ਲੁਧਿਆਣਾ 'ਚ ਕੋਰੋਨਾ ਮਹਾਮਾਰੀ ਦੇ 49 ਮਾਮਲੇ ਆਏ ਸਾਹਮਣੇ

 

ਲੁਧਿਆਣਾ,ਜੂਨ 2020 (ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)

 ਲੁਧਿਆਣਾ 'ਚ ਐਤਵਾਰ ਨੂੰ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦੇ 49 ਮਾਮਲੇ ਸਾਹਮਣੇ ਆਏ ਹਨ।ਡੀ ਸੀ ਵਰਿੰਦਰ ਸ਼ਰਮਾ ਨੇ ਦੱਸਿਆ ਕਿ 28 ਜੂਨ 2020 ਤਕ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ 545 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ 'ਚ ਹੁਣ ਤਕ ਕੁੱਲ 31542 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 30509 ਦੀ ਰਿਪੋਰਟ ਪ੍ਰਰਾਪਤ ਹੋਈ ਹੈ, ਜਿਨ੍ਹਾਂ 'ਚੋਂ 29533 ਨਤੀਜੇ ਨੈਗੇਟਿਵ ਆਏ ਹਨ, ਜਦਕਿ 1033 ਵਿਅਕਤੀਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ 790 ਮਾਮਲੇ ਪਾਜ਼ੇਟਿਵ ਪਾਏ ਗਏ ਹਨ, ਜਦਕਿ 186 ਮਰੀਜ਼ ਹੋਰ ਜ਼ਿਲਿ੍ਹਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 19 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਅਤੇ 23 ਹੋਰ ਜ਼ਿਲਿਆਂ ਨਾਲ ਸਬੰਧਤ ਹੋਈਆਂ ਹਨ। ਹੁਣ ਤਕ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ 545 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਹੁਣ 13357 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 3149 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 112 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ 'ਚ ਹੈ। ਇਸੇ ਤਰ੍ਹਾਂ ਅੱਜ ਵੀ 1005 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ 'ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖ਼ੁਦ ਵੀ ਇਸ ਬਿਮਾਰੀ ਤੋਂ ਬਚਣਗੇ ਤੇ ਨਾਲ ਹੀ ਹੋਰਨਾਂ ਲੋਕਾਂ ਨੂੰ ਵੀ ਬਚਾਉਣ 'ਚ ਮਦਦ ਕਰਨਗੇ।