ਕਿਸਾਨ ਮਾਰੂ ਆਰਡੀਨੈਂਸਾਂ ਖ਼ਿਲਾਫ਼ ਸੁਖਬੀਰ ਸਿੰਘ ਬਾਦਲ ਨੇ ਡੱਟ ਕੇ ਕੀਤੀ ਆਵਾਜ਼ ਬੁਲੰਦ।ਅਜੀਤ ਸਿੰਘ,ਮੋਹਨ ਸਿੰਘ 

ਮਹਿਲ ਕਲਾਂ/ਬਰਨਾਲਾ-ਸਤੰਬਰ 2020 - (ਗੁਰਸੇਵਕ ਸਿੰਘ ਸੋਹੀ)-ਆਰਡੀਨੈਂਸਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿੱਚ ਡਟ ਕੇ ਵਿਰੋਧ ਕੀਤਾ।ਸੈਂਟਰ ਦੀ ਮੋਦੀ ਸਰਕਾਰ ਨੂੰ ਦੱਸ ਦਿੱਤਾ ਕੇ ਜਿਆਦਾਤਰ ਪੰਜਾਬ ਵਿੱਚ ਕਿਸਾਨ ਹੀ ਖੇਤੀਬਾੜੀ ਦਾ ਕੰਮ ਕਰਦੇ ਹਨ ਅਤੇ ਬਾਦਲ ਸਾਬ ਖੁਦ ਇੱਕ ਕਿਸਾਨ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਵਰਕਰ ਅਜੀਤ ਸਿੰਘ ਅਤੇ ਸਾਬਕਾ ਸਰਪੰਚ ਮੋਹਨ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਕੇਂਦਰ ਵੱਲੋਂ ਪਾਸ ਕੀਤੇ ਆਰਡੀਨੈਂਸਾਂ ਦੇ ਵਿਰੋਧ 'ਚ ਬੋਲੇ ਉਨ੍ਹਾਂ ਕਿਹਾ ਸ੍ਰੋਮਣੀ ਅਕਾਲੀ ਦਲ ਕਿਸਾਨਾਂ ਮਜ਼ਦੂਰਾਂ ਦੀ ਪਾਰਟੀ ਹੈ,ਜਦੋਂ ਵੀ ਕਦੇ ਕਿਸਾਨਾਂ ਦੇ ਹੱਕਾਂ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ 'ਤੇ ਵਰਕਰਾਂ ਨੇ ਅੱਗੇ ਹੋ ਕੇ ਸੰਘਰਸ਼ ਲੜੇ ਹਨ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਦੇ ਕਿ ਕਿਸਾਨਾਂ ਅਤੇ ਮਜਦੂਰਾਂ ਦੇ ਲਈ ਆਪਣੀ ਕੁਰਸੀ ਦੀ ਪ੍ਰਵਾਹ ਨਾਂ ਕਰਦਿਆ ਹੋਇਆ ਪੰਜਾਬੀਆ ਦੇ ਦਿਲਾਂ ਵਿੱਚ ਇੱਕ ਵੱਖਰੀ ਪਹਿਚਾਣ ਬਣ ਗਈ ਅਤੇ ਸਰਦਾਰ ਪ੍ਰਕਾਸ ਸਿੰਘ ਬਾਦਲ ਨੇ ਅਨੇਕਾਂ ਕਸਟ ਝੱਲੇ ਅਤੇ ਪਾਰਟੀ ਦੇ ਲਈ 16 ਸਾਲ ਜੇਲ੍ਹਾਂ ਵਿੱਚ ਕੈਦਾਂ ਕੱਟੀਆਂ ਹਨ।ਪੰਜਾਬ ਦੇ ਹੱਕ 'ਚ ਸੁਖਬੀਰ ਸਿੰਘ ਬਾਦਲ ਨੇ ਆਰਡੀਨੈਂਸਾਂ ਦੇ ਵਿਰੁੱਧ ਵੋਟ ਕੀਤੀ ਹੈ।ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਝੂਠੀਆਂ ਅਫਵਾਹਾਂ ਫੈਲਾਈਆ ਜਾ ਰਹੀਆਂ ਹਨ।ਅਜੀਤ ਅਤੇ ਮੋਹਨ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ  ਕੁਰਬਾਨੀਆਂ ਭਰੀ ਪਾਰਟੀ ਹੈ ਜਿਸ ਨਾਲ ਅਸੀਂ ਤੇ ਸਾਡੇ ਵਰਕਰ ਚਟਾਨ ਵਾਂਗ ਖੜੇ ਹਨ।ਕਿਸਾਨ ਜਥੇਬੰਦੀਆਂ ਦਾ ਹਰ ਪੱਖੋਂ ਸਾਥ ਦੇਵਾਂਗੇ ਜੇਕਰ ਕਿਸਾਨ ਮਾਰੂ ਆਰਡੀਨੈਂਸਾਂ ਖ਼ਿਲਾਫ਼ ਗ੍ਰਿਫਤਾਰੀਆ ਦੇਣੀਆ ਪਈਆ ਤਾਂ ਅਗਲੀ ਕਤਾਰ ਵਿੱਚ ਲੱਗ ਕੇ ਪਰਟੀ ਦੇ ਲਈ ਬਚਨ ਬੰਦ ਰਹਾਂਗੇ।