ਅਜੀਤਵਾਲ, ਅਗਸਤ 2020 -(ਬਲਵੀਰ ਸਿੰਘ ਬਾਠ)- ਮੋਗਾ ਜ਼ਿਲ੍ਹੇ ਦੇ ਪਿੰਡ ਕੋਕਰੀ ਹੇਰਾਂ ਵਿਖੇ ਬਿਜਲੀ ਦੇ ਸ਼ਾਟ ਸਰਕਟ ਕਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹੋਏ ਅਗਨ ਭੇਟ ਮੌਕੇ ਤੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਬਿਜਲੀ ਦੇ ਪੱਖੇ ਤੋਂ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋ ਗਏ ਪਿੰਡ ਕੋਕਰੀ ਹੇਰਾਂ ਚ ਅੱਜ ਉਸ ਸਮੇਂ ਭਾਰੀ ਰੋਸ ਦੇ ਅਧੀਨ ਸੋਗ ਦੀ ਲਹਿਰ ਦੌੜ ਗਈ ਪਿੰਡ ਦੀਆਂ ਇਕੱਠੀਆਂ ਹੋਈਆਂ ਸੰਗਤਾਂ ਨੇ ਜਪਜੀ ਸਾਹਿਬ ਦੇ ਪਾਠ ਸਤਨਾਮ ਵਾਹਿਗੁਰੂ ਦੇ ਜਾਪ ਕੀਤੇ ਗਏ। ਰਾਖ ਅਤੇ ਗੁਰੂ ਸਾਹਿਬ ਦੇ ਅੰਗਾਂ ਨੂੰ ਕੀਰਤਪੁਰ ਵਿਖੇ ਭੇਜ ਦਿੱਤਾ ਗਿਆ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਇੱਕ ਮੋਹਤਬਰ ਵਿਅਕਤੀ ਜਗਸੀਰ ਸਿੰਘ ਨੇ ਦੱਸਿਆ ਕਿ 0ਗੁਰੂ ਸਾਹਿਬ ਦੇ ਅੰਗ ਅਗਨ ਭੇਟ ਹੋਣਾ ਬਹੁਤ ਮੰਦਭਾਗੀ ਘਟਨਾ ਹੈ ਜਿਸ ਨਾਲ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਪਰਮਾਤਮਾ ਸਭ ਤੇ ਮੇਹਰ ਭਰਿਆ ਹੱਥ ਰੱਖੇ ਉਨ੍ਹਾਂ ਕਿਹਾ ਕਿ ਇਹ ਸਾਰੀ ਘਟਨਾ ਬਿਜਲੀ ਦੇ ਸ਼ਾਰਟ ਸਰਕਟ ਨਾਲ ਹੋਈ।