ਬੀਕੇਯੂ ਡਕੌਦਾ, ਬੀਕੇਯੂ ਕਾਦੀਆਂ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਕਸਬਾ ਮਹਿਲ ਕਲਾਂ  ਦੇ ਟੋਲ ਪਲਾਜੇ ਓੁਪਰ 46ਵੇਂ ਦਿਨ ਵੀ ਪੱਕਾ ਮੋਰਚਾ ਜਾਰੀ       

                                                                                                                                                     ਕਿਸਾਨ ਜਥੇਬੰਦੀਆਂ ਵੱਲੋਂ ਲੜਿਆ ਜਾ ਰਿਹਾ ਸੰਘਰਸ਼ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਫ਼ੈਸਲੇ ਵਾਪਸ ਲਈ ਮਜ਼ਬੂਰ ਕਰਕੇ ਰੱਖ ਦੇਵੇਗਾ-ਈਨਾ

 ਬਰਨਾਲਾ/ਮਹਿਲ ਕਲਾਂ-ਨਵੰਬਰ 2020 -(ਗੁਰਸੇਵਕ ਸਿੰਘ ਸੋਹਿੀ)-

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਜਮਹੂਰੀ ਕਿਸਾਨ ਸਭਾ ਵੱਲੋਂ 30 ਜਥੇਬੰਦੀਆਂ ਦੇ ਸੂਬਾ ਕਮੇਟੀ ਦੇ ਸੱਦੇ ਉੱਪਰ ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਲਿਆਂਦੇ ਖ਼ੇਤੀ ਕਾਨੂੰਨ ਨੂੰ ਵਾਪਸ ਕਰਾਉਣ ਨੂੰ ਲੈ ਕੇ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਕਸਬਾ ਮਹਿਲ ਕਲਾਂ ਦੇ ਟੋਲ ਪਲਾਜੇ ਉੱਪਰ ਲਗਾਤਾਰ ਚੱਲ ਰਹੇ ਪੱਕੇ ਮੋਰਚੇ ਦੇ 46ਵੇ ਦਿਨ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਸਾਨ ਵਿਰੋਧੀ ਪਾਸ ਕੀਤੇ ਖੇਤੀ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਿਲਾ ਆਗੂ ਮਲਕੀਤ ਸਿੰਘ ਈਨਾ ਬਲਾਕ ਮਹਿਲ ਕਲਾਂ ਮੀਤ ਪ੍ਰਧਾਨ ਭਾਗ ਸਿੰਘ   ਸੋਹਣ ਸਿੰਘ ਮਹਿਲ ਕਲਾਂ ਨੰਬਰਦਾਰ ਅਜਮੇਰ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਪਰ 26 ਅਤੇ 27 ਨਵੰਬਰ ਨੂੰ ਦਿੱਲੀ ਵਿਖੇ ਕੇਂਦਰ ਦੀ ਮੋਦੀ ਸਰਕਾਰ ਦੇ 3 ਕਿਸਾਨ ਵਿਰੋਧੀ ਫੈਸਲਿਆਂ ਖ਼ਿਲਾਫ਼ ਕੀਤੇ ਜਾ ਰਹੇ ਅੰਦੋਲਨ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਫ਼ੈਸਲੇ ਵਾਪਸ ਲੈਣ ਲਈ ਮਜਬੂਰ ਕਰਕੇ ਰੱਖ ਦੇਣਗੇ । ਉਨ੍ਹਾਂ ਕਿਸਾਨਾਂ ਮਜ਼ਦੂਰਾ ਨੌਜਵਾਨਾਂ ਔਰਤਾਂ ਨੂੰ ਅਤੇ ਮਿਹਨਤਕਸ਼ ਵਰਗ ਦੇ ਲੋਕਾਂ ਨੂੰ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਪਰ  26 ਅਤੇ 27 ਨਵੰਬਰ ਨੂੰ ਦਿੱਲੀ ਵਿਖੇ ਕੇਂਦਰ ਦੀ ਮੋਦੀ ਸਰਕਾਰ ਦੀ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਵਿੱਢ ਕੇ ਆਰ ਪਾਰ ਦੀ ਲੜੀ ਜਾ ਰਹੀ ਲੜਾਈ ਕਾਫ਼ਲੇ ਬੰਨ੍ਹ ਕੇ ਦਿੱਲੀ ਲਈ ਕੂਚ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨ ਆਗੂ ਕੁਲਦੀਪ ਸਿੰਘ ਗਿੱਲ ਕਲਾਲ ਮਾਜਰਾ ਅਵਤਾਰ ਸਿੰਘ ਚੀਮਾ,, ਸਵਰਨਜੀਤ ਕੌਰ ਭੱਠਲ,ਜਸਬੀਰ ਕੌਰ,ਗੁਰਦੇਵ ਕੌਰ ਕਾਦੀਆਂ ਦੇ ਆਗੂ ਜਗਦੀਪ ਸਿੰਘ ਢੀਂਡਸਾ ਅਮਰਜੀਤ ਸਿੰਘ ਬੱਸੀਆਂ,ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ,ਮਾਸਟਰ ਸੁਖਵਿੰਦਰ ਸਿੰਘ ਆਦਿ ਨੇ ਵੀ ਆਪਣੀ ਹਾਜ਼ਰੀ ਲੁਆਈ। ਉਧਰ ਦੂਜੇ ਪਾਸੇ ਟੋਲ ਪਲਾਜ਼ੇ ਦੇ ਮੈਨੇਜਰ ਪਰਮਿੰਦਰ ਸਿੰਘ ਨੇ ਸੰਪਰਕ ਕਰਨ ਤੇ ਕਿਹਾ ਕਿ ਪਹਿਲਾਂ ਕਰੋਨਾ ਦੀ ਮਾਰ ਅਤੇ ਹੁਣ ਕਿਸਾਨਾਂ ਦੇ ਅੰਦੋਲਨ ਕਾਰਨ ਰੋਜ਼ਾਨਾ ਕੰਪਨੀ ਨੂੰ 4 ਲੱਖ ਦਾ ਘਾਟਾ ਸਹਿਣਾ ਪੈ ਰਿਹਾ ਹੈ।