25 ਸਤੰਬਰ ਕਿਸਾਨ ਮਾਰੂ ਫੈਸਲਿਆਂ ਖ਼ਿਲਾਫ਼ ਸਾਨੂੰ ਸਾਰਿਆਂ ਨੂੰ ਇੱਕ ਮੁੱਠ ਹੋ ਕੇ ਕਿਸਾਨ ਮਾਰੂ ਫ਼ੈਸਲੇ ਖਿਲਾਫ਼ ਸੰਘਰਸ਼ ਲੜਨਾ ਸਮੇਂ ਦੀ ਮੁੱਖ ਲੋੜ -ਮਲਕੀਤ ਸਿੰਘ

ਹਠੂਰ-ਲੁਧਿਆਣਾ-ਸਤੰਬਰ-(ਗੁਰਸੇਵਕ ਸਿੰਘ ਸੋਹੀ)-ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਸਰਪੰਚ ਮਲਕੀਤ ਸਿੰਘ ਹਠੂਰ ਵੱਲੋਂ ਆਪਣੇ ਵਲੰਟੀਅਰਾਂ ਨਾਲ ਮੀਟਿੰਗ ਕਰਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਲਏ ਗਏ ਫੈਸਲਿਆਂ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਸਫਲ ਬਣਾਉਣ ਲਈ ਹਠੂਰ ਤੋਂ 2 ਬੱਸਾਂ ਭਰਕੇ ਵੱਡਾ ਕਾਫਲਾ ਲੈਕੇ ਜਗਰਾਓਂ ਵਿਖੇ ਪਹੁੰਚੇਗਾ।ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਿਸਾਨੀ ਤੇ ਜਵਾਨੀ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਇੱਕ ਮੁੱਠ ਹੋ ਕੇ ਕੇਂਦਰ ਸਰਕਾਰ ਦੇ ਅਜਿਹੇ ਕਿਸਾਨ ਮਾਰੂ ਫ਼ੈਸਲਿਆਂ ਖਿਲਾਫ ਸੰਘਰਸ਼ ਕਰਕੇ ਲੜਾਈ ਲੜਨਾ ਸਮੇਂ ਦੀ ਮੁੱਖ ਲੋੜ ਅਤੇ ਕਿ ਜੇਕਰ ਕਿਸਾਨਾਂ ਦੇ ਖੇਤੀਬਾੜੀ ਧੰਦੇ ਨਾ ਬਚੇ ਤਾਂ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਵੀ ਮਾੜੇ ਹੋ ਜਾਣਗੇ ਅਤੇ ਪੂੰਜੀਪਤੀ ਤੇ ਸਰਮਾਏਦਾਰ ਘਰਾਣੇ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਕਬਜ਼ੇ ਕਰਨ ਲਈ ਹਰ ਤਰ੍ਹਾਂ ਦੇ ਯਤਨ ਕਰਨਗੇ ਉਨ੍ਹਾਂ ਕਿਹਾ ਕਿ ਕਿਸਾਨੀ ਤੇ ਜਵਾਨੀ ਨੂੰ ਬਚਾਉਣ ਲਈ ਅੱਜ ਸਾਨੂੰ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਜਿਹੇ ਸੰਘਰਸ਼ਾਂ ਦਾ ਸਾਥ ਦੇਣ ਲਈ ਅੱਗੇ ਆਉਣਾ ਚਾਹੀਦਾ।