ਬਲਾਕ ਮਹਿਲ ਕਲਾਂ ਦੇ ਪੇਂਡੂ ਖਿੱਤੇ ਨਾਲ ਸਬੰਧਿਤ ਡਾਕਟਰਾਂ ਵੱਲੋਂ ਕਿਸਾਨਾਂ ਦੇ ਸੰਘਰਸ਼ ਵਿੱਚ ਫਰੀ ਮੈਡੀਕਲ ਸੇਵਾਵਾਂ ਦੇਣਗੇ। ਡਾ. ਕਾਲਸਾਂ,ਡਾ,ਛਾਪਾ ...

ਮਹਿਲ ਕਲਾਂ /ਬਰਨਾਲਾ-ਸਤੰਬਰ 2020 -(ਗੁਰਸੇਵਕ ਸਿੰਘ ਸੋਹੀ)ਅੱਜ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ  (ਰਜਿ:295)ਬਲਾਕ ਮਹਿਲ ਕਲਾਂ ਦੀ ਇੱਕ ਵਿਸ਼ੇਸ਼ ਮੀਟਿੰਗ ਡਾ.ਜਗਜੀਤ ਸਿੰਘ ਕਾਲਸਾਂ ਦੀ ਪ੍ਰਧਾਨਗੀ ਹੇਠ ਮਹਿਲ ਕਲਾਂ ਵਿਖੇ ਹੋਈ। ਜਿਸ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ,ਜ਼ਿਲ੍ਹਾ ਕਮੇਟੀ ਮੈਂਬਰ ਡਾ ਕੇਸਰ ਖ਼ਾਨ ,ਬਲਾਕ ਸਕੱਤਰ ਡਾ ਸੁਰਜੀਤ ਸਿੰਘ ਛਾਪਾ,ਵਿੱਤ ਸਕੱਤਰ ਡਾ ਸੁਖਵਿੰਦਰ ਸਿੰਘ ਬਾਪਲਾ, ਚੇਅਰਮੈਨ ਡਾ ਬਲਿਹਾਰ ਸਿੰਘ ਗੋਬਿੰਦਗੜ੍ਹ,ਸੀਨੀਅਰ ਮੀਤ ਪ੍ਰਧਾਨ ਡਾ ਸੁਖਵਿੰਦਰ ਸਿੰਘ ਠੁੱਲੀਵਾਲ ,ਮੀਤ ਪ੍ਰਧਾਨ ਡਾ ਨਾਹਰ ਸਿੰਘ ,ਪ੍ਰੈੱਸ ਸਕੱਤਰ ਡਾ ਜਸਬੀਰ ਸਿੰਘ,ਡਾ. ਗੁਰਵਿੰਦਰ ਸਿੰਘ ,ਡਾ ਸ਼ਕੀਲ ਬਾਪਲਾ,ਡਾ ਮੁਕਲ ਸ਼ਰਮਾ,ਡਾ.ਬਲਦੇਵ ਸਿੰਘ ਲੋਹਗੜ , ਡਾ ਪਰਮਿੰਦਰ ਸਿੰਘ ਗੋਬਿੰਦਗੜ੍ਹ ,ਡਾ ਗੁਰਚਰਨ ਦਾਸ,ਡਾ.ਸੁਖਪਾਲ ਸਿੰਘ, ਡਾ ਧਰਵਿੰਦਰ ਸਿੰਘ ਆਦਿ ਹਾਜ਼ਰ ਹੋਏ । ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ  ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਅਤੇ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿੱਚ 31ਕਿਸਾਨ ਜਥੇਬੰਦੀਆਂ ਦੇ ਧਰਨਿਆਂ ਦਾ ਵੱਡੀ ਪੱਧਰ ਤੇ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਵੱਲੋਂ ਫਰੀ ਮੈਡੀਕਲ ਕੈਂਪ ਲਗਾ ਕੇ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ । ਇਸੇ ਕੜੀ ਤਹਿਤ ਬਲਾਕ ਮਹਿਲ ਕਲਾਂ ਵੱਲੋਂ ਵੀ 25 ਸਤੰਬਰ ਦੇ ਹਜ਼ਾਰਾਂ ਦੇ ਇਸ ਇਕੱਠ ਵਿੱਚ  ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਆਪਣੇ ਲੋਕਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਨ ਦਾ ਪ੍ਰਣ ਕਰਦੇ  ਹੋਏ  ਇਸ ਇਕੱਠ ਵਿੱਚ ਫਰੀ ਮੈਡੀਕਲ ਕੈਂਪ ਲਾ ਕੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ।