ਪੰਜਾਬ ਅੰਦਰ ਕੋਰੋਨਾ ਮਹਾਮਾਰੀ ਭਿਆਨਕ ਰੂਪ ਵਿਚ ਹੋਇਆ 50 ਮੌਤ 

ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਚਾਰ ਵਿਧਾਇਕਾਂ ਸਮੇਤ 1270 ਪਾਜ਼ੇਟਿਵ

ਚੰਡੀਗੜ੍ਹ, ਅਗਸਤ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਕੋਰੋਨਾ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਦੇ ਸਾਬਕਾ ਵਾਈਸ ਚੇਅਰਮੈਨ ਡਾ. ਸੁਰੇਸ਼ ਟੰਡਨ ਸਮੇਤ 50 ਲੋਕਾਂ ਦੀ ਮੌਤ ਹੋ ਗਈ। ਲੁਧਿਆਣੇ ਦੇ ਐੱਸਪੀਐੱਸ ਹਸਪਤਾਲ 'ਚ ਸੋਮਵਾਰ ਰਾਤ ਨੂੰ 69 ਸਾਲਾ ਸੁਰੇਸ਼ ਟੰਡਨ ਦਾ ਦੇਹਾਂਤ ਹੋ ਗਿਆ। ਉਹ ਤਿੰਨ ਵਾਰ ਬੋਰਡ ਦੇ ਵਾਈਸ ਚੇਅਰਮੈਨ ਰਹੇ। ਉਧਰ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ, ਨਕੋਦਰ ਦੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਰਾਜਪੁਰਾ ਦੇ ਵਿਧਾਇਕ ਹਰਿਦਆਲ ਸਿੰਘ ਕੰਬੋਜ ਤੇ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ 1270 ਲੋਕ ਮੰਗਲਵਾਰ ਨੂੰ ਕੋਰਨਾ ਇਨਫੈਕਟਿਡ ਪਾਏ ਗਏ। ਮੰਤਰੀ ਅਰੋੜਾ ਨੇ ਖੁਦ ਨੂੰ ਚੰਡੀਗੜ੍ਹ ਦੇ ਸਰਕਾਰੀ ਨਿਵਾਸ 'ਚ ਇਕਾਂਤਵਾਸ ਕਰ ਲਿਆ ਹੈ। ਇਨ੍ਹਾਂ ਤੋਂ ਇਲਾਵਾ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੇ ਤਿੰਨ ਡਾਕਟਰ ਵੀ ਕੋਰੋਨਾ ਪਾਜ਼ੇਟਿਵ ਆਏ ਹਨ।

 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪਰਿਵਾਰ ਦੀ ਰੀਪੋਰਟ ਨੈਗੇਟਿਵ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਪਤਨੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਉਨ੍ਹਾਂ ਦੀ ਛੋਟੀ ਬੇਟੀ ਗੁਰਲੀਨ ਕੌਰ ਤੇ ਬੇਟੇ ਅਨੰਤਵੀਰ ਸਿੰਘ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਸਿਹਤ ਵਿਭਾਗ ਨੇ ਸੋਮਵਾਰ ਦੀ ਦੇਰ ਸ਼ਾਮ ਨੂੰ ਸਾਰਿਆਂ ਦੇ ਕੋਰੋਨਾ ਟੈਸਟ ਕਰਵਾਏ ਸਨ। ਦੱਸਿਆ ਜਾਂਦਾ ਹੈ ਕਿ ਸੁਖਬੀਰ ਦੀ ਵੱਡੀ ਬੇਟੀ ਹਰਕੀਰਤ ਕੌਰ ਪਿੰਡ ਬਾਦਲ 'ਚ ਨਹੀਂ ਹੈ, ਜਦਕਿ ਸਾਬਕਾ ਮੁੱਖ ਮੰਤਰੀ ਬਾਦਲ ਦੇ ਸੈਂਪਲ ਨਹੀਂ ਲਏ ਗਏ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਬਾਦਲ ਦੇ ਨਿਵਾਸ ਦੇ 11 ਸੁਰੱਖਿਆ ਮੁਲਾਜ਼ਮਾਂ ਦੀ ਰਿਪੋਰਟ ਪਾਜ਼ੇਟਵਿ ਪਾਈ ਗਈ ਸੀ। ਇਹ ਸਾਰੇ ਸੀਆਈਐੱਸਐੱਫ ਦੇ ਜਵਾਨ ਹਨ। ਪਿਛਲੇ ਸ਼ਨਿਚਰਵਾਰ ਨੂੰ ਇਕ ਐੱਸਪੀ ਤੋਂ ਇਲਾਵਾ ਪੰਜ ਸੁਰੱਖਿਆ ਮੁਲਾਜ਼ਮ ਕੋਰੋਨਾ ਇਨਫੈਕਟਿਡ ਪਾਏ ਗਏ ਸਨ। ਇਸ ਤੋਂ ਪਹਿਲਾਂ ਵੀ ਸੀਆਈਐੱਸਐੱਫ ਦੀ ਇਕ ਮਹਿਲਾ ਏਐੱਸਆਈ ਤੋਂ ਇਲਾਵਾ ਉਨ੍ਹਾਂ ਦਾ ਇਕ ਰਸੋਈਆ ਵੀ ਕੋਰੋਨਾ ਇਨਫੈਕਟਿਡ ਮਿਲਿਆ ਸੀ। ਇਸ ਤੋਂ ਬਾਅਦ ਸੋਮਵਾਰ ਨੂੰ ਬਾਦਲ ਨਿਵਾਸ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਸੀ।