ਮਹਿਲ ਕਲਾਂ /ਬਰਨਾਲਾ-ਸਤੰਬਰ 2020 -(ਗੁਰਸੇਵਕ ਸਿੰਘ ਸੋਹੀ)ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਸਾਬਕਾ ਸਰਕਲ ਪ੍ਰਧਾਨ ਪ੍ਰਸੰਸਕ ਰਾਣੂੰ ਅਤੇ ਸਾਬਕਾ ਸਰਪੰਚ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਜਗਰੂਪ ਸਿੰਘ ਰਾਣੂ ਦੇ ਨਿਵਾਸ ਸਥਾਨ ਤੇ ਪਿੰਡ ਹਮੀਦੀ ਵਿਖੇ ਹੋਈ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਤੇ ਐਸਜੀਪੀਸੀ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਇਸ ਮੌਕੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਰਾਜ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸੀ ਪਰ ਰਾਜ ਸੱਤਾ ਤੇ ਕਾਬਜ਼ ਹੋਣ ਤੋਂ ਬਾਅਦ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਤਾਂ ਪੂਰੇ ਕਰਨੇ ਕੀ ਸੀ ਸਗੋਂ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਰਾਜ ਦੇ ਹਰ ਵਰਗ ਨੂੰ ਦਿੱਤੀਆਂ ਗਈਆਂ ਸਹੂਲਤਾਂ ਨੂੰ ਲਗਾਤਾਰ ਖ਼ਤਮ ਕੀਤਾ ਜਾ ਰਿਹਾ ਹੈ ਕਿਉਂਕਿ ਲੋੜਵੰਦ ਲੋਕਾਂ ਨੂੰ ਮਿਲਦੀਆਂ ਪੈਨਸ਼ਨਾਂ ਦੀ ਪੜਤਾਲ ਕਰਾਉਣ ਦੀ ਆੜ ਹੇਠ ਉਨ੍ਹਾਂ ਨੂੰ ਨੋਟ ਭੇਜ ਕੇ ਪੈਨਸ਼ਨਾਂ ਦੀ ਰਾਸ਼ੀ ਵਾਪਸ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਨੀਲੇ ਕਾਰਡ ਕੱਟਣ ਤੋਂ ਇਲਾਵਾ ਗਰੀਬ ਲੋਕਾਂ ਨੂੰ ਮਿਲਦੇ ਬਿਜਲੀ ਦੇ 200 ਯੂਨਿਟ ਦੀ ਮੁਆਫੀ ਖਤਮ ਕਰਨ ਲਈ ਘਰਾਂ ਵਿੱਚ ਆ ਕੇ ਲੋਡ ਚੈੱਕ ਕਰਕੇ ਮਜ਼ਦੂਰਾਂ ਨੂੰ ਬਿੱਲ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਸਮੇਂ ਨਵਾਂ ਇਨਕਲਾਬ ਲਿਆਉਣ ਦੀ ਆੜ ਹੇਠ ਨੌਜਵਾਨਾਂ ਨੂੰ ਗੁੰਮਰਾਹ ਕੀਤਾ ਗਿਆ ਸੀ ਪਰ ਪੰਜਾਬ ਦੇ ਲੋਕ ਅਤੇ ਨੌਜਵਾਨ ਪੂਰੀ ਤਰ੍ਹਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ ਉਨ੍ਹਾਂ ਕਿਹਾ ਕਿ ਆਉਂਦੀਆਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸਰਕਾਰ ਬਣਦੀ ਦੇਖਦਿਆਂ ਵੱਖ ਵੱਖ ਪਾਰਟੀਆਂ ਦੇ ਵਰਕਰ ਅਤੇ ਨੌਜਵਾਨ ਆਪਣੇ ਆਪਣੀਆਂ ਪਾਰਟੀਆਂ ਛੱਡ ਕੇ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ ਇਸ ਮੌਕੇ ਸੰਤ ਘੁੰਨਸ ਨੇ ਉੱਘੇ ਢਾਡੀ ਤੇ ਸਾਬਕਾ ਸਰਪੰਚ ਨਾਲ ਹਮੀਦੀ ਅਤੇ ਇਸਤਰੀ ਅਕਾਲੀ ਆਗੂ ਪਰਮਜੀਤ ਕੌਰ ਗੌੜੀਆ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਕ੍ਰਮਵਾਰ ਇਸਤਰੀ ਅਕਾਲੀ ਦਲ ਸਰਕਲ ਪ੍ਰਧਾਨ ਠੁੱਲੀਵਾਲ ਨਿਯੁਕਤ ਕੀਤਾ ਇਸ ਮੌਕੇ ਨਵਨਿਯੁਕਤ ਸਰਕਲ ਠੁੱਲੀਵਾਲ ਐਸਸੀ ਵਿੰਗ ਦੇ ਪ੍ਰਧਾਨ ਨਾਥ ਸਿੰਘ ਹਮੀਦੀ ਅਤੇ ਪਰਮਜੀਤ ਕੌਰ ਗੌੜੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਅਤੇ ਖਾਸਕਰ ਹਲਕਾ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ ਸਮੇਤ ਸਮੁੱਚੀ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕੇ ਜੋ ਜਿੰਮੇਵਾਰੀ ਸਾਨੂੰ ਸੌਂਪੀ ਹੈ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਲਈ ਅਤੇ ਪਿੰਡ ਪੱਧਰ ਤੇ ਨਵੀਆਂ ਇਕਾਈਆਂ ਦਾ ਗਠਨ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਵਧੇਰੇ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ ਦੀ ਅਗਵਾਈ ਪਿੰਡ ਹਮੀਦੀ ਵਿਖੇ ਉੱਘੇ ਅੰਤਰਰਾਸ਼ਟਰੀ ਢਾਡੀ ਸਾਬਕਾ ਸਰਪੰਚ ਨਾਥ ਸਿੰਘ ਹਮੀਦੀ ਦੀ ਪ੍ਰੇਰਨਾ ਸਦਕਾ ਵੱਖ ਵੱਖ ਪਾਰਟੀਆਂ ਨਾਲ ਸਬੰਧਿਤ ਵਰਕਰਾਂ ਨੇ ਨੌਜਵਾਨ ਰਣਜੀਤ ਸਿੰਘ, ਗੁਰਦੀਪ ਸਿੰਘ ,ਹਰਜਿੰਦਰ ਸਿੰਘ, ਪ੍ਰੀਤ ਕਮਲ, ਬੰਟੀ ਸਿੰਘ ,ਜਸਵਿੰਦਰ ਸਿੰਘ, ਗੁਰਜੰਟ ਸਿੰਘ ,ਜਗਜੀਤ ਸਿੰਘ ,ਬਿੰਦਰਜੀਤ ਸਿੰਘ, ਬੱਗਾ ਸਿੰਘ, ਦਵਿੰਦਰ ਸਿੰਘ ,ਪਰਮਜੀਤ ਸਿੰਘ, ਤਰਸੇਮ ਸਿੰਘ, ਗੱਗੂ ਸਿੰਘ, ਹਰਦੀਪ ਸਿੰਘ, ਬੱਗਾ ਸਿੰਘ ,ਜਸਵੀਰ ਸਿੰਘ, ਸੈਂਟੀ ਸਿੰਘ ਗੁਰਪ੍ਰੀਤ ਸਿੰਘ ਗਿੰਦਰ ਸਿੰਘ ਸੁਰਜੀਤ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ, ਚਮਕੌਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਇਸ ਮੌਕੇ ਸੰਤ ਘੁੰਨਸ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੂੰ ਸਰੋਪੇ ਭੇਟ ਕਰਕੇ ਜੀ ਆਇਆ ਆਖਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਦੁਖੀ ਹੋ ਕੇ ਪੰਜਾਬ ਵਿੱਚ ਅਗਲੀ ਸਰਕਾਰ ਅਕਾਲੀ ਦਲ ਦੀ ਬਣਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਲਾ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਅਤੇ ਵਧੇਰੇ ਸਹੂਲਤਾਂ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਮਹਿਲਾਂ ਚੋਂ ਬਾਹਰ ਹੀ ਨਹੀਂ ਨਿਕਲਦਾ ਅਤੇ ਕਿੱਥੇ ਸ਼੍ਰੋਮਣੀ ਅਕਾਲੀ ਦਲ ਧਰਮ ਯੁੱਧ ਨਿਕਲੇ ਹੋਏ ਮੋਰਚਿਆਂ ਚੋਂ ਨਿਕਲੀ ਹੋਈ ਪਾਰਟੀ ਹੈ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਸਮਾਜ ਦਾ ਹਰ ਵਰਗ ਪੂਰੀ ਤਰ੍ਹਾਂ ਦੁਖੀ ਹੋ ਚੁੱਕਿਆ ਹੈ ਅਤੇ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਕੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ ਉਨ੍ਹਾਂ ਸਮੂਹ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਵਿਸ਼ਾਲੀ ਤੇ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ ਇਸ ਮੌਕੇ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਜਗਰੂਪ ਸਿੰਘ ਰਾਣੂ ਸਾਬਕਾ ਸਰਕਲ ਪ੍ਰਧਾਨ ਦਰਸ਼ਨ ਸਿੰਘ ਰਾਣੂੰ ਦੀ ਅਗਵਾਈ ਹੇਠ ਸੰਤ ਬਲਵੀਰ ਸਿੰਘ ਘੁੰਨਸ ਸਮੇਤ ਵੱਖ ਵੱਖ ਆਗੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਮੌਕੇ ਸੀਨੀਅਰ ਆਗੂ ਰਾਮ ਸਿੰਘ ਥਿੰਦ ਕੌਰ ਸਿੰਘ ਰਾਣੂ ਜਰਨੈਲ ਸਿੰਘ ਬੂਟਾ ਸਿੰਘ ਤੇਜਾ ਸਿੰਘ ਫ਼ੌਜੀ ਨਛੱਤਰ ਸਿੰਘ ਰਾਣੂੰ ਮਨਪ੍ਰੀਤ ਕੌਰ ਸੁਰਜੀਤ ਕੌਰ ਬੰਤ ਸਿੰਘ ਬੜਿੰਗ ਹਰਨੇਕ ਸਿੰਘ ਜਗਸੀਰ ਸਿੰਘ ਘੁੰਨਸ ਦੇ ਪੀਏ ਜਸਵਿੰਦਰ ਸਿੰਘ ਲੱਧੜ ਆਦਿ ਵੀ ਹਾਜ਼ਰ ਸਨ।