ਬੀ ਕੇ ਯੂ ਡਕੌਂਦਾ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਪਿੰਡ ਗਹਿਲ,ਹਮੀਦੀ,ਛਾਪਾ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਧਰਨੇ 

ਮਹਿਲ ਕਲਾਂ/ਬਰਨਾਲਾ-ਸਤੰਬਰ 2020-(ਗੁਰਸੇਵਕ ਸਿੰਘ ਸੋਹੀ)-ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਲਿਆਂਦੇ ਆਰਡੀਨੈਂਸਾਂ ਨੂੰ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਕੀਤੇ ਜਾਣ ਦੇ ਵਿਰੋਧ ਵਿੱਚ ਸੂਬਾ ਕਮੇਟੀ ਦੇ ਸੱਦੇ ਉੱਪਰ ਅੱਜ ਪੰਜਾਬ ਬੰਦ ਕਰਨ ਦੇ ਓੁਲੀਕੇ ਗਏ ਪ੍ਰੋਗਰਾਮ ਤਹਿਤ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਪਿੰਡ ਗਹਿਲ,ਹਮੀਦੀ,ਛਾਪਾ ਵਿਖੇ ਧਰਨੇ ਲਗਾ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਜ਼ਿਲ੍ਹਾ ਜਨਰਲ ਸਕੱਤਰ ਗੁਰਦੇਵ ਸਿੰਘ ਮਾਂਗੇਵਾਲ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਜਗਰੂਪ ਸਿੰਘ ਗਹਿਲ,ਗੋਪਾਲ ਸ਼ਰਮਾ ਹਮੀਦੀ,ਰਾਜ ਸਿੰਘ ਰਾਣੂ, ਨਿਰਮਲ ਸਿੰਘ ਸੋਹੀ,ਜੱਗਾ ਸਿੰਘ ਛਾਪਾ,ਜਸਵੰਤ ਸਿੰਘ ਸੋਹੀ,ਕੇਵਲ ਸਿੰਘ ਸਹੌਰ,ਕੁਲਵੰਤ ਸਿੰਘ ਰੰਧਾਵਾ,ਭਾਗ ਸਿੰਘ ਕੁਰੜ ਮੈਡੀਕਲ ਪ੍ਰੈਕਟੀਸਨਰਜ ਐਸੋਸੀਏਸ਼ਨ ਸੂਬਾ ਸਕੱਤਰ ਕੁਲਵੰਤ ਰਾਏ ਪੰਡੋਰੀ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਰੋਨਾ ਦੀ ਆੜ ਹੇਠ ਤਿੰਨ ਕਿਸਾਨ ਵਿਰੋਧੀ ਖੇਤੀ ਆਰਡੀਨੈੱਸ ਬਿਜਲੀ ਸੋਧ ਬਿਲ ਪਾਸ ਕਰਕੇ ਸਿੱਧੇ ਤੌਰ ਤੇ ਐਮਐਸਪੀ ਖਤਮ ਕਰਕੇ ਮੰਡੀ ਬੋਰਡ ਨੂੰ ਤੋੜ ਕੇ ਜਿਣਸਾਂ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਖਰੀਦਣ ਦਾ ਪ੍ਰਬੰਧ ਕਾਰਪੋਰੇਟ ਘਰਾਣਿਆਂ ਅਤੇ ਧਨਾਡ ਲੋਕਾਂ ਨੂੰ ਸੌਂਪ ਕੇ ਕਿਸਾਨਾਂ ਦੇ ਖੇਤੀਬਾੜੀ ਦੇ ਧੰਦਿਆਂ ਨੂੰ ਖਤਮ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਨੋਟਬੰਦੀ ਜੀਐਸਟੀ ਵਰਗੇ ਫ਼ੈਸਲਿਆਂ ਨੇ ਦੇਸ਼ ਦੇ ਕਿਸਾਨ ਮਜ਼ਦੂਰ ਦੁਕਾਨਦਾਰ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਕੇ ਰੱਖ ਦਿੱਤਾ ਉਨ੍ਹਾਂ ਕਿਹਾ ਕਿ ਔਖੇ ਸੰਕਟ ਵਿਚੋਂ ਗੁਜ਼ਰ ਰਹੀ ਕਿਸਾਨੀ ਉੱਪਰ ਕੇਂਦਰ ਸਰਕਾਰ ਵੱਲੋਂ ਅਜਿਹੇ ਹਮਲੇ ਕਰਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਨੂੰ ਮੋਟਰਾਂ ਦੇ ਬਿਲ ਲਾਉਣ ਸਮੇਤ ਹੋਰ ਸਹੂਲਤਾਂ ਖੋਹੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤਾ ਅਸਤੀਫਾ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਕਿਉਂਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਲਗਾਤਾਰ ਕੇਂਦਰ ਦੀ ਮੋਦੀ ਸਰਕਾਰ ਅਤੇ ਬਾਦਲ ਖਿਲਾਫ ਲੜੇ ਜਾ ਰਹੇ ਸੰਘਰਸ਼ ਦੇ ਦਬਾਅ ਅੱਗੇ ਚੁੱਕਦਿਆਂ ਇਹ ਅਸਤੀਫਾ ਦਿੱਤਾ ਗਿਆ ਹੈ ਉਨ੍ਹਾਂ ਕਿਸਾਨ ਮਜ਼ਦੂਰਾਂ ਦੇ ਇਕੱਠਾਂ ਤੇ ਲਾਈਆਂ ਪਾਬੰਦੀਆਂ ਰੱਦ ਕਰਨ ਲਈ ਅਤੇ ਸਾਰੀਆਂ ਫਸਲਾਂ ਦਾ ਵੱਧ ਤੋ ਵੱਧ ਸਮਰਥਨ ਮੁੱਲ ਲਾਗੂ ਕਰਨ ਦੀ ਮੰਗ ਕੀਤੀ ਇਸ ਮੌਕੇ ਉਨ੍ਹਾਂ ਬੋਲਦਿਆਂ ਇਹ ਵੀ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਆਰਡੀਨੈਂਸਾਂ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਇਸ ਮੌਕੇ ਕਰਮਜੀਤ ਸਿੰਘ ਉੱਪਲ ਹਰਦਾਸਪੁਰਾ,ਮਿੱਠੂ ਮੁਹੰਮਦ ਮਹਿਲ ਕਲਾਂ,ਮੁਲਾਜ਼ਮ ਫਰੰਟ ਦੇ ਦਲਵਿੰਦਰ ਸਿੰਘ,ਜਸਪਾਲ ਸਿੰਘ ਚੀਮਾ,ਪੰਚ ਜਸਵਿੰਦਰ ਸਿੰਘ ਮਾਂਗਟ ਹਮੀਦੀ,ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਏਕਮ ਸਿੰਘ ਦਿਓਲ,ਕੇਹਰ ਸਿੰਘ,ਕੇਵਲ ਸਿੰਘ ਸਹੌਰ,ਵਜ਼ੀਰ ਸਿੰਘ ਗਹਿਲ,ਭਾਈ ਹਰਪ੍ਰੀਤ ਸਿੰਘ ਮੂੰਮ,ਮਨਜੀਤ ਕੌਰ ਦੀਵਾਨਾ,ਬੂਟਾ ਮੂੰਮ,ਜਗਰੂਪ ਸਿੰਘ ਗਹਿਲ ਆਦਿ ਹਾਜ਼ਰ ਸਨ।