ਸਰਕਾਰ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਦੀ ਆ ਰਹੀ.ਬਲਾਕ ਪ੍ਰਧਾਨ ਕਰਮਜੀਤ ਕੌਰ ਭੱਦਲਵੱਡ 

ਮਹਿਲ ਕਲਾਂ -ਬਰਨਾਲਾ-ਜੁਲਾਈ 2020  (ਗੁਰਸੇਵਕ ਸਿੰਘ ਸੋਹੀ) ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਬਲਾਕ ਮਹਿਲਕਲਾਂ ਇਕਾਈ ਵੱਲੋਂ ਜਥੇਬੰਦੀ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੱਦਲਵਡ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਬਲਾਕ ਪੱਧਰ ਤੇ ਮੰਗ ਦਿਵਸ ਮਨਾਇਆ ਗਿਆ ਅਤੇ ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਨੂੰ ਲੈ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਇਸ ਮੌਕੇ ਜਥੇਬੰਦੀ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੱਦਲ ਵੱਡ ਰੂਹੀ ਬਾਂਸਲ ਵਜੀਦਕੇ ਬਲਜਿੰਦਰ ਕੌਰ ਮੂੰਮ ਨੇ ਵਰਕਰਾਂ ਤੇ ਹੈਲਪਰਾਂ ਨੂੰ ਮੰਗ ਦਿਵਸ ਮਨਾਓੁਣ ਦੀ ਵਧਾਈ ਦਿੰਦਿਆਂ ਕਿਹਾ ਕਿ ਜਥੇਬੰਦੀ ਵੱਲੋਂ ਵਰਕਰਾਂ ਤੇ ਹੈਲਪਰਾਂ ਦੀਆਂ ਭੱਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਸੰਘਰਸ਼ ਕਰਕੇ ਸਰਕਾਰ ਤੇ ਮਹਿਕਮੇ ਨੂੰ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਜਾਣੂ ਕਰਵਾਉਣ ਦੇ ਨਾਲ ਨਾਲ ਮੰਗ ਪੱਤਰ ਵੀ ਦਿੱਤੇ ਜਾ ਚੁੱਕੇ ਹਨ ਪਰ ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਕਰੋਨਾ ਵਾਇਰਸ ਮਹਾਂਮਾਰੀ ਦੇ ਚੱਲ ਰਹੇ ਕਰੋਪ ਦੇ ਮੱਦੇਨਜ਼ਰ ਲਾਕ ਉਡਾਉਣ ਦੌਰਾਨ ਆਪਣੀ ਡਿਊਟੀ ਦੀਆਂ ਸੇਵਾਵਾਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦਿਆ ਹੋਇਆ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਫਰੰਟ ਲਾਇਨ ਤੇ ਡਟ ਕੇ ਕੰਮ ਕੀਤਾ ਉਨ੍ਹਾਂ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਨੂੰ ਆਪਣੇ ਹੱਕ ਪ੍ਰਾਪਤ ਕਰਨ ਲਈ ਜਥੇਬੰਦਕ ਹੋ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੇ ਝੰਡੇ ਥੱਲੇ ਇਕੱਠੇ ਹੋ ਕੇ ਸੰਘਰਸ਼ ਦਾ ਸਾਥ ਦੇਣ ਲਈ ਅੱਗੇ ਆਉਣਾ ਚਾਹੀਦਾ ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਕੋਵਿਡ 19 ਅਧੀਨ ਵਰਕਰਾਂ ਤੇ ਹੈਲਪਰਾਂ ਦਾ 50 ਲੱਖ ਦਾ ਬੀਮਾ ਫਰੰਟ ਲਾਇਨ  ਤੇ ਕੰਮ ਕਰਨ ਵਾਲੀਆਂ ਵਰਕਰਾਂ ਤੇ ਹੈਲਪਰਾਂ ਨੂੰ 25 ਹਜ਼ਾਰ ਰੁਪਏ ਵਾਧੂ ਦੇਣ ਪਰਿਵਾਰ ਦਾ ਮੁਫਤ ਟੈਸਟ ਕਰਕੇ ਇਲਾਜ ਨਾਲ ਕੀਤਾ ਜਾਵੇ ਵਰਕਰਾਂ ਨੂੰ ਤਨਖਾਹ 30 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਹੈਲਪਰ ਨੂੰ 25 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇ ਮਿੰਨੀ ਸੈਂਟਰਾਂ ਨੂੰ ਕੁੱਲ ਸੈਂਟਰਾਂ ਵਿੱਚ ਤਬਦੀਲ ਕੀਤਾ ਜਾਵੇ.45 ਅਤੇ 46 ਦੇ ਲੇਬਰ ਕਾਨਫ਼ਰੰਸ ਦੀਆਂ ਸਿਫ਼ਾਰਿਸ਼ਾਂ ਅਨੁਸਾਰ ਪੈਨਸ਼ਨ ਈ.ਅੈਸ.ਆਈ.ਪੀ ਐਫ ਪ੍ਰਵਾਨ ਕੀਤਾ ਜਾਵੇ 40 ਕ੍ਰਿਸ ਦੀ ਕਟੌਤੀ ਦਾ ਫ਼ੈਸਲਾ ਤੁਰੰਤ ਵਾਪਸ ਲਾ ਕੇ 600 ਵਰਕਰਾਂ ਨੂੰ 300 ਰੁਪਏ ਅਤੇ ਹੈਲਪਰ ਨੂੰ 500 ਰੁਪਏ ਪ੍ਰਤੀ ਮਹੀਨਾ ਮਾਨ ਭੱਤਾ ਦਿੱਤਾ ਜਾਵੇ ਇਸ ਮੌਕੇ ਜਥੇਬੰਦੀ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੱਦਲਵਡ ਦੀ ਅਗਵਾਈ ਹੇਠ ਸਮੂਹ ਵਰਕਰਾਂ ਤੇ ਹੈਲਪਰਾਂ ਵੱਲੋਂ ਆਪਣੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਦੇ ਨਾਂ ਉਪਰ ਸੀਡੀਪੀਓ ਬਲਾਕ ਮਹਿਲ ਕਲਾਂ ਅੰਜੂ ਸਿੰਗਲਾ ਨੂੰ ਆਪਣਾ ਇਕ ਮੰਗ ਪੱਤਰ ਦਿੱਤਾ ਉਨ੍ਹਾਂ ਇਸ ਮੌਕੇ ਵਰਕਰਾਂ ਤੇ ਹੈਲਪਰਾਂ ਨੂੰ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਦਾ ਮੰਗ ਪੱਤਰ ਪਹਿਲ ਦੇ ਆਧਾਰ ਤੇ ਪੰਜਾਬ ਸਰਕਾਰ ਤੱਕ ਭੇਜਿਆ ਜਾਵੇਗਾ ਇਸ ਮੌਕੇ ਬਲਾਕ ਸੁਪਰਵਾਈਜ਼ਰ ਕੁਲਵਿੰਦਰ ਕੌਰ ਸੁਰਿੰਦਰ ਕੌਰ ਰਾਏਸਰ ਜਸਵਿੰਦਰ ਕੌਰ ਸਹਿਜੜਾ ਕਿਰਨਜੀਤ ਕੌਰ ਮਹਿਲ ਕਲਾਂ ਪਰਮਜੀਤ ਕੌਰ ਮਹਿਲ ਕਲਾਂ ਤੋਂ ਇਲਾਵਾ ਹੋਰ ਵਰਕਰਾਂ ਤੇ ਹੈਲਪਰਾਂ ਵੀ ਹਾਜ਼ਰ ਸਨ