ਸਲੋਗਣ ਮੁਕਾਬਲੇ ਵਿਚ ਪਿੰਡ ਸੋਹੀਆ ਦਾ ਸਕੂਲ ਪੰਜਾਬ 'ਚੋਂ ਅੱਵਲ

ਜਗਰਾਓਂ ,ਨਵੰਬਰ  2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )-      

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਪੰਜਾਬ ਪੱਧਰ ਦੇ ਸਲੋਗਣ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪਿੰਡ ਸੋਹੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇ ਅੱਵਲ ਸਥਾਨ ਹਾਸਲ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਸਟਾਫ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਗੁਰਸ਼ਰਨਵੀਰ ਕੌਰ ਸਪੁੱਤਰੀ ਕੁਲਦੀਪ ਸਿੰਘ ਨੇ ਪੂਰੇ ਪੰਜਾਬ ਵਿਚੋਂ 21 ਜ਼ਿਲਿ੍ਹਆਂ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਦੂਸਰੀ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਭੁਪਿੰਦਰ ਸਿੰਘ ਜੋ ਕਿ ਦੋ ਵਾਰ ਸੰੁਦਰ ਲਿਖਾਈ ਮੁਕਾਬਲਿਆਂ ਵਿਚੋਂ ਪੰਜਾਬ ਵਿਚੋਂ ਜੇਤੂ ਰਹੀ, ਇਸ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਉਸਤਤ ਵਿਚ ਸਲੋਗਨ ਲਿਖਦਿਆਂ, ਕਲਮ, ਬੁਰਸ਼, ਰੰਗ ਅਤੇ ਚਾਰਟ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ 'ਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਦੱਸਿਆ ਕਿ ਜੇਤੂ ਵਿਦਿਆਰਥਣਾਂ ਨੇ ਜਿੱਥੇ ਲੁਧਿਆਣਾ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ, ਉਥੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਵੀ ਚਮਕਾਇਆ