ਕੇਂਦਰ ਦੀ ਮੋਦੀ ਸਰਕਾਰ ਸੰਵਿਧਾਨ ਨਾਲ ਲਗਾਤਾਰ ਛੇੜਛਾੜ ਕਰਕੇ ਕਿਰਤ ਕਾਨੂੰਨਾਂ ਨੂੰ ਤੋੜ ਕੇ ਮਜ਼ਦੂਰਾਂ ਦੇ ਰੁਜ਼ਗਾਰ ਖੋਹਣ ਤੇ ਤੁਲੀ.ਕਾਮਰੇਡ ਸ਼ੇਰ ਸਿੰਘ ਫਰਵਾਹੀ 

ਮਨਰੇਗਾ ਮਜ਼ਦੂਰਾਂ ਦੇ ਹੱਕਾਂ ਦੀ ਪ੍ਰਾਪਤੀ ਲਈ ਮੁਹਾਲੀ ਦੇ 10 ਫੇਸ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਕਾਫਲਿਆਂ ਸਮੇਤ ਪੁੱਜਣ ਦਾ ਸੱਦਾ 

ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਵੱਲੋਂ ਮਨਰੇਗਾ ਮਜ਼ਦੂਰਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ                                                                         

ਮਹਿਲ ਕਲਾਂ/ਬਰਨਾਲਾ-ਸਤੰਬਰ 2020 -(ਗੁਰਸੇਵਕ ਸਿੰਘ ਸੋਹੀ)- ਮਨਰੇਗਾ ਮਜ਼ਦੂਰ ਪੰਜਾਬ ਸੀਟੂ ਦੀ ਜ਼ਿਲ੍ਹਾ ਬਰਨਾਲਾ ਇਕਾਈ ਵੱਲੋਂ ਜਥੇਬੰਦੀ ਦੇ ਆਗੂ ਜੋਗਿੰਦਰ ਸਿੰਘ ਲਾਭ ਕੌਰ ਪ੍ਰੀਤਮ ਕੌਰ ਅਤੇ ਗੁਰਜੀਤ ਕੌਰ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਸੂਬਾ ਕਮੇਟੀ ਦੇ ਸੱਦੇ ਉੱਪਰ ਮਨਰੇਗਾ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਲੇਬਰ ਕਮਿਸ਼ਨ ਪੰਜਾਬ ਮੋਹਾਲੀ 10 ਫੇਸ ਸੱਤੋ ਦਫ਼ਤਰ ਅੱਗੇ 22 ਸਤੰਬਰ ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੀਆਂ ਤਿਆਰੀਆਂ ਸਬੰਧੀ ਪਿੰਡ ਸਹਿਜੜਾ ਵਿਖੇ ਮਨਰੇਗਾ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਕਰਨ ਉਪਰੰਤ ਸਰਕਾਰ ਖਿਲਾਫ਼ ਜੋਰਦਾਰ ਨੂੰ ਨਾਅਰੇਬਾਜ਼ੀ ਕਰਦਿਆਂ ਮਨਰੇਗਾ ਮਜ਼ਦੂਰ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਇਸ ਮੌਕੇ ਸੈਂਟਰ ਆਫ਼ ਇੰਡੀਆ ਟਰੇਡ ਯੂਨੀਅਨ ਦੇ ਆਗੂ ਕਾਮਰੇਡ ਸ਼ੇਰ ਸਿੰਘ ਫਰਵਾਹੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਗਾਤਾਰ ਸੰਵਿਧਾਨ ਨਾਲ ਛੇੜਛਾੜ ਕਰਕੇ ਮਜ਼ਦੂਰਾਂ ਪੱਖੀ ਬਣੇ ਕਿਰਤ ਕਾਨੂੰਨਾਂ ਨੂੰ ਤੋੜ ਕੇ ਮਜ਼ਦੂਰਾਂ ਤੋਂ ਰੁਜ਼ਗਾਰ ਖੋਹੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਆਪਣੇ ਹੱਕ ਪ੍ਰਾਪਤ ਕਰਨ ਲਈ ਜਥੇਬੰਦਕ ਹੋਣਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਸਰਕਾਰਾਂ ਤੋਂ ਝਾਕ ਛੱਡ ਕੇ ਮਜ਼ਦੂਰਾਂ ਨੂੰ ਜਥੇਬੰਦੀ ਦੇ ਝੰਡੇ ਥੱਲੇ ਇਕਮੁੱਠ ਹੋ ਕੇ ਸ਼ਨਾਖਤ ਦਾ ਸਾਥ ਦੇਣ ਲਈ ਅੱਗੇ ਆਉਣਾ ਚਾਹੀਦਾ ਉਨ੍ਹਾਂ ਕਿਹਾ ਕਿ ਮਨਰੇਗਾ ਜੋਬ ਕਾਰਡ ਧਾਰਕਾਂ ਨੇ 23ਸਤੰਬਰ ਤੋਂ 31ਸਤੰਬਰ ਤੱਕ 40 ਦਿਨ ਦਾ ਲਗਾਤਾਰ ਨਿਰਵਿਘਨ ਕੰਮ ਦਿਵਾਉਣ ਲਈ ਸੋਮਵਾਰ ਨੂੰ ਬੀਡੀਪੀਓ ਬਲਾਕ ਮਹਿਲ ਕਲਾਂ ਨੂੰ ਮਿਲਕੇ ਅਰਜ਼ੀਆਂ ਸੌਂਪੀਆਂ ਜਾਣਗੀਆਂ ਉਨ੍ਹਾਂ ਸਮੂਹ ਮਨਰੇਗਾ ਮਜ਼ਦੂਰਾਂ ਨੂੰ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ 22 ਸਤੰਬਰ ਨੂੰ ਲੇਬਰ ਕਮਿਸ਼ਨ ਮੁਹਾਲੀ ਦੇ ਦਫ਼ਤਰ 10 ਫੇਸ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਮਜ਼ਦੂਰਾਂ ਨੂੰ ਕਾਫਲਿਆਂ ਸਮੇਤ ਪੁੱਜਣ ਦੀ ਅਪੀਲ ਕੀਤੀ ਇਸ ਮੌਕੇ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਸੀਟੂ ਦੇ ਆਗੂ ਸਾਥੀ ਛੋਟਾ ਸਿੰਘ ਬੰਤ ਸਿੰਘ ਜੋਗਿੰਦਰ ਸਿੰਘ ਨੇ ਮਨਰੇਗਾ ਮਜ਼ਦੂਰਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਕੇਂਦਰ ਨੇ ਰਾਜ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਕਾਰਨ ਮਜ਼ਦੂਰਾਂ ਦੀ ਹਾਲਤ ਲਗਾਤਾਰ ਪਤਲੀ ਹੁੰਦੀ ਜਾ ਰਹੀ ਹੈ ਉਨ੍ਹਾਂ ਮਜ਼ਦੂਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜਥੇਬੰਦੀ ਵੱਲੋਂ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ