You are here

ਕਿਸਾਨ ਜਥੇਬੰਦੀਆਂ ਦੇ ਸਘੰਰਸ਼ ਨੂੰ ਕੇਂਦਰ ਦੀ ਸਰਕਾਰ ਅਣ ਦੇਖਾ ਨਾ ਕਰੇ ਮੋਦੀ ਨੂੰ ਨਾ ਲੈ ਬੈਠੇ ਕਿਸਾਨਾਂ ਦੀ ਹਾਅ।ਮਹੰਤ ਗੁਰਮੀਤ ਸਿੰਘ ਠੀਕਰੀਵਾਲ   

ਮਹਿਲ ਕਲਾਂ/ਬਰਨਾਲਾ-ਨਵੰਬਰ 2020 - (ਗੁਰਸੇਵਕ ਸਿੰਘ ਸੋਹੀ)-

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ 3 ਕਿਸਾਨ ਵਿਰੋਧੀ ਕਾਲੇ ਕਨੂੰਨਾਂ ਦਾ ਮੂੰਹ ਤੋੜ ਜਵਾਬ ਦੇਣ ਲਈ ਸੂਬੇ ਦੀਆਂ 31ਕਿਸਾਨ ਜਥੇਬੰਦੀਆਂ ਵੱਲੋਂ ਕਰੋ ਜਾ ਮਰੋ ਦੇ ਤਹਿਤ ਅੱਜ ਇੱਕ ਮਹੀਨੇ ਤੋਂ ਦਿਨ-ਰਾਤ ਸੜਕਾਂ ਤੇ ਤਿੱਖਾ ਅਤੇ ਜੋਰਦਾਰ ਸਘੰਰਸ਼ ਕੀਤਾ ਜਾ ਰਿਹਾ ਹੈ। ਇਸ ਸਘੰਰਸ਼ ਨੂੰ ਦੇਸਾਂ ਵਿਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਵੀ ਹੁੰਘਾਰਾ ਮਿਲਿਆ। ਪਰ ਸੈਂਟਰ ਦੀ ਮੋਦੀ ਸਰਕਾਰ ਕਿਸਾਨ ਮਾਰੂ 3 ਆਰਡੀਨੈਂਸ ਪਾਸ ਕਰਕੇ ਉਨ੍ਹਾਂ ਨੂੰ ਵਾਪਸ ਲੈਣ ਦੇ ਲਈ ਕੁੱਭ ਕਰਨੀ ਨੀਂਦ 'ਚ ਸੁੱਤੀ ਪਈ ਹੈ ਇਸ ਨੂੰ ਜਗਾਉਣ ਅਤੇ ਮੂੰਹ ਤੋੜ ਜਵਾਬ ਦੇਣ ਲਈ ਪੰਜਾਬ ਵਿੱਚ ਲਗਾਤਾਰ ਰੇਲਵੇ ਸਟੇਸ਼ਨ,ਵੱਡੇ, ਮੌਲ, ਰਿਲਾਇੰਸ ਦੇ ਪਟਰੌਲ ਪੰਪਾਂ ਤੇ ਕਿਸਾਨਾਂ ਅਤੇ ਔਰਤਾਂ ਵਲੋਂ ਸਘੰਰਸ ਕੀਤਾ ਜਾ ਰਿਹਾ ਹੈ।ਪ੍ਰੈਸ ਮਿਲਣੀ ਦੋਰਾਨ ਮਹੰਤ ਗੁਰਮੀਤ ਸਿੰਘ ਠੀਕਰੀਵਾਲ ਨੇ ਕਿਹਾ ਕਿ ਇਸ ਸਘੰਰਸ਼ ਨੂੰ ਜਿੱਤਣ ਲਈ ਪੰਜਾਬ ਦੇ ਹਰ ਵਰਗ ਨੂੰ ਜਾਤ-ਪਾਤ ਅਤੇ ਹੋਰ ਭਰਮ ਭੁਲੇਖੇ ਕੱਢਕੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਸੰਘਰਸ਼ ਵਿੱਚ ਜਥੇਬੰਦੀਆਂ ਦਾ ਸਾਥ ਦੇਣਾਂ ਚਾਹੀਦਾ ਹੈ। ਕਿਉਂਕਿ ਫੇਰ ਹੀ ਕਿਸਾਨ ਮਾਰੂ ਬਿੱਲਾ ਨੂੰ ਵਾਪਸ ਕਰਨ ਦੇ ਲਈ ਮੋਦੀ ਸਰਕਾਰ ਦੇ ਖਿਲਾਫ਼ ਇਸ ਜੰਗ ਵਿੱਚ ਜਿੱਤ ਪ੍ਰਾਪਤ ਹੋਵੇਗੀ। ਪੰਜਾਬ ਤੇ ਪਹਿਲਾਂ ਵੀ ਅਨੇਕਾਂ ਤੱਤੀਆਂ ਹਵਾਵਾਂ ਵਗੀਆਂ ਹਨ ਪਰ ਇਹ ਧਰਤੀ ਮਾਂ ਸਾਡੇ ਗੁਰੂਆਂ,ਪੀਰਾਂ,ਯੋਧਿਆਂ ਦੀ ਧਰਤੀ ਹੈ ਇਤਿਹਾਸ ਗਵਾਹ ਹੈ ਸਮੇਂ-ਸਮੇਂ ਸਿਰ ਜਦੋਂ ਵੀ ਪੰਜਾਬ ਤੇ ਕੋਈ ਮੁਸੀਬਤ ਆਉਂਦੀ ਹੈ ਤਾਂ ਪੰਜਾਬ ਦੇ ਬੱਚਿਆਂ ਤੋਂ ਲੈਕੇ ਨੌਜਵਾਨ,ਬਜੁਰਗ,ਬੀਬੀਆਂ ਹਰ ਵਰਗ ਦੇ ਲੋਕ ਇੱਕ ਜੁੱਟ ਹੋਕੇ ਆਪਣਾ ਅਤੇ ਆਪਣੇ ਗੁਰੂਆਂ ਦੇ ਦੱਸੇ ਹੋਏ ਸਿਧਾਂਤਾਂ ਅਨੁਸਾਰ ਜਿੱਤ ਪ੍ਰਾਪਤ ਕਰਦੇ ਹਨ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈੱਸ ਅਤੇ ਬਿਜਲੀ ਸੋਧ ਬਿਲ ਲਾਗੂ ਕਰਕੇ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦਿਆਂ ਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਹੈ ਇਸ ਲਈ ਆਰਡੀਨੈਂਸ ਕਿਸਾਨ ਅਤੇ ਖੇਤੀ ਵਿਰੋਧੀ ਹੋਣ ਕਰਕੇ ਐਮਐਸਪੀ ਖਤਮ ਅਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਣਸਾ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਲਈ ਸਾਰਾ ਪ੍ਰਬੰਧ ਕਾਰਪੋਰੇਟ ਅਤੇ ਸਰਮਾਏਦਾਰ ਘਰਾਣਿਆਂ ਦੇ ਹੱਥਾਂ ਵਿੱਚ ਜਾ ਸਕੇ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾ ਕਬਜ਼ੇ ਕੀਤੇ ਜਾ ਸਕਣ। ਅਜਿਹੇ ਫ਼ੈਸਲੇ ਲਾਗੂ ਹੋਣ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਖਤਮ ਹੋਣ ਦੇ ਨਾਲ- ਨਾਲ ਕਿਸਾਨਾਂ ਦੇ ਟਿਊਬਲਾਂ ਨੂੰ ਮਿਲਦੀ ਮੁਫ਼ਤ ਬਿਜਲੀ ਪਾਣੀ ਦੀ ਸਹੂਲਤ ਨੂੰ ਖ਼ਤਮ ਕਰਕੇ ਬਿੱਲ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਖੇਤੀ ਵਿਰੋਧੀ ਆਰਡੀਨੈਂਸਾਂ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।ਕਿਸਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਉਨ੍ਹਾਂ ਕਿਹਾ ਆਪਾਂ ਆਪਣੇ ਕੰਮਾਂ ਕਾਰਾਂ ਤੋਂ ਗੁਰੇਜ਼ ਕਰਦੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਈਏ।