You are here

ਸਬ ਸੈਂਟਰ ਧਨੇਰ ਵਿਖੇ ਡੇਂਗੂ. ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। 

ਮਹਿਲ ਕਲਾਂ /ਬਰਨਾਲਾ-ਜੁਲਾਈ 2020 (ਗੁਰਸੇਵਕ ਸਿੰਘ ਸੋਹੀ)- ਸਿਹਤ ਮੰਤਰੀ ਪੰਜਾਬ ਜੀ ਦੇ ਹੁਕਮਾਂ ਮੁਤਾਬਿਕ ਸਿਹਤ ਵਿਭਾਗ ਦੇ ਡਾ. ਗੁਰਿੰਦਰਬੀਰ ਸਿੰਘ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ.ਹਰਜਿੰਦਰ ਸਿੰਘ ਆਂਡਲੂ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਧਨੇਰ ਵਿਖੇ ਡੇਂਗੂ. ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਦੌਰਾਨ ਸਿਹਤ ਵਿਭਾਗ ਦੇ ਹੈਲਥ ਇੰਸਪੈਕਟਰ ਗੁਰਮੇਲ ਸਿੰਘ ਢਿੱਲੋਂ ਨੇ ਲੋਕਾਂ ਨੂੰ ਸੋਸ਼ਲ ਡਿਸਟੇਂਸ ਦਾ ਧਿਆਨ ਰੱਖਦੇ ਹੋਏ ਲੋਕਾਂ ਨੂੰ ਸਮਝਾਇਆ ਕਿ ਗਰਮੀ ਦਾ ਮੌਸਮ ਹੋਣ ਕਰਕੇ ਮੱਛਰਾਂ ਦੀ ਭਰਮਾਰ ਬਹੁਤ ਜ਼ਿਆਦਾ ਹੈ।ਹਰ ਹਫ਼ਤੇ ਕੂਲਰਾਂ ਨੂੰ ਸਾਫ਼ ਕਰ ਕੇ ਪਾਣੀ ਪਾਇਆ ਜਾਵੇ। ਘਰਾਂ ਦੀ ਛੱਤ ਉੱਪਰ ਪਏ ਬਰਤਨਾਂ ਵਿੱਚ ਪਾਣੀ ਨਾ ਖੜ੍ਹਨ ਦਿੱਤਾ ਜਾਵੇ। ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਨਾ ਖੜਨ ਦਿੱਤਾ ਜਾਵੇ।ਨਾਲੀਆਂ ਆਦਿ ਦੇ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ। ਡੇਂਗੂ ਦਾ ਮੱਛਰ ਸਾਫ ਪਾਣੀ ਤੇ ਪਲਦਾ ਹੈ। ਟੁੱਟੇ ਬਰਤਨਾਂ ਅਤੇ ਟਾਇਰਾਂ ਵਿੱਚ ਪਾਣੀ ਨਾ ਖੜਨ ਦਿੱਤਾ ਜਾਵੇ ਤਾਂ ਕਿ ਡੇਂਗੂ ਦੇ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ ਅਤੇ ਡੇਂਗੂ ਦੇ ਲੱਛਣ ਜਿਵੇਂ ਕਿ ਤੇਜ਼ ਸਿਰ ਦਰਦ, ਤੇਜ਼ ਬੁਖ਼ਾਰ, ਮਾਸਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਪਾਸੇ ਦਰਦ ਆਦਿ ਹਨ। ਤੇਜ਼ ਬੁਖ਼ਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦੇ ਬਚਾਅ ਦੇ ਉਪਰਾਲਿਆਂ ਬਾਰੇ ਵੀ ਦੱਸਿਆ ਗਿਆ।ਇਸ ਮੌਕੇ ਬਲਜਿੰਦਰ ਸਿੰਘ ਸਿਹਤ ਕਰਮਚਾਰੀ, ਹਰਮਨਦੀਪ ਕੌਰ ਏ,ਐੱਨ,ਐੱਮ, ਆਸ਼ਾ ਵਰਕਰਜ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।