15 ਅਗਸਤ ਆਜ਼ਾਦੀ ਦਿਵਸ ਵਾਲੇ ਦਿਨ ਐਸਡੀਐਮ ਨਰਿੰਦਰ ਸਿੰਘ ਧਾਲੀਵਾਲ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਹੋਣ ਤੋਂ ਬਾਅਦ ਇੱਕ ਦਮ ਜਗਰਾਉਂ ਸ਼ਹਿਰ ਵਿੱਚ ਹੜਕੰਪ ਮੱਚ ਗਿਆ ਸੀ ਕਿਉਂਕਿ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿੱਚ ਜਿੱਥੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨੀ ਸੀ ਉੱਥੇ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ,ਸਿਹਤ ਵਿਭਾਗ ਦੇ ਕਰਮਚਾਰੀ, ਆਜ਼ਾਦੀ ਘੁਲਾਟੀਏ, ਪੱਤਰਕਾਰ ਭਾਈਚਾਰਾ ਅਤੇ ਜਗਰਾਉਂ ਦੀਆਂ ਨਾਮੀ ਹਸਤੀਆਂ ਦੇ ਨਾਲ ਨਾਲ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਵੀ ਪਹੁੰਚੇ ਹੋਏ ਸਨ ਐਸਡੀਐਮ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਬਹੁਤ ਸਾਰੇ ਸਬੰਧਤ ਵਿਅਕਤੀਆਂ ਵੱਲੋਂ ਕਰੋਨਾ ਟੈਸਟ ਕਰਵਾਏ ਗਏ ਅਤੇ ਨੈਗੇਟਿਵ ਰਿਪੋਰਟ ਆਈ ਉੱਥੇ ਹੀ ਕੁਝ ਵਿਅਕਤੀਆਂ ਵੱਲੋਂ ਆਪਣੇ ਆਪ ਨੂੰ ਘਰ ਵਿੱਚ ਇਕਾਂਤ ਵਾਸ ਵੀ ਕਰ ਲਿਆ ਗਿਆ 28 ਤਰੀਕ ਦਿਨ ਸ਼ੁੱਕਰਵਾਰ ਐਸਡੀਐੱਮ ਦੀ ਕਰੋਨਾ ਰਿਪੋਰਟ ਨੈਗੇਟਿਵ ਆ ਗਈ ,ਸਾਡੇ ਪ੍ਰਤੀਨਿਧ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਪਹਿਲੇ ਤਿੰਨ ਚਾਰ ਦਿਨ ਤਾਂ ਉਨ੍ਹਾਂ ਨੂੰ ਮੂੰਹ ਦਾ ਸਵਾਦ ਤੇ ਹੋਰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਪਰ ਹੁਣ ਉਹ ਬਿਲਕੁਲ ਤੰਦਰੁਸਤ ਹਨ ਅਤੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ ਇੱਥੇ ਇਹ ਵੀ ਦੱਸਣਯੋਗ ਹੈ ਕਿ ਘਰ ਵਿੱਚ ਇਕਾਂਤ ਵਾਸ ਦੌਰਾਨ ਐਸਡੀਐਮ ਨਰਿੰਦਰ ਸਿੰਘ ਧਾਲੀਵਾਲ ਵੱਲੋਂ ਫੋਨ ਉੱਪਰ ਲੋਕਾਂ ਦੇ ਕੰਮਕਾਰ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਂਦੀਆਂ ਰਹੀਆਂ ,ਅੱਜ ਉਨ੍ਹਾਂ ਨੇ ਆਪਣੀ ਗੱਲਬਾਤ ਦੌਰਾਨ ਇਹ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਡਰੋ ਕਰੋਨਾ ਦੇ ਟੈਸਟਾਂ ਤੋਂ ਨਾ ਡਰੋ ਤੇ ਆਪਣੇ ਟੈਸਟ ਕਰਾਓ ਆਪਣੇ ਅਤੇ ਆਪਣੇ ਪਰਿਵਾਰ ਦੀ ਰੱਖਿਆ ਕਰੋ