You are here

ਪਿੰਡ ਨਾਈਵਾਲਾ ਵਿਖੇ ਇੱਕ ਮਜ਼ਦੂਰ ਦੀ ਕਰੰਟ ਲੱਗਣ ਨਾਲ ਮੌਤ 

ਮਹਿਲ ਕਲਾਂ /ਬਰਨਾਲਾ-ਜੁਲਾਈ 2020 (ਗੁਰਸੇਵਕ ਸਿੰਘ ਸੋਹੀ)-ਮਹਿਲ ਕਲਾਂ ਨੇੜਲੇ ਪਿੰਡ ਨਾਈਵਾਲਾ ਵਿਖੇ ਇੱਕ ਮਜ਼ਦੂਰ ਨੂੰ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ  ਮਿਲਿਆ ਹੈ। ਇਸ ਮੌਕੇ ਥਾਣਾ ਸਦਰ ਦੇ ਮੁਖੀ ਬਲਜੀਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਦੂਰ ਪਰਿਵਾਰ ਨਾਲ ਸਬੰਧਤ ਮਜ਼ਦੂਰ ਗੁਰਮੁੱੱਖ ਸਿੰਘ 35  ਸਾਲ  ਦੇ ਕਰੀਬ ਪੁੱਤਰ ਪਿਆਰਾ ਸਿੰਘ ਵਾਸੀ ਨਾਈਵਾਲਾ ਜੋ ਕਿ ਪਿੰਡ ਦੇ ਇੱਕ ਕਿਸਾਨ ਦੇ ਖੇਤ ਵਿੱਚ ਬਣੇ ਘਰ ਵਿੱਚ ਮਜ਼ਦੂਰੀ ਕਰਨ ਲਈ ਗਿਆ ਹੋਇਆ ਸੀ ।ਜਦੋਂ ਉਹ ਕਿਸਾਨ ਦੇ ਘਰ ਦੀ ਛੱਤ ਉੱਪਰ ਕੰਮ ਕਰ ਰਿਹਾ ਸੀ ਤਾਂ ਘਰ ਦੇ ਕੋਲ ਦੀ ਲੱਗਦੀ ਬਿਜਲੀ ਦੀ ਇੱਕ ਤਾਰ ਤੋਂ ਅਚਾਨਕ ਕਰੰਟ ਲੱਗਣ ਨਾਲ ਮੌਤ ਹੋ ਗਈ।  ਉਨ੍ਹਾਂ ਕਿਹਾ ਕਿ ਮਜ਼ਦੂਰ ਨੂੰ ਕਰੰਟ ਲੱਗਣ ਦਾ ਪਤਾ ਲੱਗਦਿਆ ਹੀ ਕਿਸਾਨ ਨੇ ਤੁਰੰਤ ਮਜ਼ਦੂਰ ਨੂੰ ਚੁੱਕ ਕੇ ਇਲਾਜ ਲਈ ਪਿੰਡ ਦੇ ਇੱਕ ਪ੍ਰਾਈਵੇਟ ਡਾਕਟਰ ਕੋਲ ਲਿਆਂਦਾ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ।ਉਨ੍ਹਾਂ ਕਿਹਾ ਕਿ ਮਿ੍ਤਕ ਮਜ਼ਦੂਰ ਗੁਰਮੁੱੱਖ ਸਿੰਘ ਦੀ ਪਤਨੀ ਸੰਦੀਪ ਕੌਰ ਦੇ ਬਿਆਨਾਂ ਦੇ ਆਧਾਰ ਤੇ 174 ਦੀ ਕਾਰਵਾਈ ਅਮਲ ਚ ਲਿਆਂਦੀ ਗਈ ਹੈ