ਸਰਾਭਾ ਵਿਖੇ ਪੰਜਾਬੀ ਲੇਖਕਾਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਨੂੰ ਡਾ: ਸ ਸ ਜੌਹਲ ਦੀ ਅਗਵਾਈ ਹੇਠ ਸ਼ਰਧਾਂਜਲੀ

ਸਰਾਭਾ /ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-

ਪੰਜਾਬੀ ਲੇਖਕਾਂ ਦੇ ਪੰਜ ਮੈਂਬਰੀ ਵਫਦ ਨੇ ਡਾ: ਸ ਸ ਜੌਹਲ ਦੀ ਅਗਵਾਈ ਹੇਠ ਪਿੰਡ ਸਰਾਭਾ ਵਿਖੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਦੇ ਸਾਥੀਆਂ ਸ਼ਹੀਦ ਜਗਤ ਸਿੰਘ ਪਿੰਡ ਸੁਰ ਸਿੰਘ ਜ਼ਿਲ੍ਹਾ ਤਰਨਤਾਰਨ ,ਸ਼ਹੀਦ ਬਖਸ਼ੀਸ਼ ਸਿੰਘ, ਸ਼ਹੀਦ ਸੁਰੈਣ ਸਿੰਘ(ਵੱਡਾ)ਸ਼ਹੀਦ ਸੁਰੈਣ ਸਿੰਘ (ਛੋਟਾ) ਤਿੰਨੇ ਹੀ ਪਿੰਡ ਗਿੱਲਵਾਲੀ (ਹੁਣ ਗੁਰੂਵਾਲੀ ਕਹਿੰਦੇ ਨੇ (ਅੰਮ੍ਰਿਤਸਰ)ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ( ਪੂਨਾ) ਤੇ ਸ਼ਹੀਦ ਹਰਨਾਮ ਸਿੰਘ ਪਿੰਡ ਭੱਟੀ ਗੁਰਾਇਆ (ਸਿਆਲ ਕੋਟ )ਜੋ ਪਹਿਲੇ ਲਾਹੌਰ ਸਾਜ਼ਿਸ਼ ਕੇਸ ਚ ਲਾਹੌਰ ਜੇਲ੍ਹ ਚ ਫਾਂਸੀ ਚੜ੍ਹੇ ਸਨ, ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਵਫਦ ਵਿੱਚ ਪੰਜਾਬੀ ਸਾਹਿਤ ਅਕਾਡਮੀ ਦੇ ਸਾਬਕਾ ਪ੍ਰਧਾਨ ਗੁਰਭਜਨ ਗਿੱਲ, ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਯੁਵਕ ਭਲਾਈ ਡਾ: ਨਿਰਮਲ ਜੌੜਾ, ਸਭਿਆਚਾਰਕ ਸੱਥ ਦੇ ਚੇਅਰਮੈਨ ਜਸਮੇਰ ਸਿੰਘ ਢੱਟ ਤੇ ਪੰਜਾਬੀ ਕਵੀ ਤ੍ਰੈਲੋਚਨ ਲੋਚੀ ਸ਼ਾਮਿਲ ਸਨ।