ਦਯਾਨੰਦ ਹਸਪਤਾਲ ਅਤੇ ਸ੍ਰੀ ਰਾਮ ਸ਼ਰਨਮ ਵੱਲੋਂ 50 ਬਿਸਤਰਿਆਂ ਦਾ ਕੋਵਿਡ ਕੇਅਰ ਸੈਂਟਰ ਸਥਾਪਿਤ

ਸੈਂਟਰ ਡੀ.ਐਮ.ਸੀ.ਐਚ ਦੇ ਨਾਲ ਲੱਗਦੇ ਸ੍ਰੀ ਰਾਮ ਸ਼ਰਨਮ ਸੇਵਾ ਸਦਨ ਇਮਾਰਤ ਵਿੱਚ ਸਥਾਪਿਤ

ਡੀ.ਐਮ.ਸੀ.ਐਚ. ਦੇ ਸਟਾਫ ਦੀ ਦੇਖ-ਰੇਖ ਵਿੱਚ ਚੱਲੇਗਾ ਸੈਟਰ

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ਨਵੇਂ ਸਥਾਪਿਤ ਸੈਂਟਰ ਦਾ ਕੀਤਾ ਦੌਰਾ

ਲੁਧਿਆਣਾ, ਜੁਲਾਈ 2020 - ( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ ) - ਕੋਵਿਡ-19 ਮਹਾਂਮਾਰੀ ਦੇ ਬਚਾਅ ਲਈ ਸਮਾਜਿਕ ਯੋਗਦਾਨ ਪਾਉਣ ਦੀ ਕੋਸ਼ਿਸ਼ ਦੇ ਮੱਦੇਨਜ਼ਰ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.ਐ.ਚ) ਅਤੇ ਸ਼੍ਰੀ ਰਾਮ ਸ਼ਰਨਮ ਨੇ ਡੀ.ਐਮ.ਸੀ.ਐ.ਚ. ਦੇ ਨਾਲ ਲੱਗਦੇ ਸ਼੍ਰੀ ਰਾਮ ਸ਼ਰਨਮ ਸੇਵਾ ਸਦਨ ਦੀ ਇਮਾਰਤ ਵਿੱਚ ਇੱਕ 50 ਬਿਸਤਰਿਆਂ ਵਾਲਾ ਕੋਵਿਡ ਕੇਅਰ ਸੈਂਟਰ ਸਥਾਪਤ ਕੀਤਾ ਗਿਆ। ਸ਼ਹਿਰ ਦੇ ਕਿਚਲੂ ਨਗਰ ਇਲਾਕੇ ਵਿੱਚ ਇਹ ਸੈਂਟਰ  ਡੀ.ਐਮ.ਸੀ.ਐ.ਚ. ਦੇ ਡਾਕਟਰਾਂ ਦੀ ਟੀਮ ਅਤੇ ਹੋਰ ਸਟਾਫ ਦੇ ਸਹਿਯੋਗ ਨਾਲ ਚਲਾਇਆ ਜਾਵੇਗਾ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ  ਰਾਕੇਸ਼ ਕੁਮਾਰ ਅਗਰਵਾਲ ਨੇ ਅੱਜ ਨਵੇਂ ਸਥਾਪਤ ਕੀਤੇ ਗਏ ਕੇਂਦਰ ਦਾ ਦੌਰਾ ਕੀਤਾ ਅਤੇ ਡੀ.ਐਮ.ਸੀ.ਐਚ. ਪ੍ਰਬੰਧਨ ਦੇ ਨਾਲ-ਨਾਲ ਸ਼੍ਰੀ ਰਾਮ ਸ਼ਰਨਮ ਸੇਵਾ ਸਦਨ ਦਾ ਵੀ ਇਸ ਨੇਕ ਕੰਮ ਲਈ ਅੱਗੇ ਆਉਣ ਲਈ ਧੰਨਵਾਦ ਕੀਤਾ। ਵਰਿੰਦਰ ਸ਼ਰਮਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਇਸ ਔਖੀ ਘੜੀ ਸਮੇਂ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਰਾਮ ਸ਼ਰਨਮ ਸੇਵਾ ਸਦਨ ਡੀ.ਐਮ.ਸੀ.ਐਚ. ਵਿਖੇ ਮਰੀਜ਼ਾਂ ਦੀ ਦੇਖਭਾਲ ਕਰਨ ਵਾਲਿਆਂ ਨੂੰ ਬੋਰਡਿੰਗ ਅਤੇ ਰਿਹਾਇਸ਼ ਪ੍ਰਦਾਨ ਕਰਦਾ ਹੈ ਅਤੇ ਹੁਣ ਉਨ੍ਹਾਂ ਵੱਲੋਂ 50 ਬਿਸਤਰਿਆਂ ਵਾਲਾ ਕੋਵਿਡ ਕੇਅਰ ਸੈਂਟਰ ਵੀ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਇਸ ਸੈਂਟਰ ਵਿੱਚ ਆਰਾਮਦਾਇਕ ਸਹੂਲਤਾਂ ਲੈਣ ਲਈ ਲਿਫਟ, ਸਾਫ-ਸਫਾਈ, ਖਾਣਾ ਖਾਣ ਵਾਲੀ ਜਗ੍ਹਾ, ਵਾਤਾਵਰਨ ਅਨੁਕੂਲਿਤ ਅਤੇ ਡੀ.ਐਮ.ਸੀ.ਐਚ ਤੋਂ ਸਟਾਫ ਦੀ ਇੱਕ ਸਮਰਪਿਤ ਟੀਮ ਨੂੰ ਇਸ ਕੇਂਦਰ ਵਿੱਚ ਲਗਾਇਗਆ ਗਿਆ ਹੈ, ਜੋ ਕੋਵਿਡ ਪੋਜ਼ਟਿਵ ਮਰੀਜ਼ਾਂ ਦੀ ਦੇਖਭਾਲ ਕਰਨਗੇ। ਉਨ੍ਹਾਂ ਹੋਰ ਸਮਾਜਿਕ ਸੰਸਥਾਵਾਂ ਨੂੰ ਵੀ ਅਜਿਹੇ ਕੇਂਦਰ ਸਥਾਪਤ ਕਰਨ ਦੀ ਅਪੀਲ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਕੰਮਕਾਜ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਹੋਰਨਾਂ ਹਸਪਤਾਲਾਂ ਅਤੇ ਸੰਸਥਾਵਾਂ ਨੂੰ ਵੀ ਆਪਣੀ ਜਗ੍ਹਾ ਵਿੱਚ ਵਿੱਚ ਅਜਿਹੇ ਕੇਂਦਰ ਸਥਾਪਤ ਕਰਨ ਦੀ ਅਪੀਲ ਕੀਤੀ ਅਤੇ ਆਸ ਪ੍ਰਗਟ ਕੀਤੀ ਕਿ ਉਹ ਹਸਪਤਾਲ ਇਲਾਜ ਲਈ ਸਰਕਾਰੀ ਤੈਅ ਦਰਾਂ ਵਸੂਲਣਗੇ। ਉਨ੍ਹਾਂ ਕਿਹਾ ਕਿ ਅਜਿਹੇ ਹਸਪਤਾਲ ਅਤੇ ਸੰਸਥਾਵਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦੀਆਂ ਅਤੇ ਪ੍ਰਸਾਸ਼ਨ ਵੱਲੋਂ ਵੀ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।ਬਾਅਦ ਵਿਚ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ, ਏ.ਡੀ.ਸੀ.(ਵਿਕਾਸ) ਅਤੇ ਹੋਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਲੁਧਿਆਣਾ ਦੇ ਫੋਰਟਿਸ ਹਸਪਤਾਲ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਹਸਪਤਾਲ ਪ੍ਰਬੰਧਨ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕੋਵਿਡ ਪੋਜ਼ਟਿਵ ਮਰੀਜ਼ਾਂ ਲਈ ਬਿਸਤਿਆਂ ਦੀ ਗਿਣਤੀ ਵਧਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੋਜ਼ਟਿਵ ਮਾਮਲਿਆਂ ਦੀ ਵੱਧ ਰਹੀ ਸੰਖਿਆ ਦੇ ਮੱਦੇਨਜ਼ਰ ਨਿੱਜੀ ਹਸਪਤਾਲਾਂ ਨੂੰ ਵੀ ਆਪਣੇ-ਆਪਣੇ ਹਸਪਤਾਲਾਂ ਵਿਚ ਬੈੱਡਾਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਦਾ ਸਹੀ ਇਲਾਜ ਹੋ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਐਮ.ਸੀ.ਐਚ. ਦੇ ਸੀਨੀਅਰ ਡਾ: ਗੁਰਪ੍ਰੀਤ ਸਿੰਘ ਵਾਂਡਰ, ਡਾ: ਸੰਦੀਪ ਪੁਰੀ, ਡਾ: ਬਿਸ਼ਵ ਮੋਹਨ ਵੀ ਹਾਜ਼ਰ ਸਨ। ਸਪਸ਼ਟ ਕੀਤਾ