ਨੱਥੂਵਾਲਾ ਗਰਬੀ ,ਮੋਗਾ,ਜੁਲਾਈ 2020-(ਨਛੱਤਰ ਸੰਧੂ/ਗੁਰਸੇਵਕ ਸਿੰਘ ਸੋਹੀ)- ਬੀਤੇ ਦਿਨੀਂ ਚੀਨ ਦੀ ਸਰਹੱਦ ਉੱਤੇ ਦੇਸ਼ ਲਈ ਡਿਊਟੀ ਦੇਣ ਦੌਰਾਨ ਸ਼ਹੀਦ ਹੋਏ ਸਿਪਾਹੀ ਲਖਵੀਰ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਉਸ ਦੇ ਜੱਦੀ ਪਿੰਡ ਡੇਮਰੂ ਖ਼ੁਰਦ ਵਿਖੇ ਅੰਤਿਮ ਸਸਕਾਰ ਪੂਰੇ ਰਾਸ਼ਟਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਸ਼ਹੀਦ ਦੀ ਮ੍ਰਿਤਕ ਦੇਹ ਨੂੰ ਅੰਤਿਮ ਵਿਦਾਇਗੀ ਦੇਣ ਵੇਲੇ ਹਲਕਾ ਵਿਧਾਇਕ ਸ. ਦਰਸ਼ਨ ਸਿੰਘ ਬਰਾੜ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਜ਼ਿਲ੍ਹਾ ਪੁਲਿਸ ਮੁਖੀ ਸ. ਹਰਮਨਬੀਰ ਸਿੰਘ ਗਿੱਲ, ਬਾਘਾਪੁਰਾਣਾ ਦੇ ਉਪ ਮੰਡਲ ਮੈਜਿਸਟਰੇਟ ਸ਼੍ਰੀਮਤੀ ਸਵਰਨਜੀਤ ਕੌਰ, ਤਹਿਸੀਲ ਗੁਰਮੀਤ ਸਿੰਘ, ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ, ਗਾਰਡੀਅਨਜ਼ ਆਫ਼ ਗਵਰਨੈਂਸ ਦੇ ਜ਼ਿਲ੍ਹਾ ਮੁਖੀ ਕਰਨਲ ਬਲਕਾਰ ਸਿੰਘ, ਕਈ ਫ਼ੌਜੀ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਸਥਾਨਕ ਲੋਕ ਹਾਜ਼ਰ ਸਨ।