ਗ਼ਦਰੀ ਬਾਬਿਆਂ ਦੀ ਧਰਤੀ ਤੋਂ ਮਾਤਾ ਸੁਰਿੰਦਰ ਕੌਰ ਸੂਬਾ ਆਗੂ ਮੁਕਤੀ ਮੋਰਚਾ ਮੰਚ ਦਿੱਲੀ ਨੂੰ ਰਵਾਨਾ ਹੋਣ ਸਮੇਂ

 ਅਜੀਤਵਾਲ , (ਬਲਬੀਰ ਸਿੰਘ ਬਾਠ )

ਗ਼ਦਰੀ ਬਾਬਿਆਂ ਦੀ ਧਰਤੀ  ਇਤਿਹਾਸਕ ਪਿੰਡ ਢੁੱਡੀਕੇ  ਤਾਂ ਹਮੇਸ਼ਾ ਹੀ ਚਲਦੀਆਂ ਲਹਿਰਾਂ ਗ਼ਦਰ ਲਹਿਰ ਜੈਤੋ ਕਿ ਬਾਗ਼ ਦਾ ਮੋਰਚਾ ਆਜ਼ਾਦ ਹਿੰਦ ਫ਼ੌਜ ਵਿੱਚ ਵਧ ਚੜ੍ਹ ਕੇਮਾਤਾ ਸੁਰਿੰਦਰ ਕੌਰ   ਹਿੱਸਾ ਲੈਣਾ ਇਸ ਤੋਂ ਇਲਾਵਾ ਅੱਜ  ਮਾਤਾ ਸੁਰਿੰਦਰ ਕੌਰ ਮੁਕਤੀ ਮੋਰਚਾ ਮੰਚ ਕਿਸਾਨਾਂ ਦਾ ਜਥਾ ਲੈ ਕੇ ਦਿੱਲੀ ਨੂੰ ਰਵਾਨਾ ਹੋਏ  ਜਨਸੰਘ ਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮਾਸਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਅੱਜ ਕਿਸਾਨੀ ਸੰਘਰਸ਼  ਦੇ ਦਿੱਲੀ ਵੱਲ ਕੂਚ ਕਰਨ ਸਮੇਂ ਗੁਰਸ਼ਰਨ ਸਿੰਘ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ ਵਿੱਚ ਕਿਸਾਨਾਂ ਦੀ ਟਰਾਲੀ ਨੂੰ ਮਹਾਨ ਸ਼ਹੀਦ ਗਦਰੀ ਬਾਬਾ ਈਸ਼ਰ ਸਿੰਘ ਦੇ ਪੋਤਰੇ  ਅਮਰਜੀਤ ਸਿੰਘ ਨੇ ਗ਼ਦਰ ਲਹਿਰ ਦਾ ਝੰਡਾ ਲਹਿਰਾ ਕੇ ਤੋਰਿਆ  ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਬਿੱਲ ਲਾਗੂ ਕਰਕੇ ਕਿਸਾਨਾਂ ਨਾਲ ਵੱਡਾ ਧ੍ਰੋਹ ਕਮਾਇਆ ਹੈ  ਇਸ ਬਿੱਲ ਨੂੰ ਵਾਪਸ ਕਰਵਾਉਣ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਅਤੇ ਕਿਸਾਨ ਭਰਾ  ਛੱਬੀ ਤੇ ਸਤਾਈ ਤਰੀਕ ਨੂੰ ਸ਼ਾਂਤਮਈ ਢੰਗ ਨਾਲ ਦਿੱਲੀ ਦੀ ਸਰਕਾਰ ਦੀਆਂ ਅੱਖਾਂ ਖੋਲ੍ਹਣ ਵਾਸਤੇ ਧਰਨਾ ਦੇਣਗੇ  ਇਸ ਧਰਨੇ ਵਿੱਚ ਹਮੇਸ਼ਾ ਹੀ ਢੁੱਡੀਕੇ ਪਿੰਡ ਵੱਲੋਂ ਵੱਡੇ ਪੱਧਰ ਤੇ ਕਿਸਾਨ ਸੰਘਰਸ਼ ਵਿੱਚ ਹਿੱਸਾ ਲੈਂਦੇ ਰਹਿੰਦੇ ਹਨ  ਉਨ੍ਹਾਂ ਕਿਹਾ ਇਸ ਸਮੇਂ ਮਾਤਾ ਸੁਰਿੰਦਰ ਕੌਰ ਪ੍ਰਧਾਨ ਔਰਤ ਮੁਕਤੀ ਮੋਰਚਾ ਯੂਨੀਅਨ ਟਰੱਕ ਯੂਨੀਅਨ ਅਜੀਤਵਾਲ ਦੇ ਪ੍ਰਧਾਨ ਕੁਲਤਾਰ ਸਿੰਘ ਗੋਲਡੀ ਸਾਬਕਾ  ਸਰਪੰਚ ਜਗਤਾਰ ਸਿੰਘ ਧਾਲੀਵਾਲ ਸਾਬਕਾ ਸਰਪੰਚ ਜਸਦੀਪ ਸਿੰਘ ਗੈਰੀ ਤੋਂ ਇਲਾਵਾ ਕਿਸਾਨ ਆਗੂ ਹਾਜ਼ਰ ਸਨ