ਅਕਾਲੀ ਦਲ ਵੱਲੋ ਅੱਜ ਦਿੱਤੇ ਜਾ ਰਹੇ ਰੋਸ ਧਰਨੇ ਫੈਸਲਾਕੁੰਨ ਸਿੱਧ ਹੋਣਗੇ- ਸੇਖੋ

ਕਾਉਂਕੇ ਕਲਾਂ,  ਜੁਲਾਈ 2020 ( ਜਸਵੰਤ ਸਿੰਘ ਸਹੋਤਾ)-ਸ੍ਰੋਮਣੀ ਅਕਾਲੀ ਦਲ ਬਾਦਲ ਵੱਲੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸਾ ਨਿਰਦੇਸਾਂ ਤੇ ਪੈਟਰੋਲ ਡੀਜਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਲੈ ਕੇ ਅੱਜ ਸਮੱੁਚੇ ਪੰਜਾਬ ਭਰ ਵਿੱਚ ਦਿੱਤੇ ਜਾ ਰਹੇ ਰੋਸ ਧਰਨੇ ਫੈਸਲਾਕੁੰਨ ਸਿੱਧ ਹੋਣਗੇ ਜਿਸ ਨਾਲ ਤੇਲ ਦੀਆਂ ਰੋਜਾਨਾ ਵਧ ਰਹੀਆਂ ਕੀਮਤਾਂ ਤੇ ਰੋਕ ਲਾਉਣ ਤੇ ਵੈਟ ਦਰ ਘਟਾ ਕੇ ਆਮ ਜਨਤਾਂ ਨੂੰ ਰਾਹਤ ਦਿਵਾਉਣਾ ਹੈ।ਇਹ ਜਾਣਕਾਰੀ ਅੱਜ ਜਗਰਾਓ ਹਲਕੇ ਦੇ ਪਿੰਡ ਕਾਉਂਕੇ ਕਲਾਂ ਦੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜੱਗਾ ਸਿੰਘ ਸੇਖੋ ਨੇ ਦਿੰਦਿਆ ਦੱਸਿਆ ਕਿ ਸੂਬੇ ਦੀ ਜਨਤਾਂ ਘਟੀਆਂ ਸਰਕਾਰੀ ਨੀਤੀਆਂ ਕਾਰਨ ਮੰਦਹਾਲੀ ਦਾ ਜੀਵਨ ਬਸਰ ਕਰਨ ਨੂੰ ਮਜਬੂਰ ਹੈ ਤੇ ਰੋਜਾਨਾ ਪੈਟਰੋਲ ਡੀਜਲ ਦੀਆਂ ਵਧ ਰਹੀਆਂ ਕੀਮਤਾਂ ਕਾਰਨ ਕਿਸਾਨ ਵਰਗ ਸਮੇਤ ਸਮੱੁਚਾ ਵਰਗ ਦਾ ਸਰਕਾਰਾਂ ਪ੍ਰਤੀ ਤਿੱਖਾ ਰੋਸ ਹੈ।ਉਨਾ ਕਿਹਾ ਕਿ ਅਕਾਲੀ ਦਲ ਹਮੇਸਾਂ ਹੀ ਸੂਬੇ ਦੀ ਜਨਤਾਂ ਦੇ ਹੱਕਾਂ ਦੀ ਤਰਜਮਾਨੀ ਕਰਦਾ ਆ ਰਿਹਾ ਹੈ ਤੇ ਅੱਜ ਪਾਰਟੀ ਵੱਲੋ ਕੇਂਦਰ ਤੇ ਪੰਜਾਬ ਸਰਕਾਰ ਤੇ ਪੈਟਰੋਲ ਡੀਜਲ ਦੀਆਂ ਕੀਮਤਾਂ ਘੱਟ ਕਰਨ ਤੇ ਵੈਟ ਦਰ ਘਟਾ ਕੇ ਜਨਤਾਂ ਨੂੰ ਰਾਹਤ ਦਿਵਾਉਣ ਲਈ ਰੋਸ ਧਰਨੇ ਦਿੱਤੇ ਜਾ ਰਹੇ ਹਨ।