ਚੰਡੀਗੜ੍ਹ, ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- ਕੇਂਦਰ ਵਿੱਚ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ਵਿੱਚ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਬਿੱਲਾਂ ਨੂੰ ਮਨਜੂਰੀ ਨਾ ਦੇਣ ਤੇ ਇਨ੍ਹਾਂ ਨੂੰ ਨਜ਼ਰਸਾਨੀ ਲਈ ਸੰਸਦ ਨੂੰ ਵਾਪਸ ਭੇਜ ਦੇਣ। ਸ੍ਰੀ ਬਾਦਲ ਨੇ ਕਿਹਾ ਕਿ ਅੱਜ ਲੋਕਤੰਤਰ ਲਈ ਮਾਯੂਸੀ ਦਾ ਦਿਨ ਹੈ। ਸ੍ਰੀ ਬਾਦਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਅਪੀਲ ਕੀਤੀ, “ਕਿਰਪਾ ਕਰਕੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਮੰਡੀ ਮਜ਼ਦੂਰਾਂ ਅਤੇ ਦਲਿਤਾਂ ਦੇ ਨਾਲ ਖੜੇ ਹੋਵੋ। ਸਰਕਾਰ ਵਿੱਚ ਉਨ੍ਹਾਂ ਦੀ ਤਰਫੋਂ ਦਖਲ ਦਿਓ। ਨਹੀਂ ਤਾਂ ਇਹ ਵਰਗ ਸਾਨੂੰ ਕਦੇ ਮੁਆਫ ਨਹੀਂ ਕਰਨਗੇ।”