ਸਬ ਸੈਂਟਰ ਦੀਵਾਨਾ ਵਿਖੇ ਮਿਸ਼ਨ ਫ਼ਤਹਿ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।

ਮਹਿਲ ਕਲਾਂ /ਬਰਨਾਲਾ -ਜੁਲਾਈ 2020 -(ਗੁਰਸੇਵਕ ਸਿੰਘ ਸੋਹੀ)- ਸਿਹਤ ਮੰਤਰੀ ਪੰਜਾਬ ਜੀ ਦੇ ਹੁਕਮਾਂ ਮੁਤਾਬਕ ਸਿਹਤ ਵਿਭਾਗ ਦੇ ਡਾ.ਗੁਰਿੰਦਰਬੀਰ ਸਿੰਘ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਹਰਜਿੰਦਰ ਸਿੰਘ ਆਂਡਲੂ ਸੀਨੀਅਰ ਮੈਡੀਕਲ ਅਫ਼ਸਰ.ਸੀ.ਐੱਚ ਸੀ ਮਹਿਲ ਕਲਾਂ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਦੀਵਾਨਾ ਵਿਖੇ ਮਿਸ਼ਨ ਫ਼ਤਹਿ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਸਿਹਤ ਵਿਭਾਗ ਦੇ ਹੈਲਥ ਇੰਸਪੈਕਟਰ ਗੁਰਮੇਲ ਸਿੰਘ ਢਿੱਲੋਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਸਬੰਧੀ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਣ ਲਈ ਸਾਵਧਾਨੀਆਂ ਦੱਸੀਆਂ ਕਿ ਕੋਈ ਵੀ ਚੀਜ਼ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਅਤੇ ਪਾਣੀ ਨਾਲ ਵਾਰ-ਵਾਰ ਧੋਵੋ ਘਰੋਂ ਬਾਹਰ ਜਾਣ ਲੱਗਿਆਂ ਆਪਣਾ ਮੂੰਹ ਮਾਸਕ ਨਾਲ ਢੱਕ ਕੇ ਰੱਖੋ। ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕਰੋ ਕਿਸੇ ਵੀ ਵਿਅਕਤੀ ਨਾਲ ਹੱਥ ਨਾ ਮਿਲਾਓ ਇੱਕ ਦੂਜੇ ਵਿਅਕਤੀ ਤੋਂ 2 ਮੀਟਰ ਦੀ ਦੂਰੀ ਬਣਾ ਕੇ ਰੱਖੋ ਤਾਂ ਕਿ ਕਰੋਨਾ ਵਾਇਰਸ ਦਾ ਫੈਲਾਅ ਰੋਕਿਆ ਜਾ ਸਕੇ। ਇਸ ਮੌਕੇ ਅਮਨਦੀਪ ਕੌਰ ਸੀ.ਐੱਚ.ਓ ਰਾਜਿੰਦਰ ਸਿੰਘ ਸਿਹਤ ਕਰਮਚਾਰੀ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।