ਮਹਿਲ ਕਲਾਂ/ਬਰਨਾਲਾ-ਸਤੰਬਰ 2020 -(ਗੁਰਸੇਵਕ ਸਿੰਘ ਸੋਹੀ)- ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਬਰਨਾਲਾ ਇਕਾਈ ਵੱਲੋਂ ਪਿੰਡ ਦੀਵਾਨਾ,ਧਨੇਰ,ਮਹਿਲ ਕਲਾਂ ਸੋਢੇ, ਭੱਦਲਵੱਡ,ਅਮਲਾ ਸਿੰਘ ਵਾਲਾ ਵਿਖੇ ਨਰੇਗਾ ਮਜ਼ਦੂਰਾਂ ਦੇ ਬੰਦ ਪਏ ਕੰਮਾਂ ਨੂੰ ਮੁੜ ਚਾਲੂ ਕਰਾਉਣ ਬੀਡੀਪੀਓ ਦਫਤਰ ਮਹਿਲ ਕਲਾਂ ਵਿਖੇ ਧਰਨਾ ਦਿੱਤੇ ਜਾਣ ਤੇ ਅਧਿਕਾਰੀਆਂ ਵੱਲੋਂ ਮਜ਼ਦੂਰਾਂ ਦੀ ਕੋਈ ਸੁਣਵਾਈ ਨਾ ਕੀਤੇ ਜਾਣ ਤੋਂ ਬਾਅਦ ਰੋਹ ਵਿੱਚ ਆੲੇ ਮਨਰੇਗਾ ਮਜ਼ਦੂਰਾਂ ਨੇ ਧਰਨਾ ਚੁੱਕ ਕੇ ਇੱਕ ਰੋਸ ਮਾਰਚ ਕੱਢ ਕੇ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਬੱਸ ਸਟੈਂਡ ਕਸਬਾ ਮਹਿਲ ਕਲਾਂ ਵਿਖੇ ਟਰੈਫ਼ਿਕ ਆਵਾਜਾਈ ਪੂਰੀ ਤਰ੍ਹਾਂ ਠੱਪ ਕਰਕੇ ਸਰਕਾਰ ਅਤੇ ਅਫਸਰਸ਼ਾਹੀ ਖਿਲਾਫ਼ ਮੁੜ ਧਰਨਾ ਸ਼ੁਰੂ ਕਰ ਦਿੱਤਾ ਇਸ ਮੌਕੇ ਮਨਰੇਗਾ ਮਜ਼ਦੂਰਾਂ ਨੇ ਸਰਕਾਰ ਅਤੇ ਅਫ਼ਸਰਸ਼ਾਹੀ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਬੰਦ ਪਏ ਕੰਮਾਂ ਨੂੰ ਮੁੜ ਚਾਲੂ ਕਰਕੇ ਮਨਰੇਗਾ ਮਜ਼ਦੂਰਾਂ ਨੂੰ ਕੰਮ ਦੇਣ ਦੀ ਮੰਗ ਕੀਤੀ ਇਸ ਮੌਕੇ ਸੀ ਟੀ ਯੂ ਦੀ ਸੂਬਾ ਸਕੱਤਰ ਪਰਮਜੀਤ ਕੌਰ ਗੁੰਮਟੀ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਹਾਲ ਸਿੰਘ ਕੁਰੜ ਮੀਤ ਪ੍ਰਧਾਨ ਬਲੌਰ ਸਿੰਘ ਮਹਿਲ ਕਲਾਂ ਜਨਰਲ ਸਕੱਤਰ ਭੋਲਾ ਸਿੰਘ ਕਲਾਲਮਾਜਰਾ ਮੁੱਖ ਸਲਾਹਕਾਰ ਕੇਵਲ ਸਿੰਘ ਕੁਰੜ ਮਨਰੇਗਾ ਮਜ਼ਦੂਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਮਹਿੰਦਰ ਸਿੰਘ ਕੁਰੜ੍ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਗਾਤਾਰ ਸੰਵਿਧਾਨ ਨਾਲ ਛੇੜ ਛਾੜ ਕਰਕੇ ਮਜ਼ਦੂਰਾਂ ਪੱਖੀ ਬਣੇ ਕਿਰਤ ਕਾਨੂੰਨਾਂ ਨੂੰ ਤੋੜ ਕੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਮਜ਼ਦੂਰਾਂ ਦੇ ਹੱਕ ਖੋਹਣ ਦੇ ਨਾਲ ਨਾਲ ਮਿਲਦੀਆਂ ਸਹੂਲਤਾਂ ਨੂੰ ਖਤਮ ਕੀਤਾ ਜਾ ਰਿਹਾ ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਆਪਣੇ ਹੱਕ ਪ੍ਰਾਪਤ ਕਰਨ ਲਈ ਜਥੇਬੰਦਕ ਹੋਣਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਸਰਕਾਰਾਂ ਤੋਂ ਝਾਕ ਛੱਡ ਕੇ ਮਜ਼ਦੂਰਾਂ ਨੂੰ ਜਥੇਬੰਦੀ ਦੇ ਝੰਡੇ ਥੱਲੇ ਇਕਮੁੱਠ ਹੋ ਕੇ ਸੰਘਰਸ਼ ਦਾ ਸਾਥ ਦੇਣ ਲਈ ਅੱਗੇ ਆਉਣਾ ਚਾਹੀਦਾ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਨਰੇਗਾ ਮਜ਼ਦੂਰਾਂ ਨੂੰ 100 ਦਿਨ ਦੀ ਬਜਾਏ ਪੂਰਾ ਸਾਲ ਕੰਮ ਦਿੱਤਾ ਜਾਵੇ 700 ਰੁਪਏ ਪ੍ਰਤੀਦਿਨ ਦਿਹਾੜੀ ਦਿੱਤੀ ਜਾਵੇ। ਮਨਰੇਗਾ ਮਜ਼ਦੂਰਾਂ ਨੂੰ ਨਿਰਵਿਘਨ ਕੰਮ ਦਿੱਤਾ ਜਾਵੇ ਮਜ਼ਦੂਰਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਜਾਰੀ ਕੀਤੇ ਜਾਣ ਇਸ ਮੌਕੇ ਬੀ ਕੇ ਯੂ ਉਗਰਾਹਾਂ ਦੇ ਆਗੂ ਚਰਨਜੀਤ ਸਿੰਘ ਦਿਓਲ, ਦਰਸ਼ਨ ਸਿੰਘ ਸੰਧੂ,ਮਲਕੀਤ ਸਿੰਘ ਪੰਡੋਰੀ,ਦਰਸ਼ਨ ਸਿੰਘ ਪੰਡੋਰੀ ਨੇ ਧਰਨੇ ਵਿੱਚ ਪੁੱਜ ਕੇ ਮਜ਼ਦੂਰਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਇਸ ਮੌਕੇ ਬੀਡੀਪੀਓ ਮਹਿਲ ਕਲਾਂ ਭੂਸ਼ਨ ਕੁਮਾਰ ਬਰਨਾਲਾ ਥਾਣਾ ਮਹਿਲ ਕਲਾਂ ਦੇ ਮੁਖੀ ਜਸਵਿੰਦਰ ਕੌਰ ਏਐਸਆਈ ਮਹਿੰਦਰ ਸਿੰਘ ਸਤਨਾਮ ਸਿੰਘ ਨੇ ਧਰਨੇ ਵਿੱਚ ਪੁੱਜ ਕੇ ਮਜ਼ਦੂਰਾਂ ਨੂੰ ਸ਼ਾਂਤ ਕਰਦਿਆਂ ਬੀਡੀਪੀਓ ਦਫ਼ਤਰ ਵਿਖੇ ਪੁੱਜ ਕੇ ਮਨਰੇਗਾ ਮਜ਼ਦੂਰਾਂ ਦੇ ਬੰਦ ਪਏ ਕੰਮ ਦੇ ਪਹਿਲ ਦੇ ਆਧਾਰ ਤੇ ਮਾਸਟਰੋਲ ਕੱਢ ਕੇ ਕੰਮ ਚਾਲੂ ਕਰਨ ਦਾ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਅਖੀਰ ਚ ਵਿਸ਼ਵਾਸ ਦਵਾਏ ਜਾਣ ਤੋਂ ਬਾਅਦ ਜਥੇਬੰਦੀ ਦੇ ਆਗੂਆਂ ਤੇ ਮਜ਼ਦੂਰਾਂ ਵੱਲੋਂ ਧਰਨਾ ਸਮਾਪਤ ਕਰ ਦਿੱਤਾ ਇਸ ਮੌਕੇ ਪ੍ਰੀਤਮ ਸਿੰਘ ਅਮਲਾ ਸਿੰਘ ਵਾਲਾ,ਜਸਵੀਰ ਸਿੰਘ ਧਨੇਰ,ਸਾਬਕਾ ਸਰਪੰਚ ਭਜਨ ਸਿੰਘ ਧਨੇਰ,ਬੂਟਾ ਸਿੰਘ ਦੀਵਾਨਾ,ਗੁਰਮੇਲ ਕੌਰ, ਕਰਮਜੀਤ ਕੌਰ,ਸਵਰਨਜੀਤ ਕੌਰ ਧਨੇਰ,ਕੁਲਦੀਪ ਕੌਰ,ਬਬਲੀ ਕੌਰ ਧਨੇਰ,ਜਸਵੀਰ ਕੌਰ,ਸ਼ਿੰਦਰ ਕੌਰ ਮਹਿਲ ਕਲਾਂ,ਚਰਨ ਸਿੰਘ ਵਜੀਦਕੇ ਕਲਾਂ ਆਦਿ ਹਾਜ਼ਰ ਸਨ ਤੋਂ ਇਲਾਵਾ ਹੋਰ ਮਜ਼ਦੂਰ ਆਗੂ ਵੀ ਹਾਜ਼ਰ ਸਨ।