ਕਸਬਾ ਮਹਿਲ ਕਲਾਂ ਵਿਖੇ ਆਵਾਜਾਈ ਠੱਪ ਕਰਕੇ ਧਰਨਾ ਦੇ ਕੇ ਮੋਦੀ ਤੇ ਬਾਦਲ ਦੇ ਪੁਤਲੇ ਸਾੜੇ ਜਾਣਗੇ ਧਰਨੇ ਤੇ 

ਪੁਤਲੇ ਸਾੜਣ ਦੀਆਂ ਸਾਰੀਆਂ ਤਿਆਰੀਆਂ ਪੂਰੀ ਤਰਾਂ ਮੁਕੰਮਲ- ਵਿਧਾਇਕ ਪੰਡੋਰੀ   

 ਮਹਿਲ ਕਲਾਂ /ਬਰਨਾਲਾ-ਜੂਨ 2020 -(ਗੁਰਸੇਵਕ ਸਿੰਘ ਸੋਹੀ)- ਆਮ ਆਦਮੀ ਪਾਰਟੀ ਵੱਲੋਂ ਸੂਬਾ ਕਮੇਟੀ ਦੇ ਸੱਦੇ ਉਪਰ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾੲੀ ਹੇਠ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਹਲਕਾ ਪੱਧਰ ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਲਿਆਂਦੇ ਤਿੰਨ ਆਰਡੀਨੈੱਸ ਬਾਦਲਾਂ ਵੱਲੋਂ ਕੇਂਦਰ ਦੇ ਆਰਡੀਨੈਂਸਾਂ ਦੀ ਹਮਾਇਤ ਕਰਨ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਾਧੇ ਦੇ ਖਿਲਾਫ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅੱਜ 29 ਜੂਨ ਸੋਮਵਾਰ ਨੂੰ ਬੱਸ ਸਟੈਂਡ ਮਹਿਲ ਕਲਾਂ ਵਿਖੇ ਸਵੇਰੇ 9 ਵਜੇ ਤੋਂ 10 ਵਜੇ ਤੱਕ ਟਰੈਫ਼ਿਕ ਆਵਾਜਾਈ ਬੰਦ ਕਰਕੇ ਧਰਨਾ ਦੇ ਕੇ ਮੋਦੀ ਤੇ ਬਾਦਲ ਦੇ ਪੁਤਲੇ ਸਾੜੇ ਜਾਣਗੇ ਇਸ ਸਬੰਧੀ ਸਾਰੇ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗਾਂ ਕਰਕੇ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਦਿੱਤੀ । ਉਨ੍ਹਾਂ ਕਿਹਾ ਕਿ ਸਰਬ ਪਾਰਟੀ ਦੀ ਬੁਲਾਈ ਗਈ ਮੀਟਿੰਗ ਦੌਰਾਨ ਸਾਰੀਆਂ ਪਾਰਟੀਆਂ ਨੇ ਇਕਜੁੱਟ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਲਿਆਂਦੇ ਜਾ ਰਹੇ ਆਰਡੀਨੈਂਸਾਂ ਦਾ ਡੱਟ ਕੇ ਵਿਰੋਧ ਕੀਤਾ ਪਰ ਬਾਦਲਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਦੀ ਬਜਾਏ ਕੇਂਦਰ ਦੀ ਮੋਦੀ ਸਰਕਾਰ ਦੇ ਆਰਡੀਨੈਂਸਾਂ ਦੀ ਹਮਾਇਤ ਕਰਕੇ ਆਪਣੀ ਕੇਂਦਰ ਦੀ ਵਜ਼ਾਰਤ ਵਿੱਚ ਕੋਸੀ ਬਚਾਉਣ ਤੇ ਤੁਲੇ ਹੋਏ ਹਨ।  ਉਨ੍ਹਾਂ ਕਿਹਾ ਕਿ ਬਾਦਲਾਂ ਵੱਲੋਂ ਪਾਰਲੀਮੈਂਟ ਅਤੇ ਰਾਜ ਸਭਾ ਵਿੱਚ ਕੇਂਦਰ ਦੇ ਆਰਡੀਨੈਂਸਾਂ ਦੀ ਹਮਾਇਤ ਕੀਤੀ ਜਾ ਰਹੀ ਹੈ ਪਰ ਪਾਰਲੀਮੈਂਟ ਅਤੇ ਰਾਜ ਸਭਾ ਤੋਂ ਬਾਹਰ ਆ ਕੇ ਕਿਸਾਨਾਂ ਦੇ ਹਿਤਾਂ ਲਈ ਕੁਰਬਾਨੀ ਦੇਣ ਦੇ ਬਿਆਨ ਦੇ ਕੇ ਸਿੱਧੇ ਤੌਰ ਤੇ ਕਿਸਾਨਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਸੂਬਾ ਕਮੇਟੀ ਦੇ ਸੱਦੇ ਉੱਪਰ 29 ਜੂਨ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧਾਈਆਂ ਜਾ ਰਹੀਆਂ ਕੀਮਤਾਂ ਦੇ ਖਿਲਾਫ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਹਲਕਾ ਪੱਧਰ ਤੇ ਪੁਤਲੇ ਸਾੜਨ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਵਿਧਾਨ ਸਭਾ ਮਹਿਲ ਕਲਾਂ ਦੇ ਪਾਰਟੀ ਵਰਕਰਾਂ ਤੇ ਆਗੂਆਂ ਵੱਲੋਂ ਬੱਸ ਸਟੈਂਡ ਕਸਬਾ ਮਹਿਲ ਕਲਾਂ ਵਿਖੇ ਆਵਾਜਾਈ ਠੱਪ ਕਰਕੇ ਧਰਨਾ ਦੇ ਕੇ ਮੋਦੀ ਤੇ ਬਾਦਲ ਦੇ ਪੁਤਲੇ ਸਾੜੇ ਜਾਣਗੇ।  ਉਨ੍ਹਾਂ ਸਮੂਹ ਪਾਰਟੀ ਵਰਕਰਾਂ ਤੋਂ ਇਲਾਵਾ ਕਿਸਾਨਾਂ ਮਜ਼ਦੂਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਧਰਨੇ ਵਿੱਚ ਵੱਧ ਚੜ ਕੇ ਵਿਭਾਗ ਲੈਣ ਦੀ ਅਪੀਲ ਕੀਤੀ ਇਸ ਮੌਕੇ ਸੀਨੀਅਰ ਆਗੂ ਹਾਕਮ ਸਿੰਘ ਧਾਲੀਵਾਲ ਗੁਰ,ਜੀਤ ਸਿੰਘ ਸਹਿਜੜਾ ਪੀ ਏ ਬਿੰਦਰ ਸਿੰਘ ਖ਼ਾਲਸਾ ਸੁਖਵਿੰਦਰ ਦਾਸ ਕੁਰੜ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਦੀਪ ਸਿੰਘ ਦੀਵਾਨਾ, ਬਲਾਕ ਪ੍ਰਧਾਨ ਮਨਜੀਤ ਸਿੰਘ ਸਹਿਜੜਾ ਆਦਿ ਵੀ ਹਾਜ਼ਰ ਸਨ।