ਲੁਧਿਆਣਾ , ਅਕਤੂਬਰ 2020-(ਸਤਪਾਲ ਸਿੰਘ ਦੇਹਰਕਾ/ ਮਨਜਿੰਦਰ ਗਿੱਲ)
ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਕੋਟ ਮੰਗਲ ਸਿੰਘ ਦਫ਼ਤਰ ਵਿਖੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਵਲੋਂ 16 ਨਵੰਬਰ ਤੋਂ 19 ਨਵੰਬਰ ਤੱਕ ਹਰੀਕੇ ਪੱਤਣ ਤੋਂ ਅਧਿਕਾਰ ਯਾਤਰਾ ਹਰੀਕੇ ਪੱਤਣ ਤੋਂ ਸ਼ੁਰੂ ਕੀਤੀ ਜਾਵੇਗੀ । ਉਨਾਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਵਲੋਂ ਪੰਜਾਬ ਦੇ ਪਾਣੀਆਂ ਦੀ ਅਦਾਇਗੀ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ।