ਪਾਇਲ/ ਲੁਧਿਆਣਾ ,ਅਗਸਤ 2020-(ਸਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ) ਸਹਾਇਕ ਥਾਣੇਦਾਰ ਜਸਪਾਲ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਵਾਰਡ ਨੰਬਰ 11 ਪਾਇਲ ਅੱਜ ਕਰੋਨਾ ਅੱਗੇ ਜ਼ਿੰਦਗੀ ਦੀ ਜੰਗ ਹਾਰ ਗਿਆ। ਪੁਲੀਸ ਲਾਈਨ ਲੁਧਿਆਣਾ ਵਿੱਚ ਡਿਊਟੀ ਨਿਭਾ ਰਿਹਾ ਜਸਪਾਲ ਸਿੰਘ ਕਰੀਬ ਇੱਕ ਮਹੀਨੇ ਤੋਂ ਬਿਮਾਰ ਸੀ। ਉਹਦਾ ਪੀਜੀਆਈ ਚੰਡੀਗੜ੍ਹ ਵਿੱਚ ਇਲਾਜ ਚੱਲ ਰਿਹਾ ਸੀ। ਅੱਜ ਮਕਸੂਦੜਾ ਰੋਡ ਪਾਇਲ ਵਿਖੇ ਸਰਕਾਰੀ ਸਨਮਾਨਾਂ ਨਾਲ ਉਸ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਸਲਾਮੀਂ ਦਿੱਤੀ ਗਈ। ਜਸਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਉਸ ਦੇ ਪੁੱਤਰ ਨੇ ਅਗਨੀ ਭੇਟ ਕੀਤੀ। ਇਸ ਮੌਕੇ ਐੱਸਐੱਚਓ ਕਰਨੈਲ ਸਿੰਘ ਪਾਇਲ, ਕਾਰਜ ਸਾਧਕ ਅਫ਼ਸਰ ਸੁਖਦੇਵ ਸਿੰਘ, ਮੋਹਨ ਸਿੰਘ ਔਜਲਾ ਅਤੇ ਸਿਹਤ ਵਿਭਾਗ ਦੀ ਟੀਮ ਦੇ ਮੈਂਬਰ ਹਾਜ਼ਰ ਸਨ।