ਮਹਿਲ ਕਲਾਂ/ਬਰਨਾਲਾ-ਸਤੰਬਰ 2020 (ਗੁਰਸੇਵਕ ਸਿੰਘ ਸੋਹੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:295) ਦੀ ਸੂਬਾ ਪੱਧਰੀ ਮੀਟਿੰਗ ਡਾ ਰਮੇਸ਼ ਕੁਮਾਰ ਬਾਲੀ ਦੀ ਅਗਵਾਈ ਹੇਠ ਟਾਹਲੀਆਣਾ ਗੁਰਦੁਆਰਾ ਸਾਹਿਬ ਰਾਏਕੋਟ ਵਿਖੇ ਹੋਈ।ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਜਨਰਲ ਸਕੱਤਰ ਡਾ ਜਸਵਿੰਦਰ ਸਿੰਘ ਕਾਲਖ ਨੇ ਜਥੇਬੰਦੀ ਦੀਆਂ ਗਤੀਵਿਧੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿੱਤ ਸਕੱਤਰ ਡਾ ਮਾਘ ਸਿੰਘ ਮਾਣਕੀ ਨੇ ਫੰਡ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਾ ਰਮੇਸ਼ ਕੁਮਾਰ ਬਾਲੀ ਨੇ ਕਿਹਾ ਕਿ ਆਉਣ ਵਾਲੀ 25 ਤਰੀਕ ਨੂੰ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨ ਯੂਨੀਅਨ ਵੱਲੋਂ ਵਿੱਢੇ ਸੰਘਰਸ਼ ਵਿੱਚ ਪੂਰੇ ਪੰਜਾਬ ਵਿੱਚੋਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਵਰਕਰ ਜ਼ਿਲ੍ਹਾ ਵਾਈਜ਼ ਅਤੇ ਬਲਾਕ ਵਾਈਜ਼ ਕਿਸਾਨ ਯੂਨੀਅਨ ਦੇ ਧਰਨਿਆਂ ਵਿੱਚ ਵੱਡੀ ਪੱਧਰ ਤੇ ਸ਼ਾਮਲ ਹੋਣਗੇ ਅਤੇ ਆਪਣੇ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਧਰਨਿਆਂ ਵਿੱਚ ਫਰੀ ਮੈਡੀਕਲ ਕੈਂਪ ਲਾਉਣਗੇ। ਚੇਅਰਮੈਨ ਡਾ ਠਾਕੁਰਜੀਤ ਸਿੰਘ ਮੁਹਾਲੀ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਸਮੇਂ ਹੋਰਨਾਂ ਤੋਂ ਇਲਾਵਾ ਡਾ ਮਿੱਠੂ ਮੁਹੰਮਦ ਮਹਿਲ ਕਲਾਂ ਬਰਨਾਲਾ,ਡਾ ਕੇਸਰ ਖ਼ਾਨ ਮਾਂਗੇਵਾਲ ਬਰਨਾਲਾ,ਡਾ ਮਹਿੰਦਰ ਸਿੰਘ ਸੈਦੋਕੇ ਮੋਗਾ,ਡਾ ਬਲਕਾਰ ਸਿੰਘ ਪਟਿਆਲਾ,ਡਾ ਰਾਜੇਸ਼ ਸ਼ਰਮਾ ਲੁਧਿਆਣਾ,ਡਾ ਰਣਜੀਤ ਸਿੰਘ ਤਰਨ ਤਾਰਨ,ਡਾ ਧਰਮਪਾਲ ਸਿੰਘ ਸੰਗਰੂਰ,ਡਾ ਰਿੰਕੂ ਫ਼ਤਹਿਗੜ੍ਹ ਸਾਹਿਬ,ਡਾ ਕਰਨੈਲ ਸਿੰਘ ਬਠਿੰਡਾ,ਡਾ ਸੁਰਜੀਤ ਸਿੰਘ ਬਠਿੰਡਾ,ਡਾ ਗੁਰਮੀਤ ਸਿੰਘ ਰੋਪੜ,ਡਾ ਭਗਵੰਤ ਸਿੰਘ ਬੜੂੰਦੀ,ਡਾ ਸਰਬਜੀਤ ਸਿੰਘ ਅੰਮ੍ਰਿਤਸਰ,ਡਾ ਗੁਰਮੇਲ ਸਿੰਘ ਨੁਸ਼ਹਿਰਾ ਪੰਨੂਆਂ,ਡਾ ਬਲਜਿੰਦਰ ਸਿੰਘ ਭੱਟੀ,ਆਦਿ ਸਟੇਟ ਆਗੂ ਹਾਜ਼ਰ ਸਨ ।