ਅੱਚਰਵਾਲ ਦਾ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਡੈਮੋਕ੍ਟਿਕ 'ਚ ਸ਼ਾਮਲ

ਰਾਏਕੋਟ, ਅਕਤੂਬਰ 2020 -(ਗੁਰਸੇਵਕ ਸਿੰਘ ਸੋਹੀ)- ਵਿਧਾਨ ਸਭਾ ਹਲਕਾ ਰਾਏਕੋਟ 'ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਨੇੜਲੇ ਪਿੰਡ ਅੱਚਰਵਾਲ ਦੇ ਸਾਬਕਾ ਸਰਪੰਚ ਬਲਵੀਰ ਸਿੰਘ ਅੱਚਰਵਾਲ ਆਪਣੇ ਦੋ ਦਰਜਨ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਟਿਕ 'ਚ ਸ਼ਾਮਲ ਹੋ ਗਏ। ਜਿੰਨ੍ਹਾਂ ਦਾ ਸਾਬਕਾ ਵਿਧਾਇਕ ਜੱਥੇਦਾਰ ਰਣਜੀਤ ਸਿੰਘ ਤਲਵੰਡੀ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਜੱਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਟਿਕ ਪਾਰਟੀ ਦਾ ਮੁੱਖ ਏਜੰਡਾ ਸੂਬੇ ਦੇ ਲੋਕਾਂ ਦੀ ਅਵਾਜ ਬੁਲੰਦ ਕਰਨਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਦੇ ਚੁੰਗਲ 'ਚੋ ਛੁਡਵਾਉਣਾ ਹੈ। ਜੱਥੇਦਾਰ ਤਲਵੰਡੀ ਨੇ ਕਿਹਾ ਕਿ ਇੱਕ ਪਾਸੇ ਸੂਬੇ ਦੇ ਲੋਕ ਗਰੀਬ ਹੁੰਦੇ ਜਾ ਰਹੇ ਹਨ, ਜਦੋਂ ਕਿ ਬਾਦਲ ਪਰਿਵਾਰ ਦਿਨ ਬਦਿਨ ਅਮੀਰ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਸਿੱਖੀ ਸਿਧਾਂਤਾਂ ਤੇ ਡੱਟ ਕੇ ਪਹਿਰਾ ਦੇਵੇਗੀ। ਇਸ ਮੌਕੇ ਜੱਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਟਿਕ ਪਾਰਟੀ ਸ਼ਾਮਿਲ ਹੋਣ ਵਾਲੇ ਹਰ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਬਲਵੀਰ ਸਿੰਘ ਅੱਚਰਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਆਪਣੇ ਸਿਧਾਂਤਾਂ ਤੋਂ ਭਟਕ ਚੁੱਕਿਆ ਹੈ। ਉਨ੍ਹਾਂ ਕਿਹਾ ਅਕਾਲੀ ਦਲ ਹੁਣ ਬੇਅਦਬੀਆਂ ਅਤੇ ਕਿਸਾਨੀ ਮੁੱਦੇ ਆਦਿ ਨੂੰ ਲਾਂਭੇ ਕਰਕੇ ਉਹ ਸਿਰਫ ਬਾਦਲ ਪਰਿਵਾਰ ਦੀ ਨਿੱਜੀ ਜਾਗੀਰ ਬਣ ਕੇ ਰਹਿ ਗਿਆ ਹੈ। ਜਿਸ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਟਿਕ 'ਚ ਸ਼ਾਮਲ ਹੋਣ ਵਾਲਿਆਂ 'ਚ ਸਾਬਕਾ ਸਰਪੰਚ ਗੁਰਪਾਲ ਸਿੰਘ, ਗੁਰਜੰਟ ਸਿੰਘ, ਜੀਵਨ ਸਿੰਘ, ਗੁਰਪਾਲ ਸਿੰਘ, ਗੁਰਚਰਨ ਸਿੰਘ, ਮਹਿੰਦਰ ਸਿੰਘ, ਚਰਨਜੀਤ ਸਿੰਘ ਢੀਂਡਸਾ, ਗੁਰਬਚਨ ਸਿੰਘ, ਮਲਕੀਤ ਸਿੰਘ, ਗੁਰਦੇਵ ਸਿੰਘ, ਮਲਕੀਤ ਸਿੰਘ, ਬਹਾਦਰ ਸਿੰਘ, ਸੁਖਦੇਵ ਸਿੰਘ ਬਿੱਟੂ, ਜਗਜੀਤ ਸਿੰਘ, ਰਾਮ ਸਿੰਘ, ਧਰਮ ਸਿੰਘ, ਸੁਦਾਗਰ ਿੁਸੰਘ, ਹਰਪ੍ਰਰੀਤ ਸਿੰਘ, ਰਮਨਦੀਪ ਸਿੰਘ, ਪਰਲੋਕ ਸਿੰਘ, ਜੀਤ ਸਿੰਘ, ਕੁਲਦੀ ਸਿੰਘ, ਪਿਆਰਾ ਸਿੰਘ, ਗੁਰਮੇਲ ਸਿੰਘ, ਸੁਖਦੇਵ ਸਿੰਘ ਆਦਿ ਦਾ ਜੱਥੇਦਾਰ ਰਣਜੀਤ ਸਿੰਘ ਤਲਵੰਡੀ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਜਿਲ੍ਹਾ ਪ੍ਰਰੀਸ਼ਦ ਮੈਂਬਰ ਮਨਪ੍ਰਰੀਤ ਸਿੰਘ ਤਲਵੰਡੀ,ਮਨਜੀਤ ਸਿੰਘ ਰਾਏਕੋਟ,ਜਗਤਾਰ ਸਿੰਘ ਤਾਰਾ, ਬਲਵੀਰ ਸਿੰਘ ਮਾਨ ਆਦਿ ਹਾਜ਼ਰ ਸਨ।