ਮਹਿਲ ਕਲਾਂ/ਬਰਨਾਲਾ-ਅਕਤੂਬਰ 2020 -(ਗੁਰਸੇਵਕ ਸੋਹੀ) ਜੇਕਰ ਕਿਸਾਨਾਂ ਦੀ ਅਗਵਾਈ ਕੋਈ ਪਾਰਟੀ ਕਰ ਸਕਦੀ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਹੈ।ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਸਮੇਂ ਜੁੜੇ ਇਕੱਠ ਅਤੇ ਗੱਡੀਆਂ ਦੇ ਕਾਫਲੇ ਨੇ ਮੋਦੀ ਸਰਕਾਰ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਤੇ ਜਲਦ ਹੀ ਸੰਘਰਸ਼ ਜਿੱਤ ਲਿਆ ਜਾਵੇਗਾ ।ਉਕਤ ਵਿਚਾਰ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਤੇ ਸਮਾਜ ਸੇਵੀ ਦਵਿੰਦਰ ਸਿੰਘ ਬੀਹਲਾ ਨੇ ਪ੍ਰਗਟ ਕੀਤੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਫਲੇ ਚ ਜੁੜੀਆਂ ਗੱਡੀਆਂ ਨੂੰ ਦੇਖਦਿਆਂ ਕਾਂਗਰਸ ਬੁਖਲਾਹਟ ਚ ਆ ਗਈ ਹੈ । ਅਕਾਲੀ ਦਲ ਦੀ ਰੀਸ ਕਰਦਿਆਂ ਕਾਂਗਰਸ ਨੇ ਟਰੈਕਟਰ ਮਾਰਚ ਕੀਤਾ ਜਿਸ ਦੀ ਅਗਵਾਈ ਰਾਹੁਲ ਗਾਂਧੀ ਕਰ ਰਹੇ ਹਨ।ਕਾਂਗਰਸ ਦੀ ਮੌਜੂਦਾ ਲੀਡਰਸ਼ਿਪ ਪਿੰਡਾਂ ਚ ਆਉਣ ਤੋਂ ਡਰ ਰਹੀ ਹੈ।ਜਿਸ ਕਰਕੇ ਰਾਹੁਲ ਨੂੰ ਪੰਜਾਬ ਸੱਦ ਕੇ ਜ਼ੈੱਡ ਪਲੱਸ ਸੁਰੱਖਿਆ ਚ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ।ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਸਰਕਾਰ ਦੀ ਕਾਰਜਕਾਰੀ ਤੇ ਸਵਾਲ ਉਠਾ ਰਹੇ ਹਨ ਜਿਸ ਨਾਲ ਕਾਂਗਰਸ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਹੈ ।ਕਾਂਗਰਸ ਪਾਰਟੀ ਕਿਸਾਨਾਂ ਨੂੰ ਲੈ ਕੇ ਗੰਭੀਰ ਨਹੀਂ ਸਿਰਫ ਆਪਣੀ ਰਾਜਨੀਤਕ ਸਾਖ਼ ਬਚਾਉਣ ਦੀ ਲੜਾਈ ਲੜ ਰਹੇ ਹਨ।ਜਦਕਿ ਅਕਾਲੀ ਦਲ ਕਈ ਵੱਡੇ ਫ਼ੈਸਲੇ ਲੈ ਕੇ ਕਿਸਾਨ ਅਤੇ ਅਸੀਂ ਹੋਣ ਦਾ ਸਬੂਤ ਦਿੱਤਾ ਹੈ।ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਕੇਜਰੀਵਾਲ ਦਾ ਦੋਗਲਾਪਣ ਸਾਹਮਣੇ ਆ ਗਿਆ ਹੈ ਕਿਉਂਕਿ ਉਸ ਨੇ ਇੱਕ ਵੀ ਸ਼ਬਦ ਦੇ ਨਰਿੰਦਰ ਮੋਦੀ ਸਰਕਾਰ ਦੇ ਖਿਲਾਫ ਕਿਸਾਨਾਂ ਦੇ ਹੱਕ ਵਿੱਚ ਨਹੀਂ ਕਹੇ।ਜਿਸ ਤੋਂ ਸਾਬਤ ਹੁੰਦਾ ਹੈ ਕਿ ਇਹ ਕਾਂਗਰਸ ਦੀ ਬੀ ਟੀਮ ਹੈ ।ਪੰਜਾਬ ਚ ਆਮ ਆਦਮੀ ਪਾਰਟੀ ਦਾ ਵਜੂਦ ਬਿਲਕੁਲ ਖਤਮ ਹੋ ਚੁੱਕਾ ਹੈ ।ਇਸ ਲਈ ਕਿਸਾਨ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਰਾਬਤਾ ਬਣਾ ਕੇ ਇਕਜੁੱਟ ਹੋ ਕੇ ਲੜਨਾ ਚਾਹੀਦਾ ਹੈ ਤਾਂ ਜੋ ਮੋਦੀ ਸਰਕਾਰ ਨੂੰ ਝੁਕਣ ਲਈ ਮਜਬੂਰ ਕੀਤਾ ਜਾ ਸਕੇ । ਇਸ ਲਈ ਸਾਨੂੰ ਇੱਕ ਪਲੇਟਫਾਰਮ ਤੇ ਇਕੱਠੇ ਹੋਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਤੇ ਥੋਪੇ ਗਏ ਆਰਡੀਨੈਂਸ ਵਾਪਸ ਹੋ ਸਕਣ ।