ਮੋਗਾ ਤੋਂ ਪੱਤਰਕਾਰ ਜਸਵੀਰ ਨਸ਼ੀਲੇਵਾਲੀਆ ਦੀ ਵਿਸੇਸ ਰਿਪੋਰਟ
ਅੱਜ ਮੋਗਾ ਵਿਚ ਇਕ ਪੈਟਰੋਲ ਪੰਪ ਮਾਲਕ ਨੂੰ ਅਗਵਾ ਕਰ ਲਿਆ ਗਿਆ ਅਤੇ ਫਿਰ ਉਸ 'ਤੇ ਫਾਇਰਿੰਗ ਕੀਤੀ ਗਈ ਅਤੇ ਬਾਅਦ ਵਿਚ ਖੇਤਾਂ ਵਿਚ ਛੱਡ ਕੇ ਫਰਾਰ ਹੋ ਗਏ। ਉਕਤ ਪੈਟਰੋਲ ਪੰਪ ਦੇ ਮਾਲਕ ਨੇ ਆਪਣੀ ਰਿਵਾਲਵਰ ਨਾਲ ਨੌਜਵਾਨਾਂ ਤੇ ਗੋਲੀਬਾਰੀ ਕੀਤੀ, ਜਿਸ ਵਿਚੋਂ ਇਕ ਨੌਜਵਾਨ ਦੇ ਗੋਲੀ ਲੱਗੀ ਅਤੇ ਅਗਵਾਕਾਰ ਖ਼ੁਦ ਮੋਗਾ ਦੇ ਸਿਵਲ ਹਸਪਤਾਲ ਦਾਖਲ ਹੋ ਗਿਆ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ।
ਜ਼ਖਮੀ ਬਲਦੇਵ ਸਿੰਘ ਨੇ ਦੱਸਿਆ ਕਿ ਪੈਟਰੋਲ ਪੰਪ ਮਾਲਕ ਨਾਲ ਸਾਡਾ ਕੁਝ ਪੈਸਿਆਂ ਦਾ ਲੈਣ-ਦੇਣ ਹੋਇਆ ਸੀ, ਜਿਸ ਕਾਰਨ ਸਾਡਾ ਪੈਟਰੋਲ ਪੰਪ ਮਾਲਕ ਉਸ ਨਾਲ ਨਾਰਾਜ਼ ਹੋ ਗਿਆ ਅਤੇ ਉਸ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੇ ਸਾਡੇ 'ਤੇ ਹਮਲਾ ਕਰ ਦਿੱਤਾ। ਬਲਦੇਵ ਸਿੰਘ ਨੇ ਦੱਸਿਆ ਕਿ ਉਸਨੇ ਪੈਟਰੋਲ ਪੰਪ ਮਾਲਕ ਨੂੰ ਅਗਵਾ ਨਹੀਂ ਕੀਤਾ ਸੀ