ਸ਼੍ਰੋਮਣੀ ਅਕਾਲੀ ਦਲ ਕੁਰਬਾਨੀਆਂ ਭਰੀ ਤੇ ਸ਼ਹੀਦਾਂ ਦੀ ਜਥੇਬੰਦੀ ਹੈ- ਸੁਖਬੀਰ ਬਾਦਲ। 

ਦਵਿੰਦਰ ਸਿੰਘ ਬੀਹਲਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਚ ਮੁੜ ਸ਼ਾਮਿਲ 

ਮਹਿਲ ਕਲਾਂ / ਬਰਨਾਲਾ-ਜੁਲਾਈ 2020 -(ਗੁਰਸੇਵਕ ਸਿੰਘ ਸੋਹੀ) -ਸ਼੍ਰੋਮਣੀ ਅਕਾਲੀ ਦਲ ਕੁਰਬਾਨੀਆਂ ਭਰੀ ਤੇ ਸ਼ਹੀਦਾਂ ਦੀ ਜਥੇਬੰਦੀ ਹੈ ,ਸਾਡੇ ਵਾਸਤੇ ਨਾ ਹੀ ਸਰਕਾਰ ਜ਼ਰੂਰੀ ਹੈ ਤੇ ਨਾ ਹੀ ਅਲਾਇਸ ਜਰੂਰੀ ਹੈ ,ਪਰ ਸਾਡੇ ਵਾਸਤੇ ਪੰਜਾਬ ਜ਼ਰੂਰੀ ਹੈ । ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਿੰਡ ਬੀਹਲਾ ਵਿਖੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਰਗਟ ਕੀਤੇ । ਉਹ ਅੱਜ ਪਿੰਡ ਬੀਹਲਾ ਵਿਖੇ ਸਮਾਜ ਸੇਵੀ ਦਵਿੰਦਰ ਸਿੰਘ ਸਿੱਧੂ ਬੀਹਲਾ ਸਮੇਤ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਆਏ ਸੀ । ਦਵਿੰਦਰ ਸਿੰਘ ਬੀਹਲਾ ਅਤੇ ਅਨੇਕਾਂ ਸਾਥੀਆਂ ਨੇ ਆਮ ਆਦਮੀ ਪਾਰਟੀ ਤੇ ਪੰਜਾਬੀ ਏਕਤਾ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਏ ਹਨ । ਸਰਦਾਰ ਬਾਦਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਹੁੰਦੇ ਹੋਏ ਕਿਸਾਨਾਂ - ਮਜ਼ਦੂਰਾਂ ਨੂੰ ਲੋੜੀਂਦੀਆ ਸਹੂਲਤਾਂ ਤੋਂ ਇਲਾਵਾ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਚ ਸੇਵਾ ਕੇਂਦਰ ਖੋਲ੍ਹਣ ਅਤੇ ਓਵਰਬ੍ਰਿਜ ਤੇ ਸੜਕਾਂ ਦੇ ਜਾਲ ਵਿਛਾਏ ਸੀ, ਜਿਹੜੀਆਂ ਕਿ ਬੰਬ ਨਾਲ ਵੀ ਨਹੀਂ ਟੁਟਦੀਆ । ਪਰ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਰਸੀ ਸੰਭਾਲਦੇ ਹੋਏ ਸਾਰੇ ਕੰਮ ਬੰਦ  ਕਰਕੇ ਨਿਕੰਮਾ ਮੁੱਖ ਮੰਤਰੀ ਸਾਬਤ ਹੋਇਆ ਹੈ।ਸਰਦਾਰ ਬਾਦਲ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਤੇ ਵਰਦਿਆਂ ਕਿਹਾ ਕਿ ਇਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕੀਤਾ ਤੇ ਕਿਹਾ ਕਿ ਅਕਾਲੀ ਦਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਈ ਹੈ ,ਪਰ ਕੈਪਟਨ ਨੇ ਗੁਟਕਾ ਸਾਹਿਬ ਤੇ ਹੱਥ ਰੱਖ ਕੇ ਸਹੁੰ ਖਾਧੀ ਸੀ ਕੀ ਉਹ ਬੇਅਦਬੀ ਤੋਂ ਘੱਟ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਚਿਰ ਅਕਾਲੀ ਦਲ ਦੀ ਸਰਕਾਰ ਰਹੇਗੀ, ਉਨਾਂ ਚਿਰ ਐਮਐਸਪੀ ਦੀ ਖਰੀਦ ਜਾਰੀ ਰਹੇਗੀ । ਉਨ੍ਹਾਂ ਨੇ ਦਵਿੰਦਰ ਸਿੰਘ ਬੀਹਲਾ ਦੇ ਪਾਰਟੀ ਚ ਮੁੜ ਸ਼ਾਮਿਲ ਹੋਣ ਤੇ ਕਿਹਾ ਕਿ ਹਲਕੇ ਦੇ ਜ਼ਿਲ੍ਹਾ ਬਰਨਾਲਾ ਅੰਦਰ ਪਾਰਟੀ ਹੋਰ ਵਧੇਰੇ ਮਜ਼ਬੂਤ ਹੋਵੇਗੀ।ਇਸ ਮੌਕੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਤੇ ਵਿਧਾਇਕ ਸੰਤ ਬਲਵੀਰ ਸਿੰਘ ਘੁੰਨਸ ਨੇ ਜੀ ਆਇਆਂ ਆਖਦਿਆਂ ਕਿਹਾ ਕਿ ਦਵਿੰਦਰ ਸਿੰਘ ਬੀਹਲਾ ਨੌਜਵਾਨ ਆਗੂ ਹੈ ਇਸ ਦੇ ਪਾਰਟੀ ਚ ਮੁੜ ਸ਼ਾਮਿਲ ਹੋਣ ਤੇ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਹੋਣਗੇ, ਉੱਥੇ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਵਧੇਰੇ ਬਲ ਮਿਲੇਗਾ। ਇਸ ਮੌਕੇ ਸਮਾਜ ਸੇਵੀ ਦਵਿੰਦਰ ਸਿੰਘ ਸਿੱਧੂ ਬੀਹਲਾ ਨੇ ਕਿਹਾ ਕਿ ਮੈਂ ਫੇਸਬੁੱਕ ਤੇ ਧੜੇਬੰਦੀ ਚ ਵਿਸ਼ਵਾਸ ਨਹੀਂ ਰੱਖਦਾ ਪਰ ਗਰਾਊਂਡ ਲੇਵਲ ਤੇ ਕੰਮ ਕਰਨਾ ਪਸੰਦ ਕਰਦਾ ਹਾਂ । ਉਨ੍ਹਾਂ ਕਿਹਾ ਕਿ ਮੇਰੀ ਨਾ ਹੀ ਆਮ ਆਦਮੀ ਪਾਰਟੀ ਤੇ ਪੰਜਾਬੀ ਏਕਤਾ ਪਾਰਟੀ ਚ ਮੈਂਬਰਸ਼ਿਪ ਸੀ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਚ ਮੈਂਬਰਸਿਪ ਸੀ । ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਚ ਟਿਕਟਾਂ ਦੀ ਵਿਕਰੀ ਹੋ ਰਹੀ ਸੀ ਤੇ ਪੰਜਾਬ ਚ ਕੋਈ ਇਨਕਲਾਬ ਨਹੀਂ ਆਇਆ , ਇਸ ਕਰਕੇ ਮੈਂ ਦੋਨੋਂ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਚ ਸਾਥੀਆਂ ਸਮੇਤ ਸ਼ਾਮਲ ਹੋਇਆ ਹਾਂ । ਇਸ ਮੌਕੇ ਸ੍ਰੋਮਣੀ ਅਕਾਲੀ ਦਲ ਹਲਕਾ ਮਹਿਲ ਕਲਾਂ ਦੇ ਸੀਨੀਅਰ ਆਗੂ ਰਿੰਕਾ ਕੁਤਬਾ ਬਾਮਣੀਆ ਅਤੇ ਉਨ੍ਹਾਂ ਨਾਲ ਉਘੇ ਗਾਇਕ ਰਣਜੀਤ ਮਨੀ ਨੇ ਕਿਹਾ ਕੇ ਬੀਹਲਾ ਸਾਬ ਦੇ ਪਾਰਟੀ ਵਿੱਚ ਅਉਣ ਨਾਲ ਸ੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਗਾਰਾ ਮਿਲਿਆ ।ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ , ਅੈਮ ਅੈਲ ੲੇ ਮਨਪ੍ਰੀਤ ਸਿੰਘ ਇਆਲੀ , ਗਗਨਦੀਪ ਸਿੰਘ ਬਰਨਾਲਾ', ਹਰਬੰਸ ਸਿੰਘ ਸ਼ੇਰਪੁਰ ',ਅਮਨਦੀਪ ਸਿੰਘ ਕਾਂਝਲਾ, ਤਰਨਜੀਤ ਸਿੰਘ ਦੁੱਗਲ ,ਮੱਖਣ ਸਿੰਘ ਧਨੌਲਾ', ਗੁਰਜਿੰਦਰ ਸਿੰਘ ਸਿੱਧੂ, ਐਡਵੋਕੇਟ ਸਤਨਾਮ ਸਿੰਘ ਰਾਹੀ ,ਤੇਜਿੰਦਰਦੇਵ ਮਿੰਟੂ ,ਗੋਰਖਾ ਸੋਹੀਆ , ਜਥੇਦਾਰ ਬਚਿੱਤਰ ਸਿੰਘ ਰਾਏਸਰ, ਗੁਰਸੇਵਕ ਸਿੰਘ ਗਾਗੇਵਾਲ ,ਇਸਤਰੀ ਆਗੂ ਪਰਮਜੀਤ ਕੌਰ ਠੁੱਲੀਵਾਲ ',ਬੇਅੰਤ ਕੌਰ ਖਹਿਰਾ'', ਪਰਮਜੀਤ ਸਿੰਘ ਢਿੱਲੋਂ, ਰਜਿੰਦਰ ਸਿੰਘ ਗੋਗੀ, ਜਸਵਿੰਦਰ ਸਿੰਘ ਪੀ ਏ ,ਜਗਦੇਵ ਸਿੰਘ ਸੰਧੂ ਗਹਿਲਾ, ਜਸਵਿੰਦਰ ਸਿੰਘ ਦੀਦਾਰਗੜ੍ਹ ਤੋਂ ਇਲਾਵਾ ਹੋਰ ਆਗੂ ਤੇ ਵਰਕਰ ਹਾਜ਼ਰ ਸਨ । ਜ਼ਿਕਰਯੋਗ ਹੈ ਕਿ ਇਸ ਸਮਾਗਮ ਵਿੱਚ ਲੋਕਾਂ ਦੇ ਹਰਮਨ ਪਿਆਰੇ ਮਰਹੂਮ ਨੇਤਾ ਮਲਕੀਤ ਸਿੰਘ ਕੀਤੂ ਦੇ ਸਪੁੱਤਰ ਕੁਲਵੰਤ ਸਿੰਘ ਕੀਤੂ ਇਸ ਸਮਾਗਮ ਵਿੱਚ ਗੈਰ ਹਾਜ਼ਰ ਨਜ਼ਰ ਆਏ ।