ਰੁਜ਼ਗਾਰ ਦੀ ਭਾਲ ਵਿੱਚ ਸਾਊਦੀ ਅਰਬ ਗਏ ਨੌਜਵਾਨ ਹਰਪਾਲ ਸਿੰਘ ਦੀ ਮ੍ਰਿਤਕ ਦੇਹ 5 ਮਹੀਨੇ ਬਾਅਦ ਪਿੰਡ ਛਾਪਾ  ਵਿਖੇ ਪੁੱਜੀ

 ਮਹਿਲ ਕਲਾਂ/ਬਰਨਾਲਾ-ਜੁਲਾਈ 2020  (ਗੁਰਸੇਵਕ ਸੋਹੀ)-ਰੋਟੀ ਰੋਜ਼ੀ ਦੀ ਭਾਲ ਵਿੱਚ ਸਾਊਦੀ ਅਰਬ ਗਏ ਜ਼ਿਲ੍ਹਾ ਬਰਨਾਲਾ ਅਧੀਨ ਪਿੰਡ ਛਾਪਾ ਦੇ ਇਕ ਕਿਸਾਨ ਪਰਿਵਾਰ ਨਾਲ ਸਬੰਧਿਤ ਨੌਜਵਾਨ ਹਰਪਾਲ ਸਿੰਘ 34 ਸਾਲਾ ਪੁੱਤਰ ਜੋਗਿੰਦਰ ਸਿੰਘ ਵਾਸੀ ਛਾਪਾ ਦੀ ਮ੍ਰਿਤਕ ਦੇਹ ਵੱਖ-ਵੱਖ ਰਾਜਨੀਤਕ ਆਗੂਆਂ ਅਤੇ ਇਲਾਕਾ ਨਿਵਾਸੀਆਂ  ਦੇ ਉਪਰਾਲੇ ਸਦਕਾ ਪਿੰਡ ਛਾਪਾ ਵਿਖੇ ਪਹੁੰਚੀ। ਪਿੰਡ ਦੇ ਸ਼ਮਸ਼ਾਨਘਾਟ ਵਿੱਚ  ਮ੍ਰਿਤਕ ਨੌਜਵਾਨ ਦੀ ਦੇਹ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਮ੍ਰਿਤਕ ਦੀ ਪਤਨੀ ਰਾਜਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰਾ ਪਤੀ ਹਰਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਛਾਪਾ ਘਰ ਦੀ ਜ਼ਮੀਨ ਵਿਕਣ ਤੋਂ ਬਾਅਦ ਘਰ ਦੀ ਆਰਥਿਕ ਹਾਲਤ ਸੁਧਾਰਨ ਲਈ ਵਿਆਜ ਤੇ ਪੈਸੇ ਲੈ ਕੇ ਰੋਟੀ-ਰੋਜ਼ੀ ਕਮਾਉਣ ਲਈ 30 ਮਈ 2019 ਨੂੰ ਸਾਊਦੀ ਅਰਬ ਵਿਖੇ ਗਿਆ ਸੀ ਪਹਿਲਾਂ ਤਾਂ ਦੋ ਮਹੀਨੇ ਉਸ ਨੂੰ ਉੱਥੇ ਕੰਮ ਨਹੀਂ ਮਿਲਿਆ। ਪਰ ਉਸ ਤੋਂ ਬਾਅਦ ਤਿੰਨ ਮਹੀਨੇ ਉੱਥੇ ਕੰਮ ਕਰਦੇ ਰਹੇ ਉਨ੍ਹਾਂ ਕਿਹਾ ਕਿ ਹਰਪਾਲ ਸਿੰਘ ਨਾਲ 4 ਫਰਵਰੀ ਨੂੰ ਸਾਊਦੀ ਅਰਬ ਤੋਂ ਫੋਨ ਤੇ ਗੱਲਬਾਤ ਹੋਈ ਉਸ ਨੂੰ ਸਕੂਲ ਵਿੱਚ ਪੜ ਰਹੀਆਂ ਦੋ ਲੜਕੀਆਂ ਦੀਆਂ ਫ਼ੀਸਾਂ ਭਰਨ ਸਬੰਧੀ ਪੈਸੇ ਭੇਜਣ ਲਈ ਕਿਹਾ ਗਿਆ ਸੀ। ਉਸ ਨੇ ਕਿਹਾ ਸੀ ਕਿ 10 ਫਰਵਰੀ ਤੋਂ ਬਾਅਦ ਤਨਖਾਹ ਮਿਲਣ ਅਤੇ ਪੈਸੇ ਭੇਜਾਂਗਾ।ਪਰ ਉਸ ਦੀ ਹਾਰਟ ਅਟੈਕ ਨਾਲ ਮੌਤ ਹੋਣ ਸਬੰਧੀ 7 ਫਰਵਰੀ ਨੂੰ ਸਾਊਦੀ ਅਰਬ ਤੋਂ ਫੋਨ ਤੇ ਸੂਚਨਾ ਮਿਲੀ।ਉਨ੍ਹਾਂ ਕਿਹਾ ਕਿ ਸਾਨੂੰ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਦੇ ਹੀ ਇਸ ਸਬੰਧੀ ਪਿੰਡ ਦੇ ਮੋਹਤਵਰ ਵਿਅਕਤੀਆਂ ਦੇ ਧਿਆਨ ਵਿੱਚ ਲਿਆਂਦਾ । ਉਨ੍ਹਾਂ ਵੱਲੋਂ ਪਹਿਲ ਕਦਮੀ ਕਰਕੇ ਵੱਖ ਵੱਖ ਰਾਜਨੀਤਕ ਆਗੂਆਂ ਨੂੰ ਮਿਲ ਕੇ ਸਥਿਤੀ ਤੋਂ ਜਾਣੂ ਕਰਵਾਉਣ ਉਪਰੰਤ ਪੂਰੀ ਕਾਗਜ਼ੀ ਕਾਰਵਾਈ ਦੀ ਫਾਈਲ ਤੁਰੰਤ ਵਿਦੇਸ਼ ਮੰਤਰਾਲੇ ਤੱਕ ਪਹੁੰਚ ਕਰਦਿਆਂ ਹਰਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ 5 ਮਹੀਨੇ ਬਾਅਦ ਅੱਜ ਪਿੰਡ ਛਾਪਾ ਵਿਖੇ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਮੇਰੇ ਪਤੀ ਦੀ ਮੌਤ ਹੋ ਜਾਣ ਕਾਰਨ ਹੁਣ ਘਰ ਵਿੱਚ ਕੋਈ ਕਮਾਊ ਵਿਅਕਤੀ ਨਹੀਂ ਰਹਿ ਗਿਆ। ਜਿਸ ਕਰਕੇ ਸਾਡੇ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਹੈ ਉਨ੍ਹਾਂ ਕਿਹਾ ਕਿ ਮੇਰੇ ਦੋ ਧੀਆਂ ਜੋ ਕਿ ਪੜ ਰਹੀਆ ਹਨ।