ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਰੱਖਦੇ ਹੋਏ ਬਰਨਾਲਾ ਚ ਸਖ਼ਤੀ ਕਰਨ ਦੇ ਹੁਕਮ 

ਮਹਿਲ ਕਲਾਂ/ਬਰਨਾਲਾ- ਅਗਸਤ 2020 (ਗੁਰਸੇਵਕ ਸਿੰਘ ਸੋਹੀ ) - ਕਰੋਨਾ ਦੀ ਭਿਆਨਕ ਮਹਾਂਮਾਰੀ ਨੇ ਹੁਣ ਪੂਰੇ ਪੰਜਾਬ ਨੂੰ ਆਪਣੀ ਲਪੇਟ ਵਿੱਚ ਪੂਰੀ ਤਰ੍ਹਾਂ ਜਕੜ ਲਿਆ ਹੈ। ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੂਰੇ ਪੰਜਾਬ ਵਿੱਚ ਸਖ਼ਤੀ ਕਰਨ ਦੇ ਹੁਕਮ ਦੇ ਦਿੱਤੇ ਹਨ। ਜਿਸ ਦੇ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਸਬ ਤਹਿਸੀਲ ਮਹਿਲ ਕਲਾਂ ਦੇ ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੇ ਅੱਜ ਆਪਣੇ ਸਟਾਫ਼ ਨੂੰ ਨਾਲ ਲੈ ਕੇ ਸਥਾਨਕ ਦੁਕਾਨਾਂ ਦੀ ਜਿੱਥੇ ਅਚਨਚੇਤ ਚੈਕਿੰਗ ਕਰਕੇ ਸਮੂਹ ਦੁਕਾਨਦਾਰਾਂ ਨੂੰ ਮਾਸਕ ਪਾਉਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਤਿਵਾੜੀ ਨੇ ਕਿਹਾ ਕਿ ਇਸ ਸਮੇਂ ਪੂਰੇ ਪੰਜਾਬ ਵਿੱਚ ਕਰੋੜਾਂ ਦਾ ਪ੍ਰਕੋਪ ਵਧ ਰਿਹਾ ਹੈ। ਜਿਸ ਕਰਕੇ ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਆਪਣੀਆਂ ਦੁਕਾਨਾਂ ਤੇ ਮਾਸਕ ਲਗਾ ਕੇ ਰੱਖਣ ਅਤੇ ਆਉਣ ਜਾਣ ਵਾਲੇ ਗਾਹਕਾਂ ਵੀ ਮਾਸਕ ਲਗਾ ਕੇ ਰੱਖਣ। ਉਨ੍ਹਾਂ ਕਿਹਾ ਕਿ ਕੋਈ ਵੀ ਦੁਕਾਨਦਾਰ ਬਿਨਾਂ ਮਾਸਕ ਤੋਂ ਆਪਣੀ ਦੁਕਾਨ ਦਾ ਤੇ ਨਾ ਬੈਠੇ। ਇਸ ਮੌਕੇ ਕਲਰਕ ਕੁਲਵੀਰ ਸਿੰਘ ਖੇੜੀ ਹਰਪ੍ਰੀਤ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।