ਮਹਿਲ ਕਲਾਂ/ਬਰਨਾਲਾ-ਸਤੰਬਰ 2020 -(ਗੁਰਸੇਵਕ ਸੋਹੀ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਸੂਬਾ ਪੱਧਰ ਤੇ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ ਨੂੰ ਵਾਪਸ ਕਰਵਾਉਣ ਨੂੰ ਲੈ ਕੇ 15 ਸਤੰਬਰ ਨੂੰ ਪੰਜਾਬ ਭਰ ਦੀਆਂ ਸੜਕਾਂ ਤੇ ਟਰੈਫਿਕ ਆਵਾਜਾਈ ਠੱਪ ਕਰਕੇ ਧਰਨਾ ਦੇਣ ਦੇ ਓੁਲੀਕੇ ਗਏ ਪ੍ਰੋਗਰਾਮ ਦੀਆਂ ਤਿਆਰੀਆਂ ਵਜੋਂ ਅੱਜ ਬਲਾਕ ਮਹਿਲ ਕਲਾਂ ਦੇ ਵੱਖ- ਵੱਖ ਪਿੰਡਾਂ ਛੀਨੀਵਾਲ ਕਲਾਂਂ, ਚੰਨਣਵਾਲ,ਕਲਾਲਾ,ਸਹਿਜੜਾ, ਸਹੌਰ,ਕੁਰੜ,ਖਿਆਲੀ ਅਤੇ ਲੋਹਗੜ ਚ ਲੋਕਾਂ ਨੂੰ ਝੰਡਾ ਮਾਰਚ ਕਰਕੇ ਲਾਊਂਡ ਸਪੀਕਰ ਰਾਹੀਂ ਜਾਗਰੂਕ ਕੀਤਾ ਗਿਆ।ਇਸ ਮੌਕੇ ਜਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਨੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਚ ਸਮੂਲੀਅਤ ਕਰਨ ਦੀ ਅਪੀਲ ਕੀਤੀ।ਇਸ ਮੌਕੇ ਕਿਸਾਨ ਆਗੂ ਹਰਦੇਵ ਸਿੰਘ,ਜਗਤਾਰ ਸਿੰਘ, ਜਸਮੇਲ ਸਿੰਘ ਚੰਨਣਵਾਲ,ਹਾਕਮ ਸਿੰਘ ਅਤੇ ਦਲਵਾਰ ਸਿੰਘ ਗਹਿਲ ਹਾਜਰ ਸਨ।