You are here

ਡਿਪਟੀ ਕਮਿਸ਼ਨਰ ਵੱਲੋਂ ਕੰਬਾਈਨ ਓਪਰੇਟਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

 ਝੋਨੇ ਦੀ ਵਾਢੀ ਕੇਵਲ ਐਸ.ਐਮ.ਐਸ.ਯੁਕਤ ਕੰਬਾਈਨਾਂ ਨਾਲ ਹੀ ਕੀਤੀ ਜਾਵੇ - ਡਿਪਟੀ ਕਮਿਸ਼ਨਰ

ਲੁਧਿਆਣਾ, ਅਕਤੂਬਰ 2020 ( ਸੱਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ )-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਕੰਬਾਇਨ ਓਰੇਟਰਾਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਜੁਆਇੰਟ ਕਮਿਸ਼ਨਰ ਪੁਲਿਸ ਜੇ ਇਲਾਚੇਜਿਅਨ ਅਤੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸੰਦੀਪ ਕੁਮਾਰ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵੱਲੋਂ ਹਦਾਇਤ ਕੀਤੀ ਗਈ ਕਿ ਝੌਨੇ ਦੀ ਕਟਾਈ ਕੇਵਲ ਸੁਪਰ ਐਸ.ਐਮ.ਐਸ ਯੁਕਤ ਕੰਬਾਇਨ ਹਾਰਵੈਸਟਰਾਂ ਰਾਹੀਂ ਕਰਨੀ ਯਕੀਨੀ ਬਣਾਈ ਜਾਵੇ। Air Prevention and control of pollution ਐਕਟ, 1981 ਅਧੀਨ ਬਿਨ੍ਹਾਂ ਸੁਪਰ ਐਸ.ਐਮ.ਐਸ ਦੇ ਕੰਬਾਇਨਾਂ ਚਲਾਉਣ ਤੇ ਪੂਰਨ ਪ੍ਰਾਬੰਦੀ ਹੈ ਅਤੇ ਇਹਨਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ ਕੰਬਾਇਨ ਹਾਰਵੈਸਟਰਾਂ ਉੱਪਰ ਪ੍ਰਸ਼ਾਸ਼ਨ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਾਮੀ 07:00 ਵਜੇ ਤੋਂ ਸਵੇਰੇ 10:00 ਵਜੇ ਤੱਕ ਹਾਰਵੈਸਟਰ ਕੰਬਾਇਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਾਜ਼ਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੋ ਕਿਸਾਨ ਪਰਾਲੀ ਦੀਆਂ ਗੰਡਾਂ ਬਣਾਉਣੀਆਂ ਚਾਹੁੰਦੇ ਹਨ ਜਾਂ ਗੁੱਜਰ ਭਾਈਚਾਰੇ ਨੂੰ ਪਰਾਲੀ ਚੁਕਵਾਉਣਾ ਚਾਹੁੰਦੇ ਹਨ, ਉਹ ਆਪਣਾ ਬਿਨੈ-ਪੱਤਰ ਲਿਖਤੀ ਰੂਪ ਵਿੱਚ ਆਪਣੇ ਸਬੰਧਿਤ ਖੇਤੀਬਾੜੀ ਵਿਕਾਸ ਅਫਸਰ ਨੂੰ ਦੇ ਸਕਦੇ ਹਨ। ਅਜਿਹੇ ਕਿਸਾਨਾਂ ਨੂੰ ਬਿਨ੍ਹਾਂ ਐਸ.ਐਮ.ਐਸ. ਸੰਯੁਕਤ ਕੰਬਾਇਨ ਤੋਂ ਝੋਨੇ ਦੀ ਕਟਾਈ ਕਰਵਾਉਣ ਲਈ ਛੋਟ ਦਿੱਤੀ ਜਾਵੇਗੀ। ਕੰਬਾਈਨ ਓਪਰੇਟਰਾਂ ਦੇ ਪ੍ਰਧਾਨ ਨੇ ਆਪਣੇ ਸੰਬੋਧਨ 'ਚ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇੱਕ ਸਾਫ-ਸੁਥਰੇ ਵਾਤਾਵਰਣ ਬਣਾਏ ਰੱਖਣ ਲਈ ਸਾਰੇ ਵਰਗਾ ਦਾ ਯੋਗਦਾਨ ਜ਼ਰੂਰੀ ਹੈ ਤਾਂ ਜੋ ਕਰੋਨਾ ਮਹਾਂਮਾਰੀ ਦੌਰਾਨ ਬਜ਼ੁਰਗਾਂ ਅਤੇ ਬੱਚਿਆਂ ਦਾ ਬਚਾਅ ਕੀਤਾ ਜਾ ਸਕੇ।