ਯੂ.ਕੇ. ਦੇ ਵਿੰਡਰਸ ਘਪਲੇ ਸਬੰਧੀ ਗ੍ਰਹਿ ਮੰਤਰੀ ਵਲੋਂ ਮੁਆਫ਼ੀ ਮੰਗਣ ਤੋਂ ਨਾਂਹ

ਐਮ.ਪੀ. ਢੇਸੀ ਨੇ ਲੋਕਾਂ ਨੂੰ ਇਨਸਾਫ਼ ਦੇਣ ਦੀ ਕੀਤੀ ਮੰਗ

ਲੰਡਨ, ਜੂਨ 2020 - ( ਗਿਆਨੀ ਰਾਵਿਦਰਪਾਲ ਸਿੰਘ)-ਯੂ.ਕੇ. ਦੇ ਵਿੰਡਰਸ਼ ਘਪਲੇ ਸਬੰਧੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਮੁਆਫ਼ੀ ਮੰਗਣ ਤੋਂ ਨਾਂਹ ਕੀਤੀ ਹੈ ਪਰ ਉਨ੍ਹਾਂ ਮੰਨਿਆ ਕਿ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ 'ਚ ਦੇਰੀ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਲਈ ਇਕ ਹੋਰ ਸਾਲ ਇੰਤਜ਼ਾਰ ਕਰਨਾ ਹੋਵੇਗਾ, ਕਿਉਂਕਿ ਇਸ ਮਾਮਲੇ ਨੂੰ ਬਹੁਤ ਸੰਵੇਦਨਸ਼ੀਲਤਾ ਨਾਲ ਨਜਿੱਠਿਆ ਜਾ ਰਿਹਾ ਹੈ | ਵਿੰਡਰਸ਼ ਪੀੜਤਾਂ ਨੂੰ ਬੀਤੇ ਮਹੀਨੇ ਮੁਆਵਜ਼ਾ ਦੇਣ ਲਈ ਗ੍ਰਹਿ ਵਿਭਾਗ ਵਲੋਂ ਅਪ੍ਰੈਲ 2019 ਵਿਚ ਐਲਾਨੀ ਗਈ ਸਕੀਮ ਦੀ ਸ਼ੁਰੂਆਤ ਕੀਤੀ ਸੀ, ਜਿਸ ਅਨੁਸਾਰ ਪੀੜਤਾਂ ਨੂੰ 200 ਮਿਲੀਅਨ ਤੋਂ 500 ਮਿਲੀਅਨ ਤੱਕ ਮੁਆਵਜ਼ਾ ਦਿੱਤੇ ਜਾਣ ਦਾ ਅੰਦਾਜ਼ਾ ਸੀ | ਐਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਇਸ ਮੌਕੇ ਕਿਹਾ ਕਿ ਸਰਕਾਰ ਨੇ ਸਿਰਫ 60 ਪੀੜਤਾਂ ਨੂੰ ਹੀ ਮੁਆਵਜ਼ਾ ਦਿੱਤਾ ਹੈ, ਜਦ ਕਿ ਹੋਰ ਲੋਕ ਅਜੇ ਵੀ ਇਨਸਾਫ ਦੀ ਉਡੀਕ ਕਰ ਰਹੇ ਹਨ | ਪ੍ਰੀਤੀ ਪਟੇਲ ਨੇ ਢੇਸੀ ਦੇ ਜਵਾਬ 'ਚ ਲੇਬਰ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੇਬਰ ਪਾਰਟੀ ਨੇ ਪਿਛਲੇ ਸਮਿਆਂ ਵਿਚ ਗੈਰਕਾਨੂੰਨੀ ਇੰਮੀਗ੍ਰੇਸ਼ਨ ਦਾ ਮਾਹੌਲ ਪੈਦਾ ਕੀਤਾ ਹੈ | ਉਨ੍ਹਾਂ ਕਿਹਾ ਕਿ ਬਿਨੈਕਾਰਾਂ ਨੂੰ 1 ਮਿਲੀਅਨ ਪੌਡ ਦੇ ਮੁਆਵਜ਼ੇ ਦੀ ਪੇਸ਼ਕਸ਼ ਦਿੱਤੀ ਜਾ ਚੁੱਕੀ ਹੈ ਅਤੇ ਜਿਉਂ ਹੀ ਇਸ ਨੂੰ ਸਵੀਕਾਰ ਕਰ ਲਿਆ ਜਾਵੇਗਾ