You are here

ਯੂਥ ਅਕਾਲੀ ਦਲ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਘੋਟਾਲੇ ਖ਼ਿਲਾਫ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ

ਮੁੱਖ ਮੰਤਰੀ ਨੂੰ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨਾ ਚਾਹੀਦਾ ਹੈ ਅਤੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣੀ ਚਾਹੀਦੀ ਹੈ - ਪ੍ਰਭਜੋਤ ਧਾਲੀਵਾਲ, ਬਰਜਿੰਦਰ ਲੋਪੋਂ

ਲੁਧਿਆਣਾ , ਸਤੰਬਰ 2020-(ਗੁਰਕੀਰਤ ਸਿੰਘ/ਮਨਜਿੰਦਰ ਗਿੱਲ) ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਦੇ ਨੇਤਾਵਾਂ ਅਤੇ ਵਰਕਰਾਂ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਘੋਟਾਲੇ ਦੇ ਵਿਰੋਧ ਵਿੱਚ ਰੋਸ ਪ੍ਰਦਸ਼ਨ ਕੀਤਾ ਅਤੇ ਮੰਤਰੀ ਦਾ ਪੁਤਲਾ ਫੂਕਿਆ । ਯੂਥ ਅਕਾਲੀ ਦਲ ਨੇ ਸਾਧੂ ਸਿੰਘ ਧਰਮਸੋਤ ਦੇ ਅਸਤੀਫੇ ਦੇ ਨਾਲ ਨਾਲ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ।

*ਇਸ ਰੋਸ ਪ੍ਰਦਰਸ਼ਨ ਵਿੱਚ ਬਰਜਿੰਦਰ ਸਿੰਘ ਲੋਪੋਂ, ਪ੍ਰਧਾਨ ਯੂਥ ਅਕਾਲੀ ਦਲ (ਦਿਹਾਤੀ) , ਤਨਵੀਰ ਸਿੰਘ ਧਾਲੀਵਾਲ, ਤਰਸੇਮ ਸਿੰਘ ਭਿੰਡਰ, ਗੁਰਪ੍ਰੀਤ ਸਿੰਘ ਬੱਬਲ, ਹਰਪ੍ਰੀਤ ਸਿੰਘ ਸ਼ਿਵਾਲਿਕ, ਸਤਨਾਮ ਸਿੰਘ, ਗਗਨਦੀਪ ਗਿਆਸਪੁਰਾ, , ਹਰਜੋਤ ਸਿੰਘ ਮਾਂਗਟ, ਨੂਰਜੋਤ ਸਿੰਘ ਮੱਕੜ ਅਤੇ ਹੋਰ ਸ਼ਾਮਲ ਹੋਏ।

*ਪ੍ਰਭਜੋਤ ਸਿੰਘ ਧਾਲੀਵਾਲ ਨੇ ਕਿਹਾ ਕਿ ਕੈਬਨਿਟ ਮੰਤਰੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਫੰਡਾਂ ਦਾ ਗਬਨ ਕੀਤਾ ਹੈ ਜੋ ਦਲਿਤ ਵਿਦਿਆਰਥੀਆਂ ਲਈ ਸਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਕਾਂਗਰਸ ਪਾਰਟੀ ਵੀ ਇਸ ਘੁਟਾਲੇ ਵਿੱਚ ਸ਼ਾਮਲ ਹੈ।

*ਧਾਲੀਵਾਲ ਨੇ ਅੱਗੇ ਕਿਹਾ ਕਿ ਇਸ ਘੁਟਾਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਕੀਤੀ ਜਾਣੀ ਚਾਹੀਦੀ ਹੈ ਅਤੇ ਮੁੱਖ ਮੰਤਰੀ ਨੂੰ ਸਾਧੂ ਸਿੰਘ ਧਰਮਸੋਤ ਤੋਂ ਅਸਤੀਫਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੰਤਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰੇਗੀ ਤਾਂ ਯੂਥ ਅਕਾਲੀ ਦਲ ਵਿਰੋਧ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰੇਗੀ।