ਸਾਬਕਾ ਤੇ ਮੌਜੂਦਾ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਤਨਖ਼ਾਹ ਲਾਈ

ਅੰਮ੍ਰਿਤਸਰ,ਸਤੰਬਰ 2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਰੱਖ ਕੇ ਵੱਖ-ਵੱਖ ਮੁੱਦਿਆਂ ਤੇ ਵਿਵਾਦਾਂ 'ਚ ਫਸੇ ਪੰਥਕ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਕੀਤਾ ਗਿਆ ਜਿਨ੍ਹਾਂ ਵਿੱਚ 2016 ਦੀ ਅੰਤਿ੍ੰਗ ਕਮੇਟੀ ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸਮੁੱਚੀ ਅੰਤਿ੍ਗ ਕਮੇਟੀ ਪੇਸ਼ ਹੋਈ। ਇਸ ਦੌਰਾਨ 2016 ਦੀ ਅੰਤਿ੍ਗ ਕਮੇਟੀ, ਮੌਜੂਦਾ ਅੰਤ੍ਰਿੰਗ ਕਮੇਟੀ ਤੇ ਸੁੱਚਾ ਸਿੰਘ ਲੰਗਾਹ ਨੂੰ ਅੰਮਿ੍ਤਪਾਨ ਕਰਵਾਉਣ 'ਚ ਮਦਦ ਕਰਨ ਵਾਲੇ ਤਨਖਾਹੀਆ ਕਰਾਰ ਦਿੱਤੇ ਗਏ। ਜਥੇਦਾਰ ਨੇ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਲਈ ਵੀ ਭੇਜਿਆ।

ਇਨ੍ਹਾਂ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਘਟਣ ਦੇ ਮਾਮਲੇ 'ਚ ਕਾਨੂੰਨੀ ਕਾਰਵਾਈ ਦੀ ਮੰਗ ਲਈ ਧਰਨੇ 'ਤੇ ਬੈਠੇ ਧਰਨਾਕਾਰੀਆਂ ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਚ ਹੋਈ ਝੜਪ ਦਰਮਿਆਨ ਨਿਹੰਗ ਸਿੰਘ ਦੀ ਦਸਤਾਰ ਉਤਾਰਨ 'ਤੇ ਮੌਜੂਦ ਮੁਲਾਜ਼ਮਾਂ ਨੂੰ ਅੰਮ੍ਰਿਤ ਸੰਚਾਰ ਦੌਰਾਨ ਪੰਜਾਂ ਪਿਆਰਿਆਂ ਅੱਗੇ ਪੇਸ਼ ਹੋਣ ਲਈ ਵੀ ਕਿਹਾ।ਅਸਲ ਵਿਚ 19 ਮਈ 2016 'ਚ ਗੁਰਦਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਾਰਟ ਸਰਕਟ ਹੋਣ ਕਾਰਨ ਪੰਜ ਪਾਵਨ ਸਰੂਪ ਅਗਨ ਭੇਟ ਹੋਣ ਤੇ 9 ਸਰੂਪ ਪ੍ਰਭਾਵਿਤ ਹੋਣ ਦੇ ਬਾਵਜੂਦ ਉਸ ਸਮੇਂ ਦੀ ਅੰਤਿ੍ੰਗ ਕਮੇਟੀ ਵੱਲੋਂ ਕੋਈ ਪਸ਼ਚਾਤਾਪ ਨਾ ਕਰਨ ਦੇ ਦੋਸ਼ 'ਚ ਪੇਸ਼ ਹੋਣ ਲਈ ਸੱਦਿਆ ਹੈ।

2016 ਦੀ ਅੰਤਿ੍ਗ ਕਮੇਟੀ ਨੂੰ ਆਪਣੇ ਘਰ ਵਿਚ ਸਹਿਜ ਪਾਠ ਕਰਨ ਜਾਂ ਕਰਵਾਉਣ ਦੀ ਤਨਖ਼ਾਹ, ਇਕ ਸਾਲ ਤਕ ਸ਼੍ਰੋਮਣੀ ਕਮੇਟੀ ਦੇ ਕਿਸੇ ਵੀ ਅਹੁਦੇ 'ਤੇ ਨਾ ਰਹਿਣ ਦੀ ਤਨਖ਼ਾਹ ਵੀ ਲਗਾਈ ਗਈ ਹੈ। ਮੌਜੂਦਾ ਅੰਤਿ੍ੰਗ ਕਮੇਟੀ ਨੂੰ ਇਕ ਸ੍ਰੀ ਅਖੰਡ ਪਾਠ ਸਾਹਿਬ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਇਕ ਸ੍ਰੀ ਅਖੰਡ ਪਾਠ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਉਣ ਦੀ ਤਨਖ਼ਾਹ ਤੋਂ ਇਲਾਵਾ ਤਿੰਨ ਦਿਨ ਸਾਰਾਗੜ੍ਹੀ ਨਿਵਾਸ ਤੋਂ ਲੈ ਕੇ ਘੰਟਾ ਘਰ ਡਿਉੜੀ ਤਕ ਇਕ ਘੰਟਾ ਝਾੜੂ ਮਾਰਨ ਦੀ ਸੇਵਾ ਕਰਨ ਦੀ ਤਨਖ਼ਾਹ ਲਗਾਈ ਗਈ। ਇਸ ਦੇ ਨਾਲ ਹੀ ਸਮੁੱਚੀ ਅੰਤ੍ਰਿੰਗ ਕਮੇਟੀ ਨੂੰ ਕਿਸੇ ਵੀ ਧਾਰਮਿਕ ਸੰਗਤੀ ਇਕੱਠ 'ਚ ਇਕ ਮਹੀਨਾ ਬੋਲਣ 'ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ 28 ਸਤੰਬਰ ਦੇ ਬਜਟ ਅਜਲਾਸ 'ਚ ਬੋਲਣ ਅਤੇ ਭਾਗ ਲੈਣ 'ਚ ਛੋਟ ਦਿੱਤੀ ਗਈ ਹੈ। ਪੰਥ 'ਚੋਂ ਛੇਕੇ ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤ ਸੰਚਾਰ 'ਚ ਅੰਮ੍ਰਿਤਪਾਨ ਕਰਾਉਣ ਲਈ ਮਦਦ ਕਰਨ ਵਾਲੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਰਤਨ ਸਿੰਘ ਜੱਫ਼ਰਵਾਲ ਤੇ ਪ੍ਰੋਫੈਸਰ ਸਰਚਾਂਦ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੰਦਿਆਂ ਇਕ-ਇਕ ਸਹਿਜ ਪਾਠ ਕਰਨ ਦੀ ਤਨਖ਼ਾਹ ਲਗਾਈ ਗਈ ਹੈ।