You are here

ਦੂਰਦਰਸ਼ਨ ਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਹਲਾ ਦੇ ਵਿਦਿਆਰਥੀਆਂ ਨੇ ਕੀਤੀ ਸ਼ਾਨਦਾਰ ਪੇਸ਼ਕਾਰੀ

ਮਹਿਲ ਕਲਾਂ/ਬਰਨਾਲਾ-ਅਕਤੂਬਰ 2020 -(ਗੁਰਸੇਵਕ ਸਿੰਘ ਸੋਹੀ)-

ਕੋਵਿਡ ਉੱਨੀ ਦੌਰਾਨ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਦੀਆਂ ਔਨਲਾਈਨਾ ਕਲਾਸਾਂ ਜਲੰਧਰ ਦੂਰਦਰਸ਼ਨ ਤੇ ਲਗਾਈਆਂ ਜਾ ਰਹੀਆਂ ਹਨ ਹਫਤੇ ਦੇ ਆਖਰੀ ਦਿਨ ਐਤਵਾਰ ਨੂੰ ਦੂਰਦਰਸ਼ਨ ਤੇ ਬੱਚਿਆਂ ਲਈ ਇੱਕ ਸਾਨਦਾਰ ਪ੍ਰੋਗਰਾਮ ਨੰਨ੍ਹੇ ਉਸਤਾਦ ਪੇਸ਼ ਕੀਤਾ ਜਾਂਦਾ ਹੈ।ਜਿਸ ਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਆਪਣੀ ਕਲਾ ਦੇ ਹੁਨਰ ਦਿਖਾਉਂਦੇ ਹਨ ਇਸ ਨੰਨ੍ਹੇ ਉਸਤਾਦ ਪ੍ਰੋਗਰਾਮ ਵਿਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਹਲਾ ਦੇ ਵਿਦਿਆਰਥੀ ਦੋ ਵਾਰ ਆਪਣਾ ਪ੍ਰੋਗਰਾਮ ਪੇਸ਼ ਕਰ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਸਰਦਾਰ ਕਿਰਨਜੀਤ ਸਿੰਘ ਮਿੰਟੂ ਨੇ ਦੱਸਿਆ ਕਿ ਪਹਿਲੇ ਪ੍ਰੋਗਰਾਮ ਵਿਚ ਚੌਥੀ ਜਮਾਤ ਦੀਆਂ ਦੋ ਵਿਦਿਆਰਥੀਆਂ ਲਵਲੀਨ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਪੰਜਾਬੀ ਲੋਕ ਗੀਤ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਦੂਸਰੇ ਪ੍ਰੋਗਰਾਮ ਵਿਚ ਬਲਜੋਤ ਸਿੰਘ ਜਮਾਤ ਚੌਥੀ ਨੇ ਲੋਕ ਗੀਤ ਬਾਵਾ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਇਸ ਤਰ੍ਹਾਂ ਇਨ੍ਹਾਂ ਵਿਦਿਆਰਥੀਆਂ ਨੇ ਪੂਰੇ ਪੰਜਾਬ ਵਿੱਚ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।ਉਨ੍ਹਾਂ ਨੇ ਦੱਸਿਆ ਕਿ  ਇਨ੍ਹਾਂ ਵਿਹਲੇ ਬੱਚਿਆਂ ਦੀ ਤਿਆਰੀ ਹੈੱਡ ਟੀਚਰ ਸਰਦਾਰ ਹਰਪ੍ਰੀਤ ਸਿੰਘ ਅਤੇ ਜਮਾਤ ਇੰਚਾਰਜ ਰਾਜਵੰਤ ਕੌਰ ਵੱਲੋਂ ਕਰਵਾਈ ਗਈ।