ਮਹਿਲ ਕਲਾਂ /ਬਰਨਾਲਾ-ਜੁਲਾਈ 2020 - (ਗੁਰਸੇਵਕ ਸਿੰਘ ਸੋਹੀ)- ਸ੍ਰੋਮਣੀ ਅਕਾਲੀ ਦਲ -ਭਾਜਪਾ ਗੱਠਜੋੜ ਵੱਲੋਂ ਆਪਣੇ ਕਾਰਜ ਕਾਲ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਆਟਾ ਦਾਲ ਸਕੀਮ ਦੇ ਤਹਿਤ ਬਣਾਏ ਗਏ ਨੀਲੇ ਕਾਰਡ ਜੋ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਜਾਂਚ ਪੜਤਾਲ ਦੀ ਆੜ ਹੇਠ ਕੱਟੇ ਜਾਣ ਨੂੰ ਲੈ ਕੇ ਅਤੇ ਹਲਕੇ ਦੀਆ ਹੋਰ ਸਮੱਸਿਆਵਾਂ ਤੋਂ ਜਾਣੂੰ ਕਰਵਾਉਣ ਲਈ ਡਾ ਭੀਮ ਰਾਓ ਅੰਬੇਡਕਰ ਫੈਡਰੇਸ਼ਨ ਦੇ ਪ੍ਰਧਾਨ ਅਤੇ ਸ੍ਰੋਮਣੀ ਅਕਾਲੀ ਦਲ ਹਲਕਾ ਮਹਿਲ ਕਲਾਂ ਦੇ ਸੀਨੀਅਰ ਦਲਿਤ ਆਗੂ ਰਿੰਕਾ ਕੁਤਬਾ ਬਾਹਮਣੀਆਂ ਨੇ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਜਾਣਕਾਰੀ ਦਿੱਤੀ, ਇਸ ਸਬੰਧੀ ਰਿੰਕਾ ਬਾਹਮਣੀਆਂ ਨੇ ਦੱਸਿਆ ਕਿ ਉਹਨਾ ਨੇ ਦੱਸਿਆ ਕਿ ਪਿਛਲੇ ਸਮੇਂ ਮਹਿਲ ਕਲਾਂ ਇਲਾਕੇ ਅੰਦਰ ਫਾਈਨਾਂਸ ਕੰਪਨੀਆਂ ਵੱਲੋਂ ਤਾਲਾਬੰਦੀ ਦੌਰਾਨ ਆਰਥਿਕ ਤੰਗੀ ਦਾ ਸਿਕਾਰ ਹੋਏ ਲੋਕਾਂ ਕੋਲੋਂ ਜਬਰੀ ਵਸੂਲੇ ਜਾਣ ਲਈ ਤੰਗ ਪ੍ਰੇਸ਼ਾਨ ਕੀਤਾ ਜਾਣ ਦਾ ਮਾਮਲਾ ਪਾਰਟੀ ਪ੍ਰਧਾਨ ਦੇ ਧਿਆਨ ਵਿਚ ਲਿਆਂਦਾ ਹੈ । ਉਹਨਾਂ ਨੇ ਦੱਸਿਆ ਇਲਾਕੇ ਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨਾਂ ਦੱਸਿਆ ਕਿਸ ਬਾਦਲ ਨੇ ਉਕਤ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ।