ਮ੍ਰਿਤਕ ਗਗਨਦੀਪ ਸਿੰਘ ਮਹਿਲ ਕਲਾਂ ਦੇ 7 ਦੋਸ਼ੀ ਗ੍ਰਿਫਤਾਰ      

ਇਨ੍ਹਾਂ ਕੋਲੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ -ਡੀਐਸਪੀ ਮਹਿਲ ਕਲਾਂ 

ਮਹਿਲ ਕਲਾਂ/ਬਰਨਾਲਾ- ਜੁਲਾਈ 2020 (ਗੁਰਸੇਵਕ ਸਿੰਘ ਸੋਹੀ) -ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਖਿਲਾਫ਼ ਚਲਾਈ ਗਈ ਮੁਹਿੰਮ  ਤਹਿਤ ਐਸਐਸਪੀ ਬਰਨਾਲਾ ਸ਼੍ਰੀ ਸੰਦੀਪ ਗੋਇਲ ਦੀਆਂ ਹਦਾਇਤਾਂ, ਡੀਐੱਸਪੀ ਮਹਿਲ ਕਲਾਂ ਡਾਕਟਰ ਪ੍ਰਗਿਆ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੁਲਿਸ ਥਾਣਾ ਮਹਿਲ ਕਲਾਂ ਦੀ ਇੰਚਾਰਜ ਜਸਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਮ੍ਰਿਤਕ ਗਗਨਦੀਪ ਸਿੰਘ ਦੇ ਸੱਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਗਗਨਦੀਪ ਸਿੰਘ ਉਰਫ਼ ਗੱਗੂ ਪੁੱਤਰ ਸੁਖਦੇਵ ਸਿੰਘ ਵਾਸੀ ਮਹਿਲ ਕਲਾਂ ਜੋ ਕਿ ਨਸ਼ਾ ਕਰਨ ਦਾ ਆਦੀ ਸੀ ,ਜਿਸ ਨੂੰ ਉਸ ਦੇ ਦੋਸਤਾਂ -ਮਿੱਤਰਾਂ ਨਾਲ ਰਲ ਕੇ ਨਸ਼ੇ ਦੀ ਜ਼ਿਆਦਾ ਡੋਜ਼ ਲੈਣ ਕਰਕੇ ਉਸ ਦੀ 28-29 ਜੂਨ ਦੀ ਦਰਮਿਆਨੀ ਰਾਤ ਨੂੰ ਮੌਤ ਹੋ ਗਈ ਸੀ । ਜਿਸ ਕਰਕੇ ਪੁਲਿਸ  ਨੇ ਪੰਜ- ਛੇ ਨਾਮਾਲੂਮ ਵਿਅਕਤੀਆਂ ਖਿਲਾਫ 30 ਜੂਨ 2020 ਨੂੰ ਅ / ਧ 304 ਦਰਜ ਕੀਤੀ ਗਈ ਸੀ। ਪੁਲਿਸ ਨੇ 4  ਜੁਲਾਈ ਨੂੰ ਦੋਸ਼ੀ ਹਰਦੀਪ ਸਿੰਘ', ਹਰਵਿੰਦਰ ਸਿੰਘ ,ਹਰਪ੍ਰੀਤ ਸਿੰਘ ਅਤੇ ਕੇਵਲ ਕ੍ਰਿਸ਼ਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 7 ਜੁਲਾਈ ਨੂੰ ਜਤਿੰਦਰ ਕੁਮਾਰ ,ਰੁਪਿੰਦਰ ਕੁਮਾਰ ਅਤੇ ਅਰਸ਼ਦੀਪ ਸਿੰਘ ਨੂੰ ਗਿਰਫਤਾਰ ਕੀਤਾ ਗਿਆ । ਪੁਲਸ ਦੀ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਦੇ ਖਿਲਾਫ ਪਹਿਲਾਂ ਵੀ 22 ਦੇ ਕਰੀਬ ਮੁਕੱਦਮੇ ਦਰਜ ਹਨ ਤੇ ਅਰਸ਼ਦੀਪ ਸਿੰਘ ਦੇ ਖਿਲਾਫ ਅਸਲਾ ਐਕਟ ਅਧੀਨ ਪਰਚਾ ਪਹਿਲਾਂ ਦਰਜ ਹੈ। ਡੀਐੱਸਪੀ ਡਾਕਟਰ ਪ੍ਰਗਿਆ ਜੈਨ ਨੇ ਦੱਸਿਆ ਕਿ ਉਕਤ ਦੋਸ਼ੀਆਂ ਕੋਲੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।