ਕੋਕਰੀ ਕਲਾਂ ਨੂੰ 24 ਲੱਖ ਦੀ ਗਰਾਂਟ ਦੇਣ ਤੇ ਬੀਬੀ ਰਾਜਵਿੰਦਰ ਕੌਰ ਭਾਗੀਕੇ ਦਾ ਕੀਤਾ ਧੰਨਵਾਦ- ਸਰਪੰਚ 

ਅਜੀਤਵਾਲ , ਨਵੰਬਰ  2020 -( ਬਲਬੀਰ ਸਿੰਘ ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਦੀ  ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਤਰੱਕੀ ਦੀਆਂ ਲੀਹਾਂ ਤੇ ਜਾ ਰਿਹਾ ਹੈ ਜਿਸ ਦੇ  ਵਿਕਾਸ ਕਾਰਜਾਂ ਲਈ  ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ  ਜਿਸ ਦੀ ਤਾਜ਼ਾ ਮਿਸਾਲ ਅੱਜ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਬੀਬੀ ਰਾਜਵਿੰਦਰ ਕੌਰ ਭਾਗੀਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਯਤਨਾਂ ਸਦਕਾ ਪਿੰਡ ਕੋਕਰੀ ਕਲਾਂ ਦੇ ਵਿਕਾਸ ਕਾਰਜਾਂ ਲਈ ਚੌਵੀ ਲੱਖ ਬਵੰਜਾ ਹਜਾਰ  ਇੱਕ ਸੌ ਬਹੱਤਰ ਰੁਪਏ ਦੀ ਗਰਾਂਟ ਦਾ ਚੈੱਕ ਨੂੰ ਦਿੱਤਾ ਗਿਆ  ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸਰਪੰਚ  ਰਾਜਵੰਤ ਕੌਰ ਕੋਕਰੀ ਨੇ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਯੋਗ ਅਗਵਾਈ ਹੇਠ  ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀ ਦਿੱਖ ਦੇਣ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲੀ ਜਾਏਗੀ  ਉਨ੍ਹਾਂ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡ ਕੋਕਰੀ ਕਲਾਂ ਦੇ ਵਿਕਾਸ ਕਾਰਜ ਵੱਡੇ ਪੱਧਰ ਤੇ ਜਾਰੀ ਕੀਤੇ ਜਾ ਰਹੇ ਹਨ  ਪਿੰਡ ਕੋਕਰੀ ਕਲਾਂ ਨੂੰ ਨਮੂਨੇ ਦਾ ਪਿੰਡ ਬਣਾਉਣ ਲਈ ਵਿਕਾਸ ਕਾਰਜ ਆਰੰਭ ਕਰ ਦਿੱਤੇ ਗਏ ਹਨ ਜਿਸ ਦਾ ਸਾਰਾ ਸਿਹਰਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਨੂੰ ਜਾਂਦਾ ਹੈ  ਇਸ ਸਮੇਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਇਕੋ ਇਕ ਕਾਂਗਰਸ ਦੀ ਸਰਕਾਰ ਵੇਲੇ ਪੰਜਾਬ ਦੇ ਪਿੰਡਾਂ ਦਾ ਵਿਕਾਸ ਸ਼ਹਿਰਾਂ ਵਰਗਾ  ਹੋਣ ਜਾ ਰਿਹਾ ਹੈ ਇਸ ਤੋਂ ਇਲਾਵਾ ਅਨੇਕਾਂ ਹੀ ਸਮਾਜ ਤੇ ਵਿਕਾਸ ਭਲਾਈ ਕਾਰਜਾਂ ਦੀਆਂ ਸਕੀਮਾਂ ਨਿਰੰਤਰ ਚਾਲੂ ਕੀਤੀਆਂ ਗਈਆਂ ਹਨ  ਜਿਸ ਨਾਲ ਪੰਜਾਬ ਜਲਦੀ ਹੀ ਤਰੱਕੀ ਦੀਆਂ ਲੀਹਾਂ ਤੇ ਜਾਂਦਾ ਨਜ਼ਰ ਆਵੇਗਾ ਇਸ ਸਮੇਂ ਚੇਅਰਮੈਨ ਲਖਬੀਰ ਸਿੰਘ  ਲੱਖਾਂ  ਬੀਡੀਪੀਓ ਸੁਖਵਿੰਦਰ ਸਿੰਘ ਸਿੱਧੂ ਸਰਪੰਚ ਗੁਰਿੰਦਰਪਾਲ ਸਿੰਘ ਡਿੰਪੀ ਜਗਮੋਹਨ ਸਿੰਘ ਬੈਂਸ ਚੇਅਰਮੈਨ ਸਰਪੰਚ ਰਾਜਵੰਤ ਕੌਰ ਪਤਨੀ ਗੋਰਾ ਸਿੰਘ ਕੋਕਰੀ ਕਲਾਂ ਤੋਂ ਇਲਾਵਾ  ਪੰਚਾਇਤ ਮੈਂਬਰ ਹਾਜ਼ਰ ਸਨ