ਅਜੀਤਵਾਲ,ਅਕਤੂਬਰ 2020 -(ਬਲਬੀਰ ਸਿੰਘ ਬਾਠ)- ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹਾ ਹੈ ਤੇ ਆਉਣ ਵਾਲੇ ਸਮੇਂ ਚ ਹਰ ਕੁਰਬਾਨੀ ਦੇਣ ਲਈ ਤਿਆਰ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਨੈਸ਼ਨਲ ਅਵਾਰਡੀ ਰਣਧੀਰ ਸਿੰਘ ਢਿੱਲੋਂ ਨੇ ਜਨ ਸ਼ਕਤੀ ਨਿਊਜ਼ ਪੰਜਾਬ ਨਾਲ ਗੱਲਬਾਤ ਕਰਦਿਆਂ ਕਿਹਾ ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈੱਸ ਬਿੱਲਾਂ ਦਾ ਅਕਾਲੀ ਦਲ ਵੱਲੋਂ ਦੱਬ ਕੇ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਚ ਹਰ ਕੁਰਬਾਨੀ ਦੇਣ ਲਈ ਤਿਆਰ ਹੈ ਸਮੇਂ ਉਨ੍ਹਾਂ ਨੇ ਖੇਤੀ ਆਰਡੀਨੈਂਸ ਬਿਲਾਂ ਬਾਰੇ ਵਿਚਾਰਾਂ ਵੀ ਕੀਤੀਆਂ ਇਸ ਸਮੇਂ ਉਨ੍ਹਾਂ ਕਿਹਾ ਕਿ ਖੱਬੇ ਪੱਖੀ ਪਾਰਟੀਆਂ ਰਾਜਨੀਤੀ ਛੱਡ ਕੇ ਕਿਸਾਨਾਂ ਦੇ ਹਾਂ ਵਿੱਚ ਹਾਂ ਮਿਲਾ ਕੇ ਆਰਡੀਨੈਂਸ ਵੇਲਾਂ ਦਾ ਵਿਰੋਧ ਕਰਨ ਤਾਂ ਹੀ ਅਸੀਂ ਬਿੱਲ ਰੱਦ ਕਰਵਾ ਸਕਦੇ ਇਸ ਸਮੇਂ ਉਨ੍ਹਾਂ ਨਾਲ ਜਿੰਦਰ ਸਿੰਘ ਡੇਅਰੀ ਵਾਲੇ ਸੁਖਵੰਤ ਸਿੰਘ ਸੁੱਖੀ ਮਨਜੀਤ ਸਿੰਘ ਢਿੱਲੋਂ ਰਾਜਿੰਦਰ ਸਿੰਘ ਮਨਜੀਤ ਸਿੰਘ ਢਿੱਲੋਂ ਸਾਬਕਾ ਪੰਚਾਇਤ ਮੈਂਬਰ ਦੇਵ ਸਿੰਘ ਰੇਸ਼ਮ ਸਿੰਘ ਮਲਕੀਤ ਸਿੰਘ ਦਲੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ