ਆਮ ਆਦਮੀ ਮਹਿਲ ਕਲਾਂ ਦੇ ਵਰਕਰਾਂ ਵਲੋਂ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਵਿਧਾਇਕ ਪੰਡੋਰੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਤੇ ਮਜ਼ਦੂਰ ਵਿਰੋਧੀ ਫ਼ੈਸਲਿਆਂ ਖਿਲਾਫ਼ ਵਾਰੰਟੀਅਰਾਂ ਵੱਲੋਂ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਕੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ

ਮਹਿਲ ਕਲਾਂ 25 ਸਤੰਬਰ ਨੂੰ ਵੱਖ ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਸਫਲ ਬਣਾਉਣ ਲਈ ਪਾਰਟੀ ਵਲੰਟੀਅਰਾਂ ਦੇ ਸਹਿਯੋਗ ਨਾਲ ਕਿਸਾਨਾਂ ਮਜ਼ਦੂਰਾਂ ਆੜ੍ਹਤੀਆਂ ਅਤੇ ਦੁਕਾਨਦਾਰਾਂ ਨੂੰ ਲਾਮਬੰਦ ਕਰਕੇ ਬੰਦ ਦੇ ਸੱਦੇ ਦਾ ਸਮਰਥਨ ਕਰਨ ਲਈ ਪ੍ਰੇਰਤ ਕੀਤਾ ਗਿਆ.ਵਿਧਾਇਕ ਪੰਡੋਰੀ 

ਮਹਿਲ ਕਲਾਂ/ਬਰਨਾਲਾ-ਸਤੰਬਰ 2020 (ਗੁਰਸੇਵਕ ਸਿੰਘ ਸੋਹੀ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਹਲਕੇ ਨਾਲ ਸਬੰਧਤ ਪਾਰਟੀ ਵਾਲੰਟੀਅਰਾਂ ਅਤੇ ਆਗੂਆਂ ਨੇ ਸੂਬਾ ਕਮੇਟੀ ਦੇ ਸੱਦੇ ਉੱਪਰ 25 ਸਤੰਬਰ ਨੂੰ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਮਜ਼ਦੂਰ ਵਿਰੋਧੀ ਅਤੇ ਕਾਲੇ ਕਾਨੂੰਨਾਂ ਦੇ ਖਿਲਾਫ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਅਨਾਜ ਮੰਡੀ ਕਸਬਾ ਮਹਿਲ ਕਲਾਂ ਤੋਂ ਇੱਕ ਰੋਸ ਮਾਰਚ ਕੱਢਣ ਉਪਰੰਤ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਕਸਬਾ ਮਹਿਲ ਕਲਾਂ ਦੇ ਬੱਸ ਸਟੈਂਡ ਉੱਪਰ ਮੁੱਖ ਮਾਰਗ ਦੇ ਦੋਵਾਂ ਪਾਸਿਆਂ ਉੱਪਰ ਖੜ੍ਹ ਕੇ ਵਾਰੰਟੀ ਆਰਾਂ ਵੱਲੋਂ ਹੱਥਾਂ ਵਿੱਚ ਤਖ਼ਤੀਆਂ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਸਾਨ ਵਿਰੋਧੀ ਫ਼ੈਸਲੇ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਅਤੇ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਕਿਸਾਨਾਂ ਮਜ਼ਦੂਰਾਂ ਆੜ੍ਹਤੀਆਂ ਨੂੰ ਬੰਦ ਦੇ ਸੱਦੇ ਦਾ ਸਮਰਥਨ ਕਰਨ ਲਈ ਲਾਮਵੰਦ ਕੀਤਾ ਗਿਆ ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਾਰਟੀ ਵਲੰਟੀਅਰਾਂ ਵੱਲੋਂ ਹੱਥਾਂ ਵਿੱਚ ਤਖ਼ਤੀਆਂ ਅਤੇ  ਕਾਲੀਆਂ ਪੱਟੀਆਂ ਬੰਨ੍ਹ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਮਜ਼ਦੂਰ ਤੇ ਆੜ੍ਹਤੀਆਂ ਵਿਰੋਧੀ ਲਏ ਫੈਸਲਿਆਂ ਖਿਲਾਫ ਰੋਸ ਪ੍ਰਦਰਸ਼ਨ ਕਰਕੇ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਸਮਰਥਨ ਦੇਣ ਲਈ ਪ੍ਰੇਰਿਤ ਕੀਤਾ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਦੀ ਮੀਟਿੰਗ ਸੱਦ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਮੁੱਦੇ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਵਿਸ਼ਵਾਸ ਦਵਾਇਆ ਸੀ ਪਰ ਮੁੱਖ ਮੰਤਰੀ ਵੱਲੋਂ ਅੱਜ ਤੱਕ ਵੀ ਪ੍ਰਧਾਨ ਮੰਤਰੀ ਨੂੰ ਨਹੀ ਮਿਲ ਸਕੇ ਓੁਨਾ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਕਰਕੇ ਸਿੱਧੇ ਤੌਰ ਤੇ ਐਮਐਸਪੀ ਖਤਮ ਕਰਕੇ ਮੰਡੀ ਬੋਰਡ ਨੂੰ ਤੋੜ ਕੇ ਕਿਸਾਨਾਂ ਮਜ਼ਦੂਰਾਂ ਤੇ ਆੜ੍ਹਤੀਆਂ ਦੇ ਕਾਰੋਬਾਰ ਖਤਮ ਕੀਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪਿਛਲੇ ਸਮੇਂ ਆਪਣੇ ਚੋਣ ਮੈਨੀਫੈਸਟ ਵਿੱਚ ਆਰਡੀਨੈਂਸ ਲਿਆਉਣ ਦਾ ਵਾਅਦਾ ਕੀਤਾ ਸੀ ਪਰ ਕੇਂਦਰ ਦੀ ਮੋਦੀ ਸਰਕਾਰ ਨੇ ਆਰਡੀਨੈਂਸਾਂ ਨੂੰ ਲਾਗੂ ਕੀਤਾ ਗਿਆ ਪਰ ਕੈਪਟਨ ਤੇ ਬਾਦਲ ਅੱਜ ਕਿਸਾਨ ਆਰਡੀਨੈਂਸਾਂ ਦਾ ਵਿਰੋਧ ਕਰਕੇ ਕਿਸਾਨਾਂ ਅਤੇ ਜਥੇਬੰਦੀ ਦੇ ਆਗੂਆਂ ਨੂੰ ਗੁੰਮਰਾਹ ਕਰਨ ਤੇ ਤੁਲੇ ਹੋਏ ਹਨ ਉਨ੍ਹਾਂ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਇੱਕ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕੇਂਦਰ ਤੇ ਬਾਦਲਾਂ ਖਿਲਾਫ ਲੜੇ ਜਾ ਰਹੇ ਸੰਘਰਸ਼ ਦੇ ਦਬਾਅ ਸਦਕਾ ਬੀਬੀ ਬਾਦਲ ਨੂੰ ਉਸਦੀ ਬਦਲਣ ਲਈ ਮਜਬੂਰ ਹੋਣਾ ਪਿਆ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਸਦ ਭਗਵੰਤ ਮਾਨ ਵੱਲੋਂ ਪਾਰਲੀਮੈਂਟ ਵਿੱਚ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਵਧੇਗਾ ਵੱਲੋਂ ਕਿਸਾਨਾਂ ਦੇ ਮਸਲੇ ਨੂੰ ਵਿਧਾਨ ਸਭਾ ਵਿਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਬਾਦਲਾਂ ਵੱਲੋਂ ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਉਲਟ ਜੇਲ ਭਰੋ ਅੰਦੋਲਨ ਦੇ ਪ੍ਰੋਗਰਾਮ ਉਲੀਕ ਕੇ ਅਕਾਲੀ ਦਲ ਨੇ ਸਿੱਧੇ ਤੌਰ ਤੇ ਕਿਸਾਨ ਜਥੇਬੰਦੀਆਂ ਵੱਲੋਂ ਉਲੀਕੇ ਪ੍ਰੋਗਰਾਮ ਨੂੰ ਤਾਰੋਂ ਬੀਰਾ ਅਤੇ ਖਤਮ ਕਰਨ ਲਈ ਹਰ ਤਰਾਂ ਦਾ ਹੱਥਕੰਡਾ ਵਰਤਿਆ ਜਾ ਰਿਹਾ ਹੈ ਉਨ੍ਹਾਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਸਮੂਹ ਪਾਰਟੀ ਵਲੰਟੀਅਰਾਂ ਤੇ ਆਗੂਆਂ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ ਇਸ ਮੌਕੇ ਸੀਨੀਅਰ ਆਗੂ ਤੇਜਾ ਸਿੰਘ  ਕਾਲਾਬੁੂਲਾ ਹਾਕਮ ਸਿੰਘ ਛੀਨੀਵਾਲ,ਕਿਸਾਨ ਸੈੱਲ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਸਹਿਜੜਾ, ਸੁਖਵਿੰਦਰ ਦਾਸ ਕੁਰੜ,ਦਵਿੰਦਰ ਸਿੰਘ ਧਨੋਆ ਕੁਤਬਾ,ਬਾਬਾ ਗੁਰਦੀਪ ਸਿੰਘ ਛਾਪਾ,ਗੋਬਿੰਦਰ ਸਿੰਘ ਸਿੱਧੂ, ਸੰਮਤੀ ਮੈਂਬਰ ਹਰਨੇਕ ਸਿੰਘ ਗੁਰਮ, ਕੁਲਦੀਪ ਸਿੰਘ ਬਾਵਾ,ਕਰਮਜੀਤ ਸਿੰਘ ਗਹਿਲ,ਰਮਨਦੀਪ ਸਿੰਘ ਦੀਪੀ ਗੁੰਮਟੀ,ਬਾਬਾ ਰਾਜਪਾਲ ਸਿੰਘ ਗੁੱਡੂ ਪੰਡੋਰੀ,ਗੁਰਸੇਵਕ ਸਿੰਘ ਲੋਹਗੜ, ਪ੍ਰਦੀਪ ਸਿੰਘ ਲੋਹਗੜ,ਜੱਗਾ ਸਿੰਘ ਗੁਰਮ,ਆੜ੍ਹਤੀਆ ਗੁਲਵੰਤ ਸਿੰਘ ਔਲਖ,ਅਵਤਾਰ ਸਿੰਘ ਚੀਮਾ ਸਿਕੰਦਰ ਸਿੰਘ ਪੰਡੋਰੀ,ਬਲਬੀਰ ਸਿੰਘ ਪੰਡੋਰੀ,ਟਿੱਕਾ ਸਿੰਘ ਪੰਡੋਰੀ, ਹਰਪਾਲ ਸਿੰਘ ਅਤੇ ਪਿਰਤਪਾਲ ਸਿੰਘ ਗਹਿਲ ਤੋਂ ਇਲਾਵਾ ਹੋਰ ਵਰੰਟੀਆਰ ਵੱਡੀ ਗਿਣਤੀ ਵਿਚ ਹਾਜ਼ਰ ਸਨ।