ਸ੍ਰੀ ਲੰਕਾ ਦੇ ਸ਼ਹੀਦ ਜਸਵੰਤ ਸਿੰਘ ਕੁਤਬਾ ਦੀ 30 ਵੀਂ ਬਰਸੀ ਮਨਾਈ ਗਈ 

ਮਹਿਲ ਕਲਾਂ-ਬਰਨਾਲਾ-ਅਗਸਤ 2020 (ਗੁਰਸੇਵਕ ਸਿੰਘ ਸੋਹੀ)- ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਪਿੰਡ ਕੁਤਬਾ ਦੇ ਜੰਮਪਲ ਸਹੀਦ ਸਿਪਾਹੀ ਜਸਵੰਤ ਸਿੰਘ ਕੁਤਬਾ ਜੋ ਕਿ ਸੰਨ 1989 ਵਿੱਚ ਸ੍ਰੀਲੰਕਾ ਵਿੱਚ ਸਰਹੱਦਾਂ ਦੀ ਰਾਖੀ ਕਰਦੇ ਹੋਇਆ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਲਿੱਟੇ ਅੱਤਵਾਦੀਆਂ ਦੇ ਖਿਲਾਫ ਲੜਾਈ ਲੜਦਿਆਂ ਹੋਇਆਂ ਸ਼ਹਾਦਤ ਦਾ ਜਾਮ ਪੀ ਗਏ ਸਨ। ਸ਼ਹੀਦ ਹੋਏ ਸਿਪਾਹੀ ਜਸਵੰਤ ਸਿੰਘ ਕੁਤਬਾ ਦੀ ਸਾਲਾਨਾ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਕੁਤਬਾ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਈ ਗਈ। ਇਸ ਮੌਕੇ ਸਾਬਕਾ ਸੈਨਿਕਾਂ ਅਤੇ ਪਰਿਵਾਰ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਰਖਾੲੇ ਪਾਠ ਦੇ ਭੋਗ ਤੋਂ ਉਪਰੰਤ ਸ਼ਰਧਾਂਜਲੀਆਂ ਭੇਟ ਕੀਤੀਆਂ  ਗਈਆਂ । ਇਸ ਮੌਕੇ ਇੰਡੀਅਨ ਐਕਸ ਸਰਵਿਸਜ ਲੀਗ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ, ਸੂਬੇਦਾਰ ਗੁਰਮੇਲ ਸਿੰਘ ਕੁਤਬਾ ਨੇ ਸ਼ਹੀਦ ਜਸਵੰਤ ਸਿੰਘ ਕੁਤਬਾ ਨੂੰ ਸਰਧਾਜਲੀਆ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਜੋ ਕੌਮਾਂ ਆਪਣੇ ਸ਼ਹੀਦਾਂ ਦੀਆਂ ਕੀਤੀਆਂ ਕੁਰਬਾਨੀਆਂ ਨੂੰ ਭੁੱਲ ਜਾਂਦੀਆਂ ਹਨ ਉਹ ਹਮੇਸ਼ਾ ਲਈ ਖਤਮ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਕੁਰਬਾਨੀਆਂ ਵਾਲੇ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਇਕੱਠੇ ਹੋ ਕੇ ਮਨਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੀਤੀਆਂ ਕੁਰਬਾਨੀਆਂ ਸਾਡੇ ਨੌਜਵਾਨਾਂ ਲਈ ਇੱਕ ਪ੍ਰੇਰਨਾ ਦਾ ਸਰੋਤ ਹਨ ਇਸ ਲਈ ਸਾਨੂੰ ਸ਼ਹੀਦਾਂ ਦੀਆਂ ਕੀਤੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਵਿੱਚ ਅਹਿਮ ਯੋਗਦਾਨ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ । ਇਸ ਮੌਕੇ ਸ਼ਹੀਦ ਜਸਵੰਤ ਸਿੰਘ ਕੁਤਬਾ ਦੀ ਧਰਮ ਪਤਨੀ ਬੀਬੀ ਬਲਵਿੰਦਰ ਕੌਰ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਤੋਂ ਉਪਰੰਤ ਸ਼ਹੀਦ ਦੇ ਬੁੱਤ ਉੱਪਰ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ। ਚੇਅਰਮੈਨ ਸਰਦਾਰ ਜੀਤ ਸਿੰਘ ਜੀ ਕੁਤਬਾ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੂਬੇਦਾਰ ਮੇਜਰ ਸਾਗਰ ਸਿੰਘ ਮੂੰਮ, ਜਗਜੀਤ ਸਿੰਘ ਖਿਆਲੀ, ਬਿੰਦਰ ਸਿੰਘ ਪੰਡੋਰੀ ,ਜਗਸੀਰ ਸਿੰਘ ਲੋਹਗੜ੍ਹ ,ਸ਼ਹੀਦ ਦੇ ਸਪੁੱਤਰ ਜਤਿੰਦਰ ਸਿੰਘ ਹੈਪੀ, ਸਵਰਨ ਸਿੰਘ ,ਸਮਰੱਥ ਸਿੰਘ, ਨਿਰਮਲ ਸਿੰਘ, ਲਸ਼ਮਣ ਸਿੰਘ ਨਗਰ ਪੰਚਾਇਤ ਤੋਂ ਇਲਾਵਾ ਨਗਰ ਨਿਵਾਸੀ ਅਤੇ ਸਾਬਕਾ ਫ਼ੌਜੀ ਹਾਜ਼ਰ ਸਨ।