ਮਹਿਲ ਕਲਾਂ ਸਰਪੰਚ ਦੇ ਹੱਕ ਵਿੱਚ ਆਇਆ ਸ੍ਰੋਮਣੀ ਅਕਾਲੀ ਦਲ (ਅ)

ਝੂਠੇ ਕੇਸ ਵਿੱਚ ਸਰਪੰਚ ਬਲੌਰ ਸਿੰਘ ਕਲੇਰ ਨੂੰ ਉਲਝਾਇਆ ਜਾ ਰਿਹਾ ਹੈ-ਆਗੂ 

ਮਹਿਲ ਕਲਾਂ /ਬਰਨਾਲਾ -ਜੁਲਾਈ 2020 (ਗੁਰਸੇਵਕ ਸਿੰਘ ਸੋਹੀ)

ਮਹਿਲ ਕਲਾਂ ਦੇ ਸਰਪੰਚ ਬਲੌਰ ਸਿੰਘ ਤੋਤੀ ਦੇ ਹੱਕ ਵਿੱਚ ਅੱਜ ਸ੍ਰੋਮਣੀ ਅਕਾਲੀ ਦਲ (ਅ) ਵੱਲੋਂ ਜਿਲ੍ਹਾ ਪ੍ਰਧਾਨ ਦਰਸਨ ਸਿੰਘ ਮੰਡੇਰ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਛੰਦੜਾ ਅਤੇ ਸੂਬਾਈ ਆਗੂ ਵਰਿੰਦਰ ਸਿੰਘ ਸੇਖੋਂ ਨੇ ਵਿਸੇਸ਼ ਤੌਰ ਤੇ ਸਮੂਲੀਅਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਛੰਦੜਾ, ਵਰਿੰਦਰ ਸਿੰਘ ਸੇਖੋਂ, ਜਿਲ੍ਹਾ ਪ੍ਰਧਾਨ ਦਰਸਨ ਸਿੰਘ ਮੰਡੇਰ, ਸਰਕਲ ਮਹਿਲ ਕਲਾਂ ਦੇ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਸਹਿਜੜਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ। ਪੰਜਾਬ ਦਾ ਸਿਵਲ ਤੇ ਪ੍ਰਸ਼ਾਸਨਿਕ ਢਾਂਚਾ ਬੁਰੀ ਤਰ੍ਹਾਂ ਫੇਲ ਹੋ ਚੁੱਕਾ ਹੈ। ਪੰਜਾਬ ਅੰਦਰ ਲੁੱਟ ਖੋਹ, ਕਤਲੇਆਮ, ਬੇਰੁਜ਼ਗਾਰੀ ਅਤੇ ਨਸਿਆ ਦਾ ਬੋਲਬਾਲਾ ਹੈ ਜਿਸ ਕਰਕੇ ਲੋਕ ਆਰਥਿਕ ਮੰਦਹਾਲੀ ਨਾਲ ਜੂਝਦੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਕਿ ਮਹਿਲ ਕਲਾਂ ਦੇ ਸਰਪੰਚ ਬਲੌਰ ਸਿੰਘ ਤੋਤੀ ਪਿੰਡ ਦੇ ਵਿਕਾਸ ਕਾਰਜਾਂ ਦੇ ਨਾਲ ਨਾਲ ਸਮਾਜ ਸੇਵੀ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਆ ਰਹੇ ਹਨ। ਪਿੰਡ ਦੇ ਹੀ ਕੁਝ ਲੋਕਾਂ ਦੀ ਸਹਿ ਤੇ ਪੁਲਿਸ ਪ੍ਰਸਾਸਨ ਵੱਲੋਂ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਨ ਬੁੱਝ ਕੇ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ (ਅ) ਹੱਕ ਸੱਚ ਨਾਲ ਖੜਦਾ ਆ ਰਿਹਾ ਹੈ ਜਿਸ ਕਰਕੇ ਸਰਪੰਚ ਬਲੌਰ ਸਿੰਘ ਨਾਲ ਵੀ ਚੱਟਾਨ ਵਾਂਗ ਡੱਟ ਕੇ ਖੜਾਗੇ। ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਸਰਪੰਚ ਬਲੌਰ ਸਿੰਘ ਤੇ ਦਰਜ ਕੀਤਾ ਪਰਚਾ ਵਾਪਸ ਲਿਆ ਜਾਵੇ ਅਤੇ ਮਾਮਲੇ ਦੀ ਜਾਂਚ ਕਰਕੇ ਝੂਠਾ ਕੇਸ ਦਰਜ ਕਰਾਉਣ ਵਾਲੇ ਲੋਕਾਂ ਤੇ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸਮੁੱਚੀ ਜਥੇਬੰਦੀ ਵੱਲੋਂ ਮਹਿਲ ਕਲਾਂ ਵਿਖੇ ਚਿੱਟੇ ਨਾਲ ਮੌਤ ਦੇ ਮੂੰਹ ਵਿੱਚ ਗਏ ਗਗਨਦੀਪ ਸਿੰਘ ਦੇ ਪਿਤਾ ਸੁਖਦੇਵ ਸਿੰਘ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਯੂਥ ਵਿੰਗ ਦੇ ਆਗੂ ਹਰਮੀਤ ਸਿੰਘ ਮੂੰਮ, ਜਥੇਦਾਰ ਲਾਭ ਸਿੰਘ ਮਹਿਲ ਕਲਾਂ, ਉਜਾਗਰ ਸਿੰਘ ਛਾਪਾ, ਮਲਕੀਤ ਸਿੰਘ ਮਹਿਲ ਖੁਰਦ, ਗੁਰਪ੍ਰੀਤ ਸਿੰਘ ਗੋਪੀ ਧਨੇਰ, ਬਲਦੇਵ ਸਿੰਘ ਗੰਗੋਹਰ, ਸੁਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜਰ ਸਨ।