ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੀਆਂ ਤਿੰਨੋਂ ਸੀਟਾਂ ਤੇ ਰਿਕਾਰਡ ਵੋਟਾਂ ਨਾਲ ਜਿੱਤ ਪ੍ਰਾਪਤ ਕਰੇਗਾ - ਦਵਿੰਦਰ ਬੀਹਲਾ

ਮਹਿਲ ਕਲਾਂ/ਬਰਨਾਲਾ- ਜੁਲਾਈ 2020 (ਗੁਰਸੇਵਕ ਸੋਹੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਜ਼ਿਲ੍ਹਾ ਬਰਨਾਲਾ ਦੀਆਂ ਤਿੰਨੇ ਸੀਟਾਂ ਮਹਿਲ ਕਲਾਂ,ਭਦੌੜ  ਅਤੇ ਬਰਨਾਲਾ ਰਿਕਾਰਡ ਵੋਟਾਂ ਨਾਲ ਜਿੱਤ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਸੱਤਾ ਤੇ ਕਾਬਜ਼ ਹੋਵੇਗਾ । ਇਹ ਵਿਚਾਰ ਉੱਘੇ ਸਮਾਜ ਸੇਵੀ ਅਤੇ ਅਐਨ ਆਰ ਆਈ ਦਵਿੰਦਰ ਸਿੰਘ ਸਿੱਧੂ ਬੀਹਲਾ ਨੇ ਅੱਜ ਮਹਿਲ ਕਲਾਂ ਚ' ਸਥਿਤ ਧਾਲੀਵਾਲ ਬੇਕਰੀ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸਾਂਝੇ ਕੀਤੇ ।ਉਨ੍ਹਾਂ ਕਿਹਾ ਕਿ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਗੁਟਕੇ ਦੀ ਸਹੁੰ ਖਾ ਕੇ ਪੰਜਾਬ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਤਾਂ ਕਰਨੇ ਕੀ ਸੀ, ਸਗੋਂ ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਪਛੜੇ ਵਰਗਾਂ ਨੂੰ ਦਿੱਤੀਆਂ ਸਹੂਲਤਾਂ ਖਤਮ ਕਰਕੇ ਲੋਕਾਂ ਨੂੰ ਸਹੂਲਤਾਂ ਤੋਂ ਵਾਂਝੇ ਕੀਤਾ । ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਗਰੀਬ ਲੋੜਵੰਦਾਂ ਦੀ ਭਲਾਈ ਲਈ ਬਣਾਏ ਨੀਲੇ ਕਾਰਡਾਂ ਨੂੰ ਪੜਤਾਲ ਕਰਾਉਣ ਦੀ ਆੜ ਹੇਠ ਨੀਲੇ ਕਾਰਡ ਕੱਟ ਕੇ ਗਰੀਬ ਲੋਕਾਂ ਨੂੰ ਮਿਲਦੀਆਂ ਸਹੂਲਤਾਂ ਖ਼ਤਮ ਕੀਤੀਆਂ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਕ ਡਾਊਨ ਦੌਰਾਨ ਪੰਜਾਬ ਦੇ ਲੋਕਾਂ ਲਈ ਭੇਜਿਆ ਅਨਾਜ ਖੁਰਦ ਬੁਰਦ ਕੀਤੇ ਜਾਣ ਕਰਕੇ ਉਹ ਰਾਸ਼ਨ ਗਰੀਬ ਲੋਕਾਂ ਵਿੱਚ ਨਹੀਂ ਵੰਡਿਆ ਗਿਆ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਕੈਪਟਨ ਸਰਕਾਰ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਿਆ ਹੈ । ਜਿਸ ਕਰਕੇ ਰਾਜ ਦੇ ਲੋਕ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਰਾਜ ਨੂੰ ਯਾਦ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਆਉਂਦੀਆਂ ਪੰਜਾਬ ਵਿਧਾਨ ਸਭਾ ਦੀਆਂ 2022 ਦੀਆਂ ਚੋਣਾਂ ਵਿੱਚ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੂੰ ਹਰਾ ਕੇ ਅਗਲੀ ਸਰਕਾਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ  ਹੇਠ ਬਣਾਉਣਗੇl ਇਸ ਮੌਕੇ ਅਕਾਲੀ ਆਗੂ ਬਲਦੇਵ ਸਿੰਘ ਗਾਗੇਵਾਲ, ਰਿੰਕਾ ਬਾਹਮਣੀਆਂ ਸਮੇਤ ਹੋਰ ਅਕਾਲੀ ਆਗੂ ਹਾਜ਼ਰ ਸਨ ।