ਹੋਲੀ ਹਾਰਟ ਸਕੂਲ ਅਜੀਤਵਾਲ ਦੇ ਵਿਿਦਆਰਥੀ ਵੱਲੋਂ ‘ਹਿੰਦੀ ਦਿਵਸ’ ਮਨਾਇਆ ਗਿਆ

ਹਿੰਦੀ ਸਾਡੀ ਰਾਸ਼ਟਰੀ ਭਾਸ਼ਾ ਹੈ: ਸੁਭਾਸ਼ ਪਲਤਾ

ਅਜੀਤਵਾਲ, ਸਤੰਬਰ (ਨਛੱਤਰ ਸੰਧੂ):- ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ‘ਹਿੰਦੀ ਦਿਵਸ’ ਮਨਾਇਆ ਗਿਆ।ਇਸ ਮੌਕੇ ਸਕੂਲ ਦੇ ਅਧਿਆਪਕਾ ਵੱਲੋਂ ਆਪਣੀ-ਆਪਣੀ ਜਮਾਤ ਦੇ ਬੱਚਿਆ ਨੂੰ ਆਨਲਾਈਨ ਵੀਡਿਓ ਕਾਲ ਰਾਹੀਂ ਹੀ ਹਿੰਦੀ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਗਿਆ।ਉਨ੍ਹਾਂ ਦੱਸਿਆ ਕਿ ਹਰ ਸਾਲ 14 ਸਤੰਬਰ ਨੂੰ ਹਿੰਦੀ ਦਿਵਸ ਮਨਾਇਆ ਜਾਂਦਾ ਹੈ।14 ਸਤੰਬਰ 1949 ਨੂੰ ਭਾਰਤ ਦੀ ਸੰਵਿਧਾਨ ਸਭਾ ਨੇ ਹਿੰਦੀ ਭਾਸ਼ਾ ਨੂੰ ਰਾਸ਼ਟਰੀ ਭਾਸ਼ਾ ਦਾ ਦਰਜਾ ਦਿੱਤਾ ਸੀ।ਇਸ ਮੌਕੇ ਵਿਿਦਆਰਥੀਆ ਵੱਲੋਂ ਹਿੰਦੀ ਦਿਵਸ ਉੱਪਰ ਕਵਿਤਾਵਾਂ, ਚਾਰਟ ਅਤੇ ਪੋਸਟਰ ਬਣਾਏ ਗਏ।ਕੋਵਿਡ-19 ਦੇ ਚਲਦੇ ਅਧਿਆਪਕਾਂ ਵੱਲੋਂ ਸਾਰੀਆ ਹਦਾਇਤਾਂ ਦੀ ਪਾਲਣਾ ਕਰਦੇ ਸਕੂਲ ਵਿੱਚ ਮਾਸਕ, ਸੈਨੇਟਾਈਜਰ,ਦਸਤਾਨੇ, ਆਪਸ ਵਿਚਲੀ ਦੂਰੀ ਬਣਾਈ ਰੱਖੀ। ਇਸ ਮੌਕੇ ਸਕੂਲ ਚੇਅਰਮੈਨ ਸੁਭਾਸ਼ ਪਲਤਾ , ਡਾਇਰੈਕਟਰ ਅਮਿਤ ਪਲਤਾ, ਸ਼ਰੀਯਾ ਪਲਤਾ ਅਤੇ ਸਕੂਲ ਪ੍ਰਿੰਸੀਪਲ ਸਾਕਸ਼ੀ ਗੁਲੇਰੀਆ ਨੇ ਬੱਚਿਆ ਨੂੰ ਹਿੰਦੀ ਦਿਵਸ ਦੀ ਵਧਾਈ ਦਿੱਤੀ ਅਤੇ ਬੱਚਿਆ ਦੁਆਰਾ ਬਣਾਏ ਗਏ ਚਾਰਟ ਅਤੇ ਪੋਸਟਰਾਂ ਦੀ ਪ੍ਰਸੰਸਾ ਕੀਤੀ