ਸ਼੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਲਿਸਟਰ 29 ਜੂਨ ਤੋਂ 2 ਹਫਤਿਆਂ ਲਈ ਬੰਦ

ਲਿਸਟਰ, ਜੂਨ 2020 -(ਗਿਆਨੀ ਅਮਰੀਕ ਸਿੰਘ ਰਾਠੌਰ)- ਦੁਖਦਾਈ ਖਬਰ ਕੋਰੋਨਾ ਮਹਾਮਾਰੀ ਦੁਰਾਨ ਬਹੁਤ ਤਾਤ ਲੋਕਾਂ ਦੀ ਸੇਵਾਕਰ ਕਰ ਰਹੇ ਲਿਸਟਰ ਸ਼ਹਿਰ ਦੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਪ੍ਰਬੰਧਕਾਂ ਵਲੋਂ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਕੋਰੋਨਾ ਵਾਇਰਸ ਦੇ ਬਹੁਤ ਵੱਧ ਜਾਣ ਕਾਰਨ ਸੰਗਤ ਅਤੇ ਪ੍ਰਬੰਧਕਾਂ ਦੀ ਸੇਫਟੀ ਨੂੰ ਧਿਆਨ ਵਿੱਚ ਰੱਖਦੇ ਹੋਏ 14 ਦਿਨਾਂ ਲਈ ਬੰਦ ਕਰ ਦਿਤਾ ਗਿਆ ਹੈ ਪ੍ਰਬੰਧਕਾਂ ਵਲੋਂ ਜਾਣਕਾਰੀ ਸਾਜੀ ਕਰਦੇ ਦਸਿਆ ਗਿਆ,

ਗੁਰੂ ਰੂਪ ਸਾਧ ਸੰਗਤ ਜੀ, ਚਲਦੇ ਹੋਏ ਹਾਲਾਤਾਂ ਨੂੰ ਦੇਖਦੇ ਹੋਇਆਂ, ਗੁਰਦਵਾਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ 2 ਹਫਤਿਆਂ ਵਾਸਤੇ ਗੁਰੂ ਘਰ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ ਜੀ. ਸਮੂਹ ਸੰਗਤ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦਿਆਂ ਇਹ ਫੈਸਲਾ ਲੈਣਾ ਪਿਆ ਧੰਨਵਾਦ ਜੀ।